Saturday , May 18 2024
Home / ਸਰਕਾਰ / ਮੋਦੀ ਸਰਕਾਰ ਖਿਲਾਫ ਅਵਿਸ਼ਵਾਸ ਪ੍ਰਸਤਾਵ ਲਿਆਏਗੀ ਕਾਂਗਰਸ

ਮੋਦੀ ਸਰਕਾਰ ਖਿਲਾਫ ਅਵਿਸ਼ਵਾਸ ਪ੍ਰਸਤਾਵ ਲਿਆਏਗੀ ਕਾਂਗਰਸ

ਕਾਂਗਰਸ ਪਾਰਟੀ ਨੇ ਲੋਕ ਸਭਾ ਵਿੱਚ ਮੋਦੀ ਸਰਕਾਰ ਖਿਲਾਫ ਅਵਿਸ਼ਵਾਸ ਪ੍ਰਸਤਾਵ ਲਿਆਉਣ ਦਾ ਫੈਸਲਾ ਕੀਤਾ ਹੈ। ਪਾਰਟੀ ਸੂਤਰਾਂ ਨੇ ਅੱਜ ਇਹ ਜਾਣਕਾਰੀ ਦਿੱਤੀ ਹੈ ਕਿ ਇਸ ਪ੍ਰਸਤਾਵ ਨੂੰ ਮੰਗਲਵਾਰ ਨੂੰ ਪੇਸ਼ ਕੀਤਾ ਜਾ ਸਕਦਾ।

ਪਾਰਟੀ ਸੂਤਰਾਂ ਮੁਤਾਬਕ ਕਾਂਗਰਸ ਨੇ ਲੋਕ ਸਭਾ ਵਿੱਚ ਆਪਣੇ ਸੰਸਦਾਂ ਨੂੰ ਤਿੰਨ ਪੰਗਤੀਆਂ ਦਾ ਵਹਿਪ ਜਾਰੀ ਕਰਕੇ ਉਨ੍ਹਾਂ ਦੀ ਮੌਜੂਦਗੀ ਯਕੀਨੀ ਬਣਾਉਣ ਲਈ ਕਿਹਾ ਹੈ। ਇਸ ਮਤੇ ਨੂੰ ਲੋਕ ਸਭਾ ਵਿੱਚ ਕਾਂਗਰਸ ਆਗੂ ਮਲਿਕਅਰੁਜਨ ਖੜਗੇ ਪੇਸ਼ ਕਰਣਗੇ।

ਪਾਰਟੀ ਨੇ ਦੱਸਿਆ ਕਿ ਖੜਗੇ ਇਸ ਬਾਰੇ ਵੱਖ-ਵੱਖ ਦਲਾਂ ਨਾਲ ਸੰਪਰਕ ਕਰ ਰਹੇ ਹਨ ਤਾਂ ਕਿ ਇਸ ਮਤੇ ਨੂੰ ਪੂਰਾ ਸਮਰਥਨ ਮਿਲ ਸਕੇ। ਇਸ ਤੋਂ ਪਹਿਲਾਂ ਵਾਈਐਸਆਰ ਕਾਂਗਰਸ ਅਤੇ ਟੀਡੀਪੀ ਵੀ ਅਵਿਸ਼ਵਾਸ ਮਤੇ ਪੇਸ਼ ਕਰ ਚੁੱਕੀ ਹੈ, ਪਰ ਸਦਨ ਦੀ ਕਾਰਵਾਈ ਰੁਕੇ ਹੋਣ ਕਾਰਨ ਉਸ ਉੱਤੇ ਕੋਈ ਕਾਰਵਾਈ ਨਹੀਂ ਹੋ ਸਕੀ ਸੀ । ਹੁਣ ਦੇਖਣਾ ਇਹ ਹੋਵੇਗਾ ਕਿ ਮੋਦੀ ਸਰਕਾਰ ਦਾ ਇਸ ਪ੍ਰਸਤਾਵ ਤੇ ਕੀ ਰਵਈਆ ਰਹਿੰਦਾ ਹੈ।

About Ashish Kumar

I have been working in this organisation since March 21, 2018, as a Freelancer Content-Writer. Sincerity and perseverance are the virtues I possess. Writing is my hobby and I try to post quality and unique content.

Check Also

ਹੁਣੇ-ਹੁਣੇ ਪੰਜਾਬ ਚ’ ਹੋਇਆ ਹਾਈ ਅਲਰਟ ਜਾਰੀ,ਵੱਧ ਤੋਂ ਵੱਧ ਸ਼ੇਅਰ ਕਰੋ ਜੀ

High Alert in Punjab ਪਾਕਿਸਤਾਨ ‘ਤੇ ਭਾਰਤੀ ਹਵਾਈ ਫੌਜ ਦੀ ਵੱਡੀ ਕਾਰਵਾਈ ਕਰਨ ਤੋਂ ਬਾਅਦ …

WP Facebook Auto Publish Powered By : XYZScripts.com