Thursday , May 16 2024
Home / ਪੰਜਾਬ / ਐਂਬੂਲੈਂਸ 108 ਸੇਵਾ,ਸਦਾ ਲਈ ਖ਼ਤਮ ਹੋ ਜਾਵੇਗੀ

ਐਂਬੂਲੈਂਸ 108 ਸੇਵਾ,ਸਦਾ ਲਈ ਖ਼ਤਮ ਹੋ ਜਾਵੇਗੀ

ਪੰਜਾਬ ਸਰਕਾਰ ਵੱਲੋਂ ਮਰੀਜ਼ਾਂ ਦੀ ਸਹੂਲਤ ਲਈ ਸ਼ੁਰੂ ਕੀਤੀ ਗਈ ਐਂਬੂਲੈਂਸ 108 ਸੇਵਾਇਸ ਵੇਲੇ ਦਮ ਤੋੜਦੀ ਨਜ਼ਰ ਆ ਰਹੀ ਹੈ। ਐਂਬੂਲੈਂਸ ਦੀ ਖਸਤਾ ਹਾਲਤ ਅਤੇ ਡਰਾਈਵਰਾਂ ਅਤੇ ਤਕਨੀਕੀ ਸਟਾਫ਼ ਨੂੰ ਤਨਖ਼ਾਹ ਨਾ ਮਿਲਣ ਕਰਕੇ ਮਜਬੂਰਨ ਉਨ੍ਹਾਂ ਵੱਲੋਂ ਇੱਕ ਦਿਨ ਦੀ ਸੰਕੇਤਕ ਹੜਤਾਲ ਕਰਕੇ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਹੈ ਕਿ ਜੇਕਰ ਸਰਕਾਰ ਨੇ ਇਸ ਸਬੰਧ ਵਿੱਚ ਸੁਧਾਰ ਨਾ ਕੀਤਾ ਤਾਂ ਇਹ ਸੇਵਾ ਸਦਾ ਲਈ ਖਤਮ ਹੋ ਜਾਵੇਗੀ। ਜਿਕਰਯੋਗ ਹੈ ਕਿ ਬੀਤੇ ਦਿਨ ਸਟਾਫ਼ ਚੱਲੋਂ ਇੱਕ ਦਿਨ ਦੀ ਹੜਤਾਲ ਕੀਤੀ ਗਈ ਸੀ।ਜ਼ਿਕਰਯੋਗ ਹੈ ਕਿ ਕੇਂਦਰੀ ਸਰਕਾਰ ਦੇ ਗ੍ਰਾਂਟ ਨਾਲ ਸ਼ੁਰੂ ਕੀਤੀ ਗਈ ਮਰੀਜ਼ਾਂ ਦੀ ਸਹੂਲਤ ਲਈ ਇਹ ਸੇਵਾ ਲੋੜਵੰਦ ਮਰੀਜ਼ਾਂ ਨੂੰ ਹਸਪਤਾਲ ਪਹੁੰਚਾਉਣ ਅਤੇ ਐਕਸੀਡੈਂਟ ਹੋਣ ਦੀ ਸੂਰਤ ਵਿੱਚ ਮਰੀਜ਼ਾਂ ਨੂੰ ਹਸਪਤਾਲ ਪਹੁੰਚਾਉਣ ਲਈ ਇਹ ਸੇਵਾ ਸ਼ੁਰੂ ਕੀਤੀ ਗਈ ਸੀ। ਪਰ ਸਰਕਾਰ ਵੱਲੋਂ ਇਸ ਪ੍ਰੋਜੈਕਟ ਤੇ ਧਿਆਨ ਨਾ ਦੇਣ ਕਾਰਨ ਇਹ ਪ੍ਰਾਜੈਕਟ ਹੁਣਸਿਰਦਰਦੀ ਬਣ ਚੁੱਕਿਆ ਹੈ।

ਰੂਪਨਗਰ ਦੇ ਸਿਵਲ ਹਸਪਤਾਲ ਵਿੱਚ ਅੱਜ ਐਂਬੂਲੈਂਸ ਸੇਵਾ ਇੱਕ ਦਿਨ ਲਈ ਠੱਪ ਰਹੀ ਜਿਸ ਦੌਰਾਨ ਡਰਾਈਵਰਾਂ ਨੇ ਦੱਸਿਆ ਕਿ ਇਹ ਸੇਵਾ ਪ੍ਰਾਈਵੇਟ ਹੱਥਾਂ ਵਿੱਚ ਹੈ ਅਤੇ ਉਨ੍ਹਾਂ ਵੱਲੋਂ ਡਰਾਈਵਰਾਂ ਅਤੇ ਤਕਨੀਕੀ ਸਟਾਫ ਨੂੰ ਪਿਛਲੇ ਦੋ ਮਹੀਨੇ ਤੋਂ ਤਨਖਾਹ ਨਹੀਂ ਦਿੱਤੀ ਜਾ ਰਹੀ। ਇਸ ਤੋਂ ਇਲਾਵਾ ਇਨ੍ਹਾਂ ਐਂਬੂਲੈਂਸ ਵੈਨ ਦੀ ਪਿਛਲੇ ਕਈ ਮਹੀਨਿਆਂ ਤੋਂ ਕੋਈ ਸਰਵਿਸ ਨਹੀਂ ਕੀਤੀ ਗਈ ਅਤੇ ਨਾ ਹੀ ਟਾਇਰ ਬਦਲੇ ਗਏ ਹਨ। ਇਸ ਤੋਂ ਇਲਾਵਾ ਇਨ੍ਹਾਂ ਵੈਨ ਵਿੱਚ ਜੋ ਮੈਡੀਕਲ ਸੁਵਿਧਾ ਅਤੇ ਆਕਸੀਜਨ ਸਿਲੰਡਰ ਹੋਣੇ ਚਾਹੀਦੇ ਹਨ ਉਹ ਵੀ ਨਹੀਂ ਦਿੱਤੇ ਜਾ ਰਹੇ। ਡਰਾਈਵਰ ਯੂਨੀਅਨ ਦੇ ਉਪ ਪ੍ਰਧਾਨ ਭਰਪੂਰ ਸਿੰਘ ਨੇ ਦੱਸਿਆ ਕਿ ਐਂਬੂਲੈਂਸ ਵੈਨਾਂ ਦੀ ਹਾਲਤ ਬਹੁਤ ਖਸਤਾ ਹੋ ਚੁੱਕੀ ਹੈ ਅਤੇ ਇਹ ਮਰੀਜ਼ਾਂ ਨੂੰ ਹਸਪਤਾਲ ਪਹੁੰਚਾਉਂਦੇ ਹੋਏ ਰਸਤੇ ਵਿੱਚ ਕਿਸੇ ਵੇਲੇ ਵੀ ਖਰਾਬ ਹੋ ਸਕਦੇ ਹਨ। ਜਿਸ ਨਾਲ ਇਸ ‘ਚ ਲਿਜਾਏ ਜਾ ਰਹੇ ਮਰੀਜ਼ਾਂ ਦੀ ਜਾਨ ਨੂੰ ਵੀ ਖਤਰਾ ਹੈ।

ਇਸ ਸਬੰਧ ‘ਚ ਰੂਪ ਨਗਰ ਤੋਂ ਤਕਨੀਕੀ ਸਟਾਫ਼ ਮੈਂਬਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਐਂਬੂਲੈਂਸ ਲਈ ਜੋ ਐਮਰਜੈਂਸੀ ਸੇਵਾਵਾਂ ਲਈ ਸਾਮਾਨ ਚਾਹੀਦਾ ਹੈ ਉਹ ਵੀ ਨਹੀਂ ਦਿੱਤਾ ਜਾ ਰਿਹਾ। ਜਿਸ ਨਾਲ ਮਰੀਜ਼ ਨੂੰ ਖ਼ਤਰਾ ਬਣਿਆ ਰਹਿੰਦਾ ਹੈ ਮਰੀਜ਼ ਨੂੰ ਚੁੱਕਣ ਲਈ ਸਟਰੈਚਰ ਦੀ ਵੀ ਬਹੁਤ ਖਸਤਾ ਹਾਲਤ ਹੈ ਜਿਸ ਨਾਲ ਮਰੀਜ਼ ਨੂੰ ਚੁੱਕਣ ਲੱਗਿਆਂ ਇਹ ਕਿਸੇ ਵੇਲੇ ਵੀ ਟੁੱਟ ਸਕਦਾ ਹੈ ਅਤੇ ਮਰੀਜ਼ਾਂ ਨੂੰ ਸੱਟ ਲੱਗ ਸਕਦੀ ਹੈ।ਉਨ੍ਹਾਂ ਦੱਸਿਆ ਕਿ ਜੇਕਰ ਇਸ ਸਬੰਧ ਵਿਚ ਕੰਪਨੀ ਅਧਿਕਾਰੀਆਂ ਨੂੰ ਸ਼ਿਕਾਇਤ ਕੀਤੀ ਜਾਵੇ ਤਾਂ ਉਹ ਉਨ੍ਹਾਂ ਦੀ ਬਦਲੀ ਦੂਰ ਦੁਰਾਡੇ ਕਰ ਦਿੰਦੇ ਹਨ ਅਤੇ ਉਨ੍ਹਾਂ ਦੀ ਸੁਣਵਾਈ ਨਹੀਂ ਕੀਤੀ ਜਾਂਦੀ। ਇਸ ਕਰਕੇ ਅੱਜ ਸਮੂਹ ਡਰਾਈਵਰਾਂ ਅਤੇ ਤਕਨੀਕੀ ਸਟਾਫ਼ ਵੱਲੋਂ ਇਕ ਦਿਨ ਦੀ ਸੰਕੇਤਕ ਹੜਤਾਲ ਕਰਕੇ ਸਰਕਾਰ ਅਤੇ ਐਂਬੂਲੈਂਸ ਸੇਵਾ ਪ੍ਰਦਾਨ ਕਰਨ ਵਾਲੀਆਂ ਕੰਪਨੀਆਂ ਨੂੰ ਚਿਤਾਵਨੀ ਦਿੱਤੀ ਹੈ ਕਿ ਉਹ ਮਰੀਜ਼ਾਂ ਦੀ ਜ਼ਿੰਦਗੀ ਨਾਲ ਖਿਲਵਾੜ ਨਾ ਕਰਨ।

About Admin

Check Also

ਖੇਤਾਂ ‘ਚ ਸ਼ੁਰੂ ਕੀਤੀ ਫੁੱਲਾਂ ਦੀ ਕਾਸ਼ਤ ਬੇਰੁਜ਼ਗਾਰ ਨੌਜਵਾਨਾਂ ਨੇ

ਪੰਜਾਬ ਖੇਤੀ ਪ੍ਰਧਾਨ ਸੂਬਾ ਹੈ, ਇਥੇ ਦੀ ਧਰਤੀ ਵਿੱਚ ਤਰ੍ਹਾਂ-ਤਰ੍ਹਾਂ ਦੀ ਫਸਲਾਂ ਤਿਆਰ ਕਰਕੇ ਇਥੋਂ ਦਾ ਕਿਸਾਨ …

WP Facebook Auto Publish Powered By : XYZScripts.com