Home / ਪੰਜਾਬ / ਪ੍ਰਧਾਨ ਮੰਤਰੀ ਮੋਦੀ ਨੂੰ ਮਿਲੇ ਕੈਪਟਨ,ਵੱਡੀਆਂ ਮੰਗਾਂ ਰੱਖੀਆਂ ਕਈ

ਪ੍ਰਧਾਨ ਮੰਤਰੀ ਮੋਦੀ ਨੂੰ ਮਿਲੇ ਕੈਪਟਨ,ਵੱਡੀਆਂ ਮੰਗਾਂ ਰੱਖੀਆਂ ਕਈ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਵਿਸ਼ੇਸ਼ ਮੁਲਾਕਾਤ ਕੀਤੀ। ਮੁਲਾਕਾਤ ‘ਚ ਪੰਜਾਬ ਦੇ ਮੁੱਖ ਮੰਤਰੀ ਨੇ ਮੋਦੀ ਨਾਲ ਕਈ ਮੁੱਦਿਆਂ ‘ਤੇ ਗੱਲ ਸਾਂਝੀ ਕੀਤੀ। ਮੁੱਖ ਮੰਤਰੀ ਨੇ ਕੇਂਦਰੀ ਅਨਾਜ ਭੰਡਾਰ ਲਈ ਖਰੀਦੇ ਅਨਾਜ ਦੇ ਮਾਮਲੇ ‘ਚ ਪੈਦਾ ਹੋਏ 31,000 ਕਰੋੜ ਰੁਪਏ ਵਿਵਾਦ ਨੂੰ ਸੁਲਝਾਉਣ ਲਈ ਮੋਦੀ ਕੋਲੋ ਨਿੱਜੀ ਦਖ਼ਲ ਦੀ ਮੰਗ ਕੀਤੀ।

ਮੁੱਖ ਮੰਤਰੀ ਨੇ ਇਹ ਮੁੱਦਾ ਸੋਮਵਾਰ ਨੂੰ ਪ੍ਰਧਾਨ ਮੰਤਰੀ ਦੇ ਨਾਲ ਹੋਈ ਮੀਟਿੰਗ ਦੇ ਦੌਰਾਨ ਚੁੱਕਿਆ। 31000 ਕਰੋੜ ਰੁਪਏ ਦੀ ਰਾਸ਼ੀ ‘ਚ 12 ਹਜ਼ਾਰ ਕਰੋੜ ਰੁਪਏ ਮੁਲ ਰਾਸ਼ੀ ਤੇ ਕਰੋੜ ਰੁਪਏ ਬਿਆਜ ਹੋਣ ਦੀ ਗੱਲ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ 2003 -2004 ‘ਚ ਭਾਰਤੀ ਅਨਾਜਨਿਗਮ ਦੇ ਲਈ ਰਾਜ ਏਜੰਸੀਆਂ ਵੱਲੋਂ ਕੀਤੀ ਗਈ ਖਰੀਦ ‘ਚ ਇਹ ਰਾਸ਼ੀ ਸੰਬੰਧਿਤ ਹੈ ਜਿਸ ਦੇ ਖਾਤੇ ਨੂੰ ਸਹੀ ਨਹੀਂ ਕੀਤਾ ਗਿਆ।

ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਦੇਸ਼ ‘ਚ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਲਈ ਕੇਂਦਰ-ਰਾਜ ਕਮੇਟੀ ਗਠਨ ਕਰਨ ਲਈ ਕਿਹਾ ਹੈ। ਦਿੱਲੀ ‘ਚ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੇ ਮੁੱਦੇ ‘ਤੇ ਬੋਲਦਿਆਂ ਨੀਤੀ ਆਯੋਗ ਦੀ ਬੈਠਕ ‘ਚ ਕਿਹਾ ਕਿ ਕਿਸਾਨਾਂ ਉੱਪਰ ਖੇਤੀ ਕਰਜ਼ਾ ਵੱਧਦਾ ਜਾ ਰਿਹਾ ਹੈ। ਜਿਸ ‘ਤੇ ਕੇਂਦਰ ਸਰਕਾਰ ਨੂੰ ਧਿਆਨ ‘ਚ ਲੈਂਦੇ ਹੋਏ ਪਹਿਲ ਦੇ ਅਧਾਰ ‘ਤੇ ਮੁਆਫ ਕਰਨਾ ਚਾਹੀਦਾ ਹੈ।

ਉਹਨਾਂ ਨੇ ਸੁਆਮੀਨਾਥਨ ਕਮੇਟੀ ਦੀ ਰਿਪੋਰਟ ਤੁਰੰਤ ਲਾਗੂ ਕਰਨ ਲਈ ਸਰਕਾਰ ਕੋਲੋ ਮੰਗ ਕੀਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਸਾਨਾਂ ਨੂੰ ਆਰਥਿਕ ਸੰਕਟ ‘ਚੋ ਬਾਹਰ ਕੱਢਣ ਦੀ ਜ਼ਰੂਰਤ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਦੇਖਦਿਆਂ ਉਹਨਾਂ ਨੇ ਕੇਂਦਰੀ ਮਦਦ ਦੀ ਗੱਲ ਆਖੀ ਤਾਂ ਜੋ ਇਸ ਨੂੰ ਵੱਡੇ ਪੱਧਰ ‘ਤੇ ਮਨਾਇਆ ਜਾ ਸਕੇ। ਉਹਨਾਂ ਨੇ ਕੇਂਦਰ ਸਰਕਾਰ ਤੋਂ ਜ਼ਲਿਆਂਵਾਲਾ ਬਾਗ ਦੇ ਕਤਲੇਆਮ ਦੀ ਸ਼ਤਾਬਦੀ ਨੂੰ ਦੇਖਦਿਆਂ ਵੀ ਮਦਦ ਦੀ ਗੱਲ ਆਖੀ।

 

About Admin

Check Also

ਖੇਤਾਂ ‘ਚ ਸ਼ੁਰੂ ਕੀਤੀ ਫੁੱਲਾਂ ਦੀ ਕਾਸ਼ਤ ਬੇਰੁਜ਼ਗਾਰ ਨੌਜਵਾਨਾਂ ਨੇ

ਪੰਜਾਬ ਖੇਤੀ ਪ੍ਰਧਾਨ ਸੂਬਾ ਹੈ, ਇਥੇ ਦੀ ਧਰਤੀ ਵਿੱਚ ਤਰ੍ਹਾਂ-ਤਰ੍ਹਾਂ ਦੀ ਫਸਲਾਂ ਤਿਆਰ ਕਰਕੇ ਇਥੋਂ ਦਾ ਕਿਸਾਨ …

WP Facebook Auto Publish Powered By : XYZScripts.com