Punjab

ਸਰਕਾਰ ਦੀਆਂ ਨਵੀਆਂ ਹਦਾਇਤਾਂ ਕਿਸਾਨਾਂ ਲਈ

ਪੰਜਾਬ ‘ਚ ਜਿਨ੍ਹਾਂ ਕੰਬਾਈਨਾਂ ‘ਤੇ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ ਚਲਦਾ ਨਾ ਪਾਇਆ ਗਿਆ, ਉਨ੍ਹਾਂ ਨੂੰ ਝੋਨੇ ਦੀ ਵਾਢੀ ਦੀ ਮਨਜ਼ੂਰੀ ਨਹੀਂ ਦਿੱਤੀ ਜਾਵੇਗੀ। ਕੰਬਾਈਨ ਮਾਲਕਾਂ ਨੂੰ ਝੋਨੇ ਦੀ ਵਾਢੀ ਤੋਂ ਪਹਿਲਾਂ ਆਪਣੀਆਂ ਕੰਬਾਈਨਾਂ ਨਾਲ ‘ਸੁਪਰ ਸਟਰਾਅ ਮੈਨੇਜਮੈਂਟ ਸਿਸਟਮ’ ਲਾਉਣਾ ਪਵੇਗਾ।

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਇਹ ਹਦਾਇਤਾਂ ਜਾਰੀ ਕਰਨ ਜਾ ਰਹੀ ਹੈ। ਇਸਦਾ ਮਕਸਦ ਪਰਾਲੀ ਸਾੜਨ ਨਾਲ ਵਾਤਾਵਰਨ ਨੂੰ ਹੋਣ ਵਾਲੇ ਨੁਕਸਾਨ ਨੂੰ ਰੋਕਣਾ ਹੈ। ਪਰਾਲੀ ਸਾੜਨ ਦੀ ਸਮੱਸਿਆ ਨੂੰ ਠੱਲ੍ਹਣਾ ਹੈ।

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਕਾਹਨ ਸਿੰਘ ਪੰਨੂੰ ਨੇ ਕਿਹਾ ਕਿ ਨੇ ਕਿਹਾ ਕਿ ਇਹ ਹਦਾਇਤਾਂ ਹਵਾ (ਪ੍ਰਦੂਸ਼ਣ ਕੰਟਰੋਲ ਤੇ ਰੋਕਥਾਮ) ਐਕਟ, 1981 ਅਧੀਨ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਵੱਖ-ਵੱਖ ਨੋਟੀਫਿਕੇਸ਼ਨਾਂ ਤਹਿਤ ਪੰਜਾਬ ਨੂੰ ਹਵਾ ਪ੍ਰਦੂਸ਼ਣ ਦੇ ਕੰਟਰੋਲ ਵਾਲਾ ਇਲਾਕਾ ਐਲਾਨਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਨੇ ਵੀ ਕੰਬਾਈਨਾਂ ਨਾਲ ‘ਸੁਪਰ ਸਟਰਾਅ ਮੈਨੇਜਮੈਂਟ ਸਿਸਟਮ’ ਲਾਉਣ ਦੀ ਸਿਫ਼ਾਰਸ਼ ਕੀਤੀ ਹੈ, ਜੋ ਪਰਾਲੀ ਦਾ ਟੋਕਾ ਕਰਕੇ ਵਿਛਾ ਦਿੰਦੀ ਹੈ। ਇਸ ਢੰਗ ਨਾਲ ਕਿਸਾਨਾਂ ਨੂੰ ਅਗਲੀ ਫ਼ਸਲ ਬੀਜਣ ਤੋਂ ਪਹਿਲਾਂ ਪਰਾਲੀ ਫ਼ੂਕਣ ਦੀ ਲੋੜ ਨਹੀਂ ਪੈਂਦੀ।

ਉਨ੍ਹਾਂ ਇਹ ਵੀ ਕਿਹਾ ਕਿ ਕੌਮੀ ਗਰੀਨ ਟ੍ਰਿਬਿਊਨਲ ਨੇ 10 ਦਸੰਬਰ 2015 ਦੇ ਹੁਕਮਾਂ ‘ਚ ਪੰਜਾਬ ਸਮੇਤ ਕੌਮੀ ਰਾਜਧਾਨੀ ਖੇਤਰ ਵਿਚ ਖੇਤੀਬਾੜੀ ਰਹਿੰਦ-ਖੂੰਹਦ ਸਾੜਨ ਉੱਪਰ ਪਾਬੰਦੀ ਲਾਈ ਹੋਈ ਹੈ।