Home / ਖੇਤੀਬਾੜੀ / ਕਿਸਾਨਾਂ ਲਈ ਖ਼ੁਸ਼ਖਬਰੀ ਬਜਟ ਵਿੱਚ

ਕਿਸਾਨਾਂ ਲਈ ਖ਼ੁਸ਼ਖਬਰੀ ਬਜਟ ਵਿੱਚ

ਬਜਟ ਵਿੱਚ ਕਿਸਾਨਾਂ ਲਈ ਇੱਕ ਹੋਰ ਖ਼ੁਸ਼ਖਬਰੀ ਹੈ। ਵਿੱਤ ਮੰਤਰੀ ਨੇ ਕਿਹਾ ਕਿ ਫ਼ਸਲੀ ਰਹਿੰਦ-ਖੂੰਹਦ ਦੇ ਨਿਬੇੜੇ ਲਈ ਲੋੜੀਂਦੀ ਮਸ਼ੀਨਰੀ ’ਤੇ ਸਬਸਿਡੀ ਦੇਣ ਲਈ ਕਦਮ ਚੁੱਕੇ ਜਾਣਗੇ। ਕੌਮੀ ਰਾਜਧਾਨੀ ’ਚ ਵਧ ਰਹੇ ਹਵਾ ਪ੍ਰਦੂਸ਼ਣ ਦੇ ਹੱਲ ਲਈ ਦਿੱਲੀ ਸਰਕਾਰ ਅਤੇ ਨਾਲ ਲੱਗਦੇ ਸੂਬਿਆਂ ਨਾਲ ਮਿਲ ਕੇ ਵਿਸ਼ੇਸ਼ ਯੋਜਨਾ ਲਾਗੂ ਕੀਤੀ ਜਾਵੇਗੀ।

ਉਨ੍ਹਾਂ ਕਿਹਾ, ‘ਹਵਾ ਪ੍ਰਦੂਸ਼ਣ ਦੇ ਹੱਲ ਲਈ ਦਿੱਲੀ, ਪੰਜਾਬ, ਹਰਿਆਣਾ ਤੇ ਯੂਪੀ ਦੀਆਂ ਸਰਕਾਰਾਂ ਵੱਲੋਂ ਕੀਤੇ ਜਾ ਰਹੇ ਯਤਨਾਂ ਦੇ ਸਮਰਥਨ ਲਈ ਇਕ ਵਿਸ਼ੇਸ਼ ਯੋਜਨਾ ਲਾਗੂ ਕੀਤੀ ਜਾਵੇਗੀ।’ ਉਨ੍ਹਾਂ ਕਿਹਾ ਕਿ ਦਿੱਲੀ ਤੇ ਕੌਮੀ ਰਾਜਧਾਨੀ ਖੇਤਰ ਵਿੱਚ ਵਧਿਆ ਹਵਾ ਪ੍ਰਦੂਸ਼ਣ ਚਿੰਤਾ ਦਾ ਵਿਸ਼ਾ ਹੈ।

ਪਿਛਲੇ ਦਿਨੀਂ ਆਰਥਿਕ ਸਰਵੇਖਣ ਵਿੱਚ ਸੁਝਾਅ ਦਿੱਤਾ ਗਿਆ ਸੀ ਕਿ ਦਿੱਲੀ-ਐਨਸੀਆਰ ਅਤੇ ਨਾਲ ਲੱਗਦੇ ਖੇਤਰਾਂ ਵਿੱਚ ਖ਼ਤਰੇ ਦੇ ਪੱਧਰ ਤਕ ਵਧੇ ਹਵਾ ਪ੍ਰਦੂਸ਼ਣ ਨੂੰ ਘਟਾਉਣ ਲਈ ਕਿਸਾਨਾਂ ਨੂੰ ਹੋਰ ਰਿਆਇਤਾਂ ਦਿੱਤੀਆਂ ਜਾਣ ਅਤੇ ਫ਼ਸਲੀ ਰਹਿੰਦ-ਖੂੰਹਦ ਸਾੜਨ ਵਾਲਿਆਂ ਨੂੰ ਭਾਰੀ ਜੁਰਮਾਨੇ ਠੋਕੇ ਜਾਣ।

About Admin

Check Also

ਕਿਸਾਨਾਂ ਲਈ ਚੰਗੀ ਖ਼ਬਰ, ਇਸ ਸਾਲ 100 ਫ਼ੀਸਦੀ ਬਾਰਿਸ਼ ਹੋਣ ਦਾ ਅਨੁਮਾਨ

ਕਿਸਾਨਾਂ ਅਤੇ ਖੇਤੀ ਨਾਲ ਜੁੜੇ ਲੋਕਾਂ ਲਈ ਇੱਕ ਚੰਗੀ ਖਬਰ ਹੈ। ਇਸ ਸਾਲ ਦੇਸ਼ ‘ਚ …

WP Facebook Auto Publish Powered By : XYZScripts.com