Thursday , May 16 2024
Home / ਪੰਜਾਬ / ਅਸਤੀਫੇ ਮਗਰੋਂ ਗੁਰਪ੍ਰੀਤ ਘੁੱਗੀ ਨਾਲ ਬਦਸਲੂਕੀ !

ਅਸਤੀਫੇ ਮਗਰੋਂ ਗੁਰਪ੍ਰੀਤ ਘੁੱਗੀ ਨਾਲ ਬਦਸਲੂਕੀ !

Aap workers misbehave with Gurpreet ghugi

ਚੰਡੀਗੜ੍ਹ: ਗੁਰਪ੍ਰੀਤ ਘੁੱਗੀ ਦਾ ਆਮ ਆਦਮੀ ਪਾਰਟੀ ਛੱਡਣ ਤੋਂ ਬਾਅਦ ਪਾਰਟੀ ਵਰਕਰਾਂ ਵੱਲੋਂ ਵਿਰੋਧ ਕੀਤਾ ਗਿਆ। ਇਹ ਵਿਰੋਧ ਚੰਡੀਗੜ੍ਹ ਪ੍ਰੈੱਸ ਕਲੱਬ ‘ਚ ਹੋਇਆ। ਦਰਅਸਲ ਘੁੱਗੀ ਨੇ ਪ੍ਰੈੱਸ ਕਾਨਫਰੰਸ ‘ਚ ਜਿਸ ਤਰ੍ਹਾਂ ਪਾਰਟੀ ਤੇ ਭਗਵੰਤ ਮਾਨ ‘ਤੇ ਸਵਾਲ ਉਠਾਏ, ਉਸ ਤੋਂ ਵਰਕਰ ਖ਼ਫਾ ਸਨ।

ਵਰਕਰਾਂ ਨੇ ਘੁੱਗੀ ਨੂੰ ਕਾਫੀ ਗੱਲਾਂ ਕਹੀਆਂ। ਉਨ੍ਹਾਂ ਕਿਹਾ ਕਿ ਉਹ ਕੁਰਸੀ ਖੁੱਸਣ ਕਰਕੇ ਇਸ ਤਰ੍ਹਾਂ ਦੀ ਬਿਆਨਬਾਜ਼ੀ ਕਰ ਰਹੇ ਹਨ। ਉਨ੍ਹਾਂ ਨੂੰ ਇਸ ਤਰ੍ਹਾਂ ਦੀ ਬਿਆਨਬਾਜ਼ੀ ਨਹੀਂ ਕਰਨੀ ਚਾਹੀਦੀ। ਉਨ੍ਹਾਂ ਕਿਹਾ ਕਿ ਘੁੱਗੀ ਨੂੰ ਕੇਂਦਰੀ ਲੀਡਰਸ਼ਿਪ ਦਾ ਫੈਸਲਾ ਸਿਰ ਮੱਥੇ ਮੰਨਣਾ ਚਾਹੀਦਾ ਹੈ।

ਵਲੰਟੀਅਰਾਂ ਨੇ ਕਿਹਾ ਕਿ ਉਹ ਪਾਰਟੀ ਲਈ ਲੰਮੇ ਸਮੇਂ ਤੋਂ ਕੰਮ ਕਰ ਰਹੇ ਹਨ ਤੇ ਉਹ ਪਹਿਲਾਂ ਕਿਉਂ ਨਹੀਂ ਬੋਲੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਪਾਰਟੀ ‘ਚ ਹੁਣ ਵਿਰੋਧ ਦਾ ਕਾਰਨ ਸਿਰਫ ਨਿੱਜੀ ਹੈ। ਵਰਕਰਾਂ ਨੇ ਕਿਹਾ ਘੁੱਗੀ ਨੂੰ ਪਾਰਟੀ ਨਹੀਂ ਛੱਡਣੀ ਚਾਹੀਦੀ ਸੀ।

About Admin

Check Also

ਖੇਤਾਂ ‘ਚ ਸ਼ੁਰੂ ਕੀਤੀ ਫੁੱਲਾਂ ਦੀ ਕਾਸ਼ਤ ਬੇਰੁਜ਼ਗਾਰ ਨੌਜਵਾਨਾਂ ਨੇ

ਪੰਜਾਬ ਖੇਤੀ ਪ੍ਰਧਾਨ ਸੂਬਾ ਹੈ, ਇਥੇ ਦੀ ਧਰਤੀ ਵਿੱਚ ਤਰ੍ਹਾਂ-ਤਰ੍ਹਾਂ ਦੀ ਫਸਲਾਂ ਤਿਆਰ ਕਰਕੇ ਇਥੋਂ ਦਾ ਕਿਸਾਨ …

WP Facebook Auto Publish Powered By : XYZScripts.com