Thursday , May 16 2024
Home / ਪੰਜਾਬ / ਪੰਜਾਬ ‘ਚ ਆਪ ਦੀ ਕਮਾਨ ਭਗਵੰਤ ਮਾਨ ਹੱਥ ?

ਪੰਜਾਬ ‘ਚ ਆਪ ਦੀ ਕਮਾਨ ਭਗਵੰਤ ਮਾਨ ਹੱਥ ?

ਚੰਡੀਗੜ੍ਹ : ਆਪ ਦੇ ਸੰਗਰੂਰ ਤੋਂ ਸਾਂਸਦ ਭਗਵੰਤ ਮਾਨ ਨੂੰ ਪਾਰਟੀ ਨਵੀਂ ਜ਼ਿੰਮੇਵਾਰੀ ਦੇ ਸਕਦੀ ਹੈ। ਇਹ ਜ਼ਿੰਮੇਵਾਰੀ ਹੈ ਪਾਰਟੀ ਦੇ ਕਨਵੀਨਰ ਦੇ ਅਹੁਦੇ ਦੀ। ਮਿਲੀ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਵਿਧਾਨ ਸਭਾ ਚੋਣਾਂ ‘ਚ ਪਾਰਟੀ ਨੂੰ ਆਸ ਮੁਤਾਬਕ ਸਫ਼ਲਤਾ ਨਾ ਹਾਸਲ ਹੋਣ ‘ਤੇ ‘ਰੁੱਸੇ’ ਸੰਸਦ ਮੈਂਬਰ ਭਗਵੰਤ ਮਾਨ ਨੂੰ ਮਨਾਉਣ ਲਈ ਉਸ ਨੂੰ ਪ੍ਰਧਾਨਗੀ ਦਾ ਤਾਜ ਪਹਿਨਾ ਸਕਦੀ ਹੈ। ਹਾਲਾਂਕਿ ਆਮ ਆਦਮੀ ਪਾਰਟੀ ਦਾ ਕੋਈ ਵੀ ਆਗੂ ਇਸ ਮੁੱਦੇੁ ਉਤੇ ਗੱਲ ਕਰਨ ਲਈ ਤਿਆਰ ਨਹੀਂ ਹੈ। ਪਰ ਭਗਵੰਤ ਮਾਨ ਨੇ 1 ਮਈ ਨੂੰ ਅਮਰੀਕਾ ਆਪਣੇ ਪਰਿਵਾਰ ਕੋਲ ਜਾਣਾ ਸੀ ਪਰ ਕੇਜਰੀਵਾਲ ਨੇ ਉਸ ਨੂੰ ਆਪਣਾ ਦੌਰਾ ਮੁਲਤਵੀ ਕਰਨ ਲਈ ਆਖ ਦਿੱਤਾ ਸੀ ਜਿਸ ਤੋਂ ਬਾਅਦ ਭਗਵੰਤ ਮਾਨ ਨੇ ਉਸ ਦਿਨ ਤੋਂ ਹੀ ਦਿੱਲੀ ਵਿੱਚ ਡੇਰੇ ਲਾਏ ਹੋਏ ਹਨ।

ਇਸ ਲਈ ਕੇਜਰੀਵਾਲ ਨੇ ਪਾਰਟੀ ਦੇ ਪੰਜਾਬ ਅਹੁਦੇਦਾਰਾਂ ਦੀ ਅੱਠ ਮਈ ਮੀਟਿੰਗ ਸੱਦ ਲਈ ਹੈ ਜਿਸ ਦੌਰਾਨ ਵੱਡੇ ਫ਼ੈਸਲੇ ਹੋਣ ਦੀਆਂ ਕਿਆਸਰਾਈਆਂ ਲਾਈਆਂ ਜਾ ਰਹੀਆਂ ਹਨ। ਦੂਜੇ ਪਾਸੇ ਵਿਧਾਇਕ ਦਲ ਦੇ ਚੀਫ਼ ਵ੍ਹਿਪ ਸੁਖਪਾਲ ਖਹਿਰਾ ਵੀ ਪ੍ਰਧਾਨਗੀ ਦੇ ਅਹੁਦੇ ਲਈ ਦਾਅਵੇਦਾਰ ਦੱਸੇ ਜਾ ਰਹੇ ਹਨ। ਸੂਤਰਾਂ ਮੁਤਾਬਕ ਜੇ ਕਿਸੇ ਹਿੰਦੂ ਚਿਹਰੇ ਨੂੰ ਪ੍ਰਧਾਨ ਬਣਾਉਣ ਦੀ ਗੱਲ ਤੁਰਦੀ ਹੈ ਤਾਂ ਸੁਨਾਮ ਦੇ ਵਿਧਾਇਕ ਅਮਨ ਅਰੋੜਾ ਨੂੰ ਸੂਬੇ ‘ਚ ‘ਆਪ’ ਦੀ ਕਮਾਨ ਸੌਂਪੀ ਜਾ ਸਕਦੀ ਹੈ।

ਮੀਟਿੰਗ ਵਿੱਚ ਪੰਜਾਬ ਦੇ 20 ਵਿਧਾਇਕਾਂ ਸਮੇਤ ਦੋ ਸੰਸਦ ਮੈਂਬਰਾਂ ਅਤੇ ਪੰਜਾਬ ਦੇ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੂੰ ਸੱਦਾ ਭੇਜਿਆ ਗਿਆ ਹੈ। ਦੂਜੇ ਪਾਸੇ ਸੂਤਰਾਂ ਅਨੁਸਾਰ ਜੇਕਰ ਮਾਨ ਨੂੰ ਮਾਨ ਨੂੰ ਪਾਰਟੀ ਕਨਵੀਨਰ ਐਲਾਨਿਆ ਜਾਂਦਾ ਹੈ ਤਾਂ ਗੁਰਪ੍ਰੀਤ ਸਿੰਘ ਘੁੱਗੀ ਤਿੱਖਾ ਰੁਖ਼ ਅਪਣਾ ਸਕਦੇ ਹਨ। ਵਿਧਾਇਕ ਸੁਖਪਾਲ ਖਹਿਰਾ ਨੇ ਕਿਹਾ ਕਿ ਉਹ ਪਾਰਟੀ ਵੱਲੋਂ ਪੰਜਾਬ ਨੂੰ ਖ਼ੁਦਮੁਖ਼ਤਿਆਰ ਪ੍ਰਧਾਨ ਦਿੱਤੇ ਜਾਣ ਦੀ ਆਸ ਰੱਖਦੇ ਹਨ ਤਾਂ ਜੋ ਸਾਰਿਆਂ ਦੀ ਸਹਿਮਤੀ ਨਾਲ ਹੀ ਫ਼ੈਸਲੇ ਲਏ ਜਾ ਸਕਣ।

About Admin

Check Also

ਖੇਤਾਂ ‘ਚ ਸ਼ੁਰੂ ਕੀਤੀ ਫੁੱਲਾਂ ਦੀ ਕਾਸ਼ਤ ਬੇਰੁਜ਼ਗਾਰ ਨੌਜਵਾਨਾਂ ਨੇ

ਪੰਜਾਬ ਖੇਤੀ ਪ੍ਰਧਾਨ ਸੂਬਾ ਹੈ, ਇਥੇ ਦੀ ਧਰਤੀ ਵਿੱਚ ਤਰ੍ਹਾਂ-ਤਰ੍ਹਾਂ ਦੀ ਫਸਲਾਂ ਤਿਆਰ ਕਰਕੇ ਇਥੋਂ ਦਾ ਕਿਸਾਨ …

WP Facebook Auto Publish Powered By : XYZScripts.com