Thursday , May 16 2024
Home / ਪੰਜਾਬ / ਪੰਜਾਬ ਸਰਕਾਰ ਨੇ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ‘ਤੇ ਕੀਤਾ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਨੇ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ‘ਤੇ ਕੀਤਾ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਨੇ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ 23 ਮਾਰਚ ਦਿਨ ਸ਼ੁੱਕਰਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਾ ਪ੍ਰਗਟਾਵਾ ਕਰਦੇ ਹੋਏ ਅੱਜ ਮੁੱਖ ਮੰਤਰੀ ਦਫਤਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਸ ਬਾਰੇ ਫੈਸਲਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲਿਆ ਹੈ। ਇਸ ਫੈਸਲੇ ਦੇ ਅਨੁਸਾਰ, ਸਾਰੇ ਸਰਕਾਰੀ ਦਫਤਰ ਜਿਵੇਂ ਕਿ ਬਿਜਲੀ ਬੋਰਡ, ਨਗਰ ਨਿਗਮ, ਵਿਦਿਅਕ ਸੰਸਥਾਵਾਂ ਅਤੇ ਪੰਜਾਬ ਸਰਕਾਰ ਦੇ ਅਧੀਨ ਹੋਰ ਜਨਤਕ ਇਕਾਈਆਂ 23 ਮਾਰਚ ਨੂੰ ਬੰਦ ਰਹਿਣਗੀਆ ‘ਤੇ ਬੈਂਕਾਂ ‘ਚ ਕੋਈ ਛੁੱਟੀ ਨਹੀਂ ਹੋਵੇਗੀ।

ਸਰਦਾਰ ਭਗਤ ਸਿੰਘ (28 ਸਤੰਬਰ 1907 – 23 ਮਾਰਚ, 1931) ਭਾਰਤ ਦੇ ਇੱਕ ਪ੍ਰਮੁੱਖ ਅਜ਼ਾਦੀ ਸੰਗਰਾਮੀਏ ਸਨ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਨ੍ਹਾਂ ਦੇ ਸਾਥੀਆਂ,ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸਨ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ ਦਾ ਮੈਂਬਰ ਬਣ ਗਿਆ ਤੇ ਇੱਕ ਸਾਲ ਬਾਅਦ ਪਰਿਵਾਰ ਵੱਲੋਂ ਵਿਆਹ ਲਈ ਜ਼ੋਰ ਪਾਉਣ ਕਾਰਨ ਉਸ ਨੇ ਲਾਹੌਰ ਵਿਚਲਾ ਘਰ ਛੱਡ ਦਿੱਤਾ ਤੇ ਕਾਨਪੁਰ ।

ਲਹੌਰ ਦੇ ਨੈਸ਼ਨਲ ਕਾਲਜ ਦੀ ਪੜ੍ਹਾਈ ਛੱਡਕੇ ਭਗਤ ਸਿੰਘ ਉਪਰੋਕਤ ਕ੍ਰਾਂਤੀਕਾਰੀ ਸੰਗਠਨ ਨਾਲ ਜੁੜ ਗਏ ਸਨ। 1927 ਵਿੱਚ ਕਾਕੋਰੀ ਰੇਲਗੱਡੀ ਡਾਕੇ ਦੇ ਮਾਮਲੇ ਵਿੱਚ ਉਸ ਨੂੰ ਗਿਰਫ਼ਤਾਰ ਕਰ ਲਿਆ ਗਿਆ। ਉਸ ਉੱਤੇ ਲਾਹੌਰ ਦੇ ਦੁਸਹਿਰਾ ਮੇਲੇ ਦੌਰਾਨ ਬੰਬ ਧਮਾਕਾ ਕਰਨ ਦਾ ਵੀ ਦੋਸ਼ ਮੜ੍ਹਿਆ ਗਿਆ। ਚੰਗੇ ਵਿਵਹਾਰ ਤੇ ਜ਼ਮਾਨਤ ਦੀ ਭਾਰੀ ਰਕਮ 60 ਹਜ਼ਾਰ ਰੁਪਏ ਉੱਤੇ ਉਸ ਨੂੰ ਰਿਹਾ ਕਰ ਦਿੱਤਾ ਗਿਆ। ਸਤੰਬਰ 1928 ਵਿੱਚ ਭਗਤ ਸਿੰਘ ਨੇ ਆਜ਼ਾਦੀ ਲਈ ਸੰਘਰਸ਼ ਜਾਰੀ ਰੱਖਿਆ। ਭਗਤ ਸਿੰਘ ਨੇ ਭਾਰਤ ਦੀ ਆਜ਼ਾਦੀ ਲਈ ਨੌਜਵਾਨ ਭਾਰਤ ਸਭਾ ਦੀ ਸਥਾਪਨਾ ਕੀਤੀ। ਇਸ ਦਾ ਉੱਦੇਸ਼ ਸੇਵਾ, ਤਿਆਗ ਅਤੇ ਪੀੜ ਸਹਿ ਸਕਣ ਵਾਲੇ ਨੌਜਵਾਨ ਤਿਆਰ ਕਰਨਾ ਸੀ।

ਭਗਤ ਸਿੰਘ ਤੇ ਉਸ ਦੇ ਸਾਥੀਆਂ ਨੇ ਲਾਲਾ ਲਾਜਪਤ ਰਾਏ ਦੀ ਮੌਤ ਦਾ ਬਦਲਾ ਲੈਣ ਦੀ ਸਹੁੰ ਖਾਧੀ, ਰਾਜਗੁਰੂ ਦੇ ਨਾਲ ਮਿਲਕੇ ਲਾਹੌਰ ਵਿੱਚ ਸਹਾਇਕ ਪੁਲਿਸ ਮੁਖੀ ਰਹੇ ਅੰਗਰੇਜ਼ ਅਧਿਕਾਰੀ ਜੇ ਪੀ ਸਾਂਡਰਸ ਨੂੰ ਮਾਰਿਆ। ਇਸ ਕਾਰਵਾਈ ਵਿੱਚ ਕ੍ਰਾਂਤੀਕਾਰੀ ਚੰਦਰ ਸ਼ੇਖਰ ਆਜ਼ਾਦ ਨੇ ਵੀ ਉਨ੍ਹਾਂ ਦੀ ਸਹਾਇਤਾ ਕੀਤੀ ਸੀ। ਕ੍ਰਾਂਤੀਕਾਰੀ ਸਾਥੀ ਬਟੁਕੇਸ਼ਵਰ ਦੱਤ ਦੇ ਨਾਲ ਮਿਲਕੇ ਭਗਤ ਸਿੰਘ ਨੇ ਨਵੀਂ ਦਿੱਲੀ ਦੀ ਸੈਂਟਰਲ ਅਸੈਂਬਲੀ ਦੇ ਸਭਾ ਹਾਲ ਵਿੱਚ 8 ਅਪ੍ਰੈਲ, 1928 ਨੂੰ ਅੰਗਰੇਜ਼ ਸਰਕਾਰ ਨੂੰ ਜਗਾਉਣ ਦੇ ਲਈ ਬੰਬ ਅਤੇ ਪਰਚੇ ਸੁੱਟੇ ਸਨ। ਬੰਬ ਸੁੱਟਣ ਦੇ ਬਾਅਦ ਉੱਥੇ ਹੀ ਦੋਨਾਂ ਨੇ ਆਪਣੀ ਗਿਰਫ਼ਤਾਰੀ ਦੇ ਦਿੱਤੀ।

 

About Admin

Check Also

ਖੇਤਾਂ ‘ਚ ਸ਼ੁਰੂ ਕੀਤੀ ਫੁੱਲਾਂ ਦੀ ਕਾਸ਼ਤ ਬੇਰੁਜ਼ਗਾਰ ਨੌਜਵਾਨਾਂ ਨੇ

ਪੰਜਾਬ ਖੇਤੀ ਪ੍ਰਧਾਨ ਸੂਬਾ ਹੈ, ਇਥੇ ਦੀ ਧਰਤੀ ਵਿੱਚ ਤਰ੍ਹਾਂ-ਤਰ੍ਹਾਂ ਦੀ ਫਸਲਾਂ ਤਿਆਰ ਕਰਕੇ ਇਥੋਂ ਦਾ ਕਿਸਾਨ …

WP Facebook Auto Publish Powered By : XYZScripts.com