Saturday , May 18 2024
Home / ਸਰਕਾਰ / ਕੈਪਟਨ ਅਮਰਿੰਦਰ ਬਣੇ ਪੰਜਾਬ ਦੇ 26ਵੇਂ ਮੁੱਖ ਮੰਤਰੀ ,ਅਰੂਸਾ ਆਲਮ ਰਹੀ ਖਿੱਚ ਦਾ ਕੇਂਦਰ

ਕੈਪਟਨ ਅਮਰਿੰਦਰ ਬਣੇ ਪੰਜਾਬ ਦੇ 26ਵੇਂ ਮੁੱਖ ਮੰਤਰੀ ,ਅਰੂਸਾ ਆਲਮ ਰਹੀ ਖਿੱਚ ਦਾ ਕੇਂਦਰ

ਕੈਪਟਨ ਅਮਰਿੰਦਰ ਬਣੇ ਪੰਜਾਬ ਦੇ 26ਵੇਂ ਮੁੱਖ ਮੰਤਰੀ ,ਅਰੂਸਾ ਆਲਮ ਰਹੀ ਖਿੱਚ ਦਾ ਕੇਂਦਰ

ਚੰਡੀਗੜ੍ਹ:ਪੰਜਾਬ ਕਾਂਗਰਸ ਵਿਧਾਇਕ ਦਲ ਦੇ ਨੇਤਾ ਕੈਪਟਨ ਅਮਰਿੰਦਰ ਸਿੰਘ ਵੀਰਵਾਰ ਨੂੰ ਮੁੱਖ ਮੰਤਰੀ ਦੀ ਸਹੁੰ ਚੁੱਕ ਕੇ ਸੂਬੇ ਦੇ ਨਵੇਂ ਮੁੱਖ ਮੰਤਰੀ ਬਣ ਗਏ ਹਨ। ਪੰਜਾਬ ਦੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਸਹੁੰ ਚੁਕਵਾਈ। ਉਨ੍ਹਾਂ ਨਾਲ 9 ਮੰਤਰੀ ਬ੍ਰਹਮ ਮਹਿੰਦਰਾ, ਨਵਜੋਤ ਸਿੰਘ ਸਿੱਧੂ, ਮਨਪ੍ਰੀਤ ਬਾਦਲ, ਸਾਧੂ ਸਿੰਘ ਧਰਮਸੋਤ, ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਰਾਣਾ ਗੁਰਜੀਤ ਸਿੰਘ, ਚਰਨਜੀਤ ਸਿੰਘ ਚੰਨੀ, ਅਰੁਣਾ ਚੌਧਰੀ, ਰਜੀਆ ਸੁਲਤਾਨਾ ਨੇ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕੀ।ਇਸ ਮੌਕੇ ਕੈਪਟਨ ਦੇ ਨਾਲ ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਸਮੇਤ ਕਾਂਗਰਸ ਦੇ ਕਈ ਸੀਨੀਅਰ ਆਗੂ ਮੌਜੂਦ ਸਨ।ਪੰਜਾਬ ਦੀ ਸੱਤਾ ਵਿੱਚ 10 ਸਾਲ ਬਾਅਦ ਕਾਂਗਰਸ ਦੀ ਵਾਪਸੀ ਹੋਈ ਹੈ।

ਪਰ ਪਾਕਿਸਤਾਨ ਤੋਂ ਖ਼ਾਸ ਤੌਰ ਉੱਤੇ ਸਹੁੰ ਚੁੱਕ ਸਮਾਗਮ ਵਿੱਚ ਆਈ ਕੈਪਟਨ ਦੀ ਦੋਸਤ ਅਰੂਸਾ ਆਲਮ ਖਿੱਚ ਦਾ ਕੇਂਦਰ ਬਣੀ ਰਹੀ।

ਗਰਮਜੋਸ਼ੀ ਨਾਲ ਉਨ੍ਹਾਂ ਨੇ ਲੋਕਾਂ ਦਾ ਸੁਆਗਤ ਵੀ ਕੀਤਾ। ਰਾਹੁਲ ਗਾਂਧੀ ਵੀ ਇਸ ਦੌਰਾਨ ਕਾਫ਼ੀ ਖ਼ੁਸ਼ ਨਜ਼ਰ ਆਏ।ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ 26ਵੀਂ ਸੀਐਮ ਬਣ ਹਨ।

ਮੋਦੀ ਲਹਿਰ ਦੇ ਵਿੱਚ ਕਾਂਗਰਸ ਦੇ ਲਈ ਜਿੱਤ ਦਾ ਪਰਚਮ ਲਹਿਰਾਉਣ ਵਾਲੇ ਕੈਪਟਨ ਅਮਰਿੰਦਰ ਸਿੰਘ ਨੇ ਨਵੇਂ ਵਾਅਦੇ ਕੀਤੇ ਹਨ।

About Admin

Check Also

ਖੇਤਾਂ ‘ਚ ਸ਼ੁਰੂ ਕੀਤੀ ਫੁੱਲਾਂ ਦੀ ਕਾਸ਼ਤ ਬੇਰੁਜ਼ਗਾਰ ਨੌਜਵਾਨਾਂ ਨੇ

ਪੰਜਾਬ ਖੇਤੀ ਪ੍ਰਧਾਨ ਸੂਬਾ ਹੈ, ਇਥੇ ਦੀ ਧਰਤੀ ਵਿੱਚ ਤਰ੍ਹਾਂ-ਤਰ੍ਹਾਂ ਦੀ ਫਸਲਾਂ ਤਿਆਰ ਕਰਕੇ ਇਥੋਂ ਦਾ ਕਿਸਾਨ …

WP Facebook Auto Publish Powered By : XYZScripts.com