Home / ਪੰਜਾਬ / ਹਾਈਕੋਰਟ ਵੱਲੋਂ ਸੰਮਨ,ਮਜੀਠੀਆ ਤੇ ਸੁਖਬੀਰ ਬਾਦਲ ਲਈ ਨਵੀਂ ਮੁਸੀਬਤ

ਹਾਈਕੋਰਟ ਵੱਲੋਂ ਸੰਮਨ,ਮਜੀਠੀਆ ਤੇ ਸੁਖਬੀਰ ਬਾਦਲ ਲਈ ਨਵੀਂ ਮੁਸੀਬਤ

ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਦੀ ਭਰੋਸੇਯੋਗਤਾ ‘ਤੇ ਸਵਾਲ ਚੁੱਕਣ ਵਾਲੇ ਅਕਾਲੀ ਦਲ ਦੇ ਦੋਵੇਂ ਸੀਨੀਅਰ ਲੀਡਰਾਂ ਸੁਖਬੀਰ ਬਾਦਲ ਤੇ ਬਿਕਰਮ ਮਜੀਠੀਆ ਨੂੰ ਅਦਾਲਤ ਨੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਬੁੱਧਵਾਰ ਨੂੰ ਜਸਟਿਸ ਅਮਿਤ ਰਾਵਲ ਨੇ ਜਸਟਿਸ ਰਣਜੀਤ ਸਿੰਘ ਵੱਲੋਂ ਦਿੱਤੀ ਸ਼ਿਕਾਇਤ ‘ਤੇ ਸੁਣਵਾਈ ਕੀਤੀ ਤੇ 25 ਮਾਰਚ ਨੂੰ ਸੁਖਬੀਰ ਬਾਦਲ ਤੇ ਮਜੀਠੀਆ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।

ਦਰਅਸਲ, ਅਕਤੂਬਰ 2015 ਵਿੱਚ ਵਾਪਰੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਪ੍ਰਦਰਸ਼ਨਕਾਰੀ ਸਿੱਖਾਂ ‘ਤੇ ਹੋਏ ਗੋਲ਼ੀਕਾਂਡ ਦੀ ਜਾਂਚ ਕਰਨ ਵਾਲੇ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਨੇ ਦੋਵਾਂ ਅਕਾਲੀ ਲੀਡਰਾਂ ਖ਼ਿਲਾਫ਼ ਫ਼ੌਜਦਾਰੀ ਕਾਰਵਾਈ ਦੀ ਮੰਗ ਕਰਦਿਆਂ ਸ਼ਿਕਾਇਤ ਦਿੱਤੀ ਸੀ।

ਹਾਈਕੋਰਟ ਦੇ ਜੱਜ ਇਸ ਤੋਂ ਪਹਿਲਾਂ ਰਣਜੀਤ ਸਿੰਘ ਵੱਲੋਂ ਦਿੱਤੇ ਸਬੂਤਾਂ ਦੀ ਘੋਖ ਵੀ ਕਰ ਚੁੱਕੇ ਹਨ। ਪੜਤਾਲ ਮਗਰੋਂ ਹੀ ਉਨ੍ਹਾਂ ਦੋਵਾਂ ਅਕਾਲੀ ਲੀਡਰਾਂ ਨੂੰ ਪੇਸ਼ ਹੋ ਕੇ ਆਪਣਾ ਪੱਖ ਦੱਸਣ ਲਈ ਕਿਹਾ ਹੈ।

About Admin

Check Also

ਖੇਤਾਂ ‘ਚ ਸ਼ੁਰੂ ਕੀਤੀ ਫੁੱਲਾਂ ਦੀ ਕਾਸ਼ਤ ਬੇਰੁਜ਼ਗਾਰ ਨੌਜਵਾਨਾਂ ਨੇ

ਪੰਜਾਬ ਖੇਤੀ ਪ੍ਰਧਾਨ ਸੂਬਾ ਹੈ, ਇਥੇ ਦੀ ਧਰਤੀ ਵਿੱਚ ਤਰ੍ਹਾਂ-ਤਰ੍ਹਾਂ ਦੀ ਫਸਲਾਂ ਤਿਆਰ ਕਰਕੇ ਇਥੋਂ ਦਾ ਕਿਸਾਨ …

WP Facebook Auto Publish Powered By : XYZScripts.com