Home / ਪੰਜਾਬ / ਸ਼ੱਕੀ ਬੈਗ ਵਿੱਚ ਬੰਬ ਹੋਣ ਦੇ ਖਦਸ਼ੇ ਕਾਰਨ ਅੰਮ੍ਰਿਤਸਰ ਹਵਾਈ ਅੱਡਾ ਬੰਦ

ਸ਼ੱਕੀ ਬੈਗ ਵਿੱਚ ਬੰਬ ਹੋਣ ਦੇ ਖਦਸ਼ੇ ਕਾਰਨ ਅੰਮ੍ਰਿਤਸਰ ਹਵਾਈ ਅੱਡਾ ਬੰਦ

 

ਸ਼ੱਕੀ ਬੈਗ ਵਿੱਚ ਬੰਬ ਹੋਣ ਦੇ ਖਦਸ਼ੇ ਕਾਰਨ ਅੰਮ੍ਰਿਤਸਰ ਹਵਾਈ ਅੱਡਾ ਬੰਦ

ਅੰਮ੍ਰਿਤਸਰ: ਸ਼ੱਕੀ ਬੈਗ ਮਿਲਣ ਤੋਂ ਬਾਅਦ ਅੰਮ੍ਰਿਤਸਰ ਹਵਾਈ ਅੱਡਾ ਬੰਦ ਕਰ ਦਿੱਤਾ ਗਿਆ। ਇਸ ਸ਼ੱਕੀ ਬੈਗ ਵਿੱਚ ਬੰਬ ਹੋਣ ਦੇ ਖਦਸ਼ੇ ਕਾਰਨ ਸੁਰੱਖਿਆ ਦੇ ਲਿਹਾਜ਼ ਨਾਲ ਹਵਾਈ ਅੱਡੇ ਨੂੰ ਬੰਦ ਕੀਤਾ ਗਿਆ ਹੈ। ਸੁਰੱਖਿਆ ਕਰਮਚਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਬੈਗ ਦੀ ਜਾਂਚ ਲਈ ਬੰਬ ਨਿਰੋਧਕ ਦਸਤੇ ਨੂੰ ਵੀ ਬੁਲਾਇਆ ਗਿਆ ਹੈ।

ਮੰਗਲਵਾਰ ਨੂੰ ਪਠਾਨਕੋਟ ਏਅਰਬੇਸ ‘ਤੇ ਹਾਈ ਅਲਰਟ ਜਾਰੀ ਕੀਤਾ ਸੀ। ਹੁਣ ਸਾਰੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। 2015 ਵਿੱਚ ਗੁਰਦਾਸਪੁਰ ਦੇ ਦੀਨਾਨਗਰ ਵਿੱਚ ਹਮਲਾ ਕੀਤਾ ਗਿਆ ਸੀ।

ਉਸ ਤੋਂ ਬਾਅਦ ਪਠਾਨਕੋਟ ਏਅਰਬੇਸ ਵਿੱਚ ਹੋਏ ਹਮਲੇ ‘ਚ 7 ਸੁਰੱਖਿਆ ਕਰਮੀ ਸ਼ਹੀਦ ਹੋ ਗਏ ਸਨ ਤੇ 4 ਦਹਿਸ਼ਤਗਰਦ ਵੀ ਮਾਰੇ ਗਏ ਸਨ। ਉਦੋਂ ਤੋਂ ਲੈ ਕੇ ਪਠਾਨਕੋਟ ਏਅਰਬੇਸ ਹਾਈ ਅਲਰਟ ‘ਤੇ ਹੈ। ਹੁਣ ਵੀ ਏਅਰਬੇਸ ‘ਤੇ ਹਮਲੇ ਦੇ ਖਦਸ਼ੇ ਨਾਲ ਸੁਰੱਖਿਆ ਵਧਾ ਦਿੱਤੀ ਗਈ ਹੈ।

About Admin

Check Also

ਖੇਤਾਂ ‘ਚ ਸ਼ੁਰੂ ਕੀਤੀ ਫੁੱਲਾਂ ਦੀ ਕਾਸ਼ਤ ਬੇਰੁਜ਼ਗਾਰ ਨੌਜਵਾਨਾਂ ਨੇ

ਪੰਜਾਬ ਖੇਤੀ ਪ੍ਰਧਾਨ ਸੂਬਾ ਹੈ, ਇਥੇ ਦੀ ਧਰਤੀ ਵਿੱਚ ਤਰ੍ਹਾਂ-ਤਰ੍ਹਾਂ ਦੀ ਫਸਲਾਂ ਤਿਆਰ ਕਰਕੇ ਇਥੋਂ ਦਾ ਕਿਸਾਨ …

WP Facebook Auto Publish Powered By : XYZScripts.com