Home / ਪੰਜਾਬ / ਇਲਾਕਾਈ ਚਿਹਰਾ ਨਾ ਹੋਣ ਨਾਲ ਵੀ ਆਮ ਆਦਮੀ ਪਾਰਟੀ ਦੀ ਭਾਰੀ ਹਾਰ ਹੋਈ : ਕੈਪਟਨ

ਇਲਾਕਾਈ ਚਿਹਰਾ ਨਾ ਹੋਣ ਨਾਲ ਵੀ ਆਮ ਆਦਮੀ ਪਾਰਟੀ ਦੀ ਭਾਰੀ ਹਾਰ ਹੋਈ : ਕੈਪਟਨ

ਇਲਾਕਾਈ ਚਿਹਰਾ ਨਾ ਹੋਣ ਨਾਲ ਵੀ ਆਮ ਆਦਮੀ ਪਾਰਟੀ ਦੀ ਭਾਰੀ ਹਾਰ ਹੋਈ : ਕੈਪਟਨ

ਪਟਿਆਲਾ – ਚੋਣਾਂ ‘ਚ ਕਾਂਗਰਸ ਦੀ ਭਾਰੀ ਜਿੱਤ ਨਾਲ ਉਤਸ਼ਾਹਿਤ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਕਾਂਗਰਸ ਨੂੰ ਵੀ ਇਲਾਕਾਈ ਪਾਰਟੀਆਂ ਦਾ ਮੁਕਾਬਲਾ ਕਰਨ ਦੇ ਲਈ ਇਲਾਕਾਈ ਆਗੂਆਂ ਨੂੰ ਉਤਸ਼ਾਹਿਤ ਕਰਨਾ ਹੋਵੇਗਾ ਕਿਉਂਕਿ ਇਲਾਕਾਈ ਆਗੂ ਹੀ ਆਪਣੇ ਸੁਬਿਆਂ ‘ਚ ਲੋਕਾਂ ਦੀਆਂ ਸਮੱਸਿਆਵਾਂ ਤੇ ਮੁਸ਼ਕਿਲਾਂ ਨੂੰ ਚੰਗੀ ਤਰ੍ਹਾਂ ਨਾਲ ਜਾਣਦੇ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਸਰਕਾਰ ਦੁਆਰਾ ਸਿਆਸੀ ਈਰਖਾ ਦੀ ਭਾਵਨਾ ਨਾਲ ਕੰਮ ਨਾ ਕਰਨ ਦਾ ਐਲਾਨ ਕਰਦੇ ਹੋਏ ਕਿਹਾ ਕਿ ਨਸ਼ਿਆਂ ਅਤੇ ਹੋਰ ਜੁਰਮਾਂ ਦੀ ਡੂੰਘਾਈ ਨਾਲ ਜਾਂਚ ਕਰਨ ਦੇ ਮਗਰੋਂ ਜਵਾਬਦੇਹੀ ਤੈਅ ਕੀਤੀ ਜਾਵੇਗੀ ਅਤੇ ਉਸਦੇ ਮਗਰੋਂ ਹੀ ਦੋਸ਼ੀਆਂ ਵਿਰੁੱਧ ਉਚਿੱਤ ਕਾਰਵਾਈ ਕੀਤੀ ਜਾਵੇਗੀ। ਕਾਂਗਰਸ ਦੇ ਮੁੱਖ ਮੰਤਰੀ ਅਹੁਦੇ ਦੇ ਦਾਅਵੇਦਾਰ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਆਮ ਆਦਮੀ ਨੇ ਸਿਰਫ ਸੋਸ਼ਲ ਮੀਡੀਆ ਰਾਹੀਂ ਆਪਣੀ ਸੰਵਾਭਿਤ ਜਿੱਤ ਨੂੰ ਲੈ ਕੇ ਜ਼ਿਆਦਾ ਰੌਲਾ ਪਾਇਆ ਹੋਇਆ ਸੀ, ਜਦਕਿ ਜ਼ਮੀਨੀ ਪੱਧਰ ‘ਤੇ ਲੋਕ ਕਾਂਗਰਸ ਨਾਲ ਸਨ। ਉੱਤਰ ਪ੍ਰਦੇਸ਼ ‘ਚ ਕਾਂਗਰਸ ਨੂੰ ਮਿਲੀ ਹਾਰ ‘ਤੇ ਟਿੱਪਣੀ ਕਰਦੇ ਹੋਏ ਕੈਪਟਨ ਨੇ ਕਿਹਾ ਕਿ ਉਨ੍ਹਾਂ ਨੇ ਬੀਤੀ ਰਾਤ ਪ੍ਰਿਯੰਕਾ ਗਾਂਧੀ ਨਾਲ ਗੱਲਬਾਤ ਕੀਤੀ ਸੀ ਅਤੇ ਅਸੀਂ ਇਹ ਚਰਚਾ ਕੀਤੀ ਕਿ ਸਿਆਸੀ ਦ੍ਰਿਸ਼ਟੀ ਤੋਂ ਮਹੱਤਵਪੂਰਣ ਉੱਤਰ ਪ੍ਰਦੇਸ਼ ਨੂੰ ਵੀ ਮਜ਼ਬੂਤ ਕੀਤਾ ਜਾ ਸਕਦਾ ਹੈ।
ਕੇਂਦਰ ਦੀ ਮੋਦੀ ਸਰਕਾਰ ਕੋਲੋਂ ਪੰਜਾਬ ਦੇ ਵਿਕਾਸ ਏਜੰਡੇ ‘ਚ ਪੂਰਾ ਸਹਿਯੋਗ ਮਿਲਣ ਦੇ ਪ੍ਰਤੀ ਉਤਸ਼ਾਹਿਤ ਕੈਪਟਨ ਨੇ ਕਿਹਾ ਕਿ ਉਨ੍ਹਾਂ ਨੇ ਭਾਜਪਾ ਦੇ ਸਾਬਕਾ ਪ੍ਰਧਾਨ ਮੰੰਤਰੀ ਅਟਲ ਬਿਹਾਰੀ ਵਾਜਪਾਈ ਦੇ ਕਾਰਜਕਾਲ ‘ਚ ਵੀ ਕੰਮ ਕੀਤਾ ਹੈ ਅਤੇ Îਉਸ ਵੇਲੇ ਵੀ ਉਨ੍ਹਾਂ ਨੂੰ ਕੇਂਦਰ ਵਲੋਂ ਸਹਿਯੋਗ ਮਿਲਦਾ ਗਿਆ। ਕੈਪਟਨ ਨੇ ਕਿਹਾ ਕਿ ਉਹ ਜਲਦੀ ਹੀ ਪੰਜਾਬ ਦੇ ਵਿਕਾਸ ਪ੍ਰਾਜੈਕਟਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਭ ਤੋਂ ਪਹਿਲਾਂ ਉਹ ਨਸ਼ਿਆਂ ‘ਤੇ ਰੋਕ ਲਗਾਉਣਗੇ। ਜਿਸ ਨੇ ਪੰਜਾਬ ਦੀ ਜਵਾਨੀ ਨੂੰ ਤਬਾਹ ਕੀਤਾ। ਨਸ਼ਿਆਂ ਨੂੰ ਚਾਰ ਹਫਤਿਆਂ ‘ਚ ਪੂਰੀ ਤਰ੍ਹਾਂ ਖਤਮ ਕਰਨ ਲਈ ਵਿਸ਼ੇਸ਼ ਟਾਸਕ ਫੋਰਸ ਬਣਾਈ ਜਾਵੇਗੀ।
ਪੰਜਾਬ ‘ਚ ਉਦਯੋਗਾਂ ਨੂੰ ਮੁੜ ਸੁਰਜੀਤ ਕਰਨ ਦੇ ਵਾਅਦੇ ਸਬੰਧੀ ਕੈਪਟਨ ਨੇ ਕਿ ਸੂਬੇ ਲਈ ਨਵੀਂ ਉਦਯੋਗਿਕ ਨੀਤੀ ਤਿਆਰ ਕੀਤੀ ਜਾਵੇਗੀ ਤਾਂ ਕਿ ਸੂਬੇ ਦੇ ਮੌਜੂਦਾ ਉਦਯੋਗਾਂ ਨੂੰ ਹੋਰ ਮਜ਼ਬੂਤੀ ਦਿੱਤੀ ਜਾ ਸਕੇ ਅਤੇ ਨਾਲ ਹੀ ਪੰਜਾਬ ਨੂੰ ਨਿਵੇਸ਼ ਦੀ ਦ੍ਰਿਸ਼ਟੀ ਤੋਂ ਇਕ ਚੰਗਾ ਸੂਬਾ ਬਣਾਇਆ ਜਾ ਸਕੇ। ‘ਕੈਪਟਨ ਸਮਾਰਟ ਕੁਨੈਕਟ ਪ੍ਰੋਗਰਾਮ’ ਦੇ ਤਹਿਤ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦੇ ਵਾਅਦੇ ‘ਤੇ ਕੈਪਟਨ ਨੇ ਕਿਹਾ ਕਿ ਜਲਦੀ ਹੀ ਗਲੋਬਲ ਟੈਂਡਰ ਮੰਗੇ ਜਾਣਗੇ ਅਤੇ ਉਹ ਆਪਣੇ ਇਸ ਵਾਅਦੇ ਨੂੰ ਜਲਦੀ ਪੂਰਾ ਕਰਨਗੇ।
ਐੱਸ. ਵਾਈ. ਐੱਲ. ਮੁੱਦੇ ‘ਤੇ ਕੈਪਟਨ ਨੇ ਕਿਹਾ ਕਿ ਪਹਿਲਾਂ ਦੇਖਿਆ ਜਾਣਾ ਚਾਹੀਦਾ ਕਿ ਪੰਜਾਬ ‘ਚ ਦਰਅਸਲ ਪਾਣੀ ਦੀ ਕਿੰਨੀ ਮਾਤਰਾ ਉਪਲਬਧ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪਾਣੀਆਂ ਦੀ ਹਰ ਕੀਮਤ ‘ਤੇ ਰੱਖਿਆ ਕਰੇਗੀ। ਨਵਜੋਤ ਸਿੰਘ ਸਿੱਧੂ ਦੀ ਭੂਮਿਕਾ ‘ਤੇ ਉਨ੍ਹਾਂ ਨੇ ਕਿਹਾ ਇਕ ਇਸ ਬਾਰੇ ਰਾਸ਼ਟਰੀ ਉਪ ਪ੍ਰਧਾਨ ਰਾਹੁਲ ਗਾਂਧੀ ਹੀ ਫੈਸਲਾ ਲੈਣਗੇ। ਇਕ ਸਵਾਲ ਦੇ ਜਵਾਬ ‘ਚ ਉਨ੍ਹਾਂ ਨੇ ਕਿਹਾ ਇਕ ਉਹ ਰਜਿੰਦਰ ਕੌਰ ਭੱਠਲ, ਸੁਨੀਲ ਜਾਖੜ, ਕੇਵਲ ਢਿੱਲੋਂ ਅਤੇ ਜਗਮੋਹਨ ਕੰਗ ਦੀ ਹਾਰ ਨਾਲ ਨਿਰਾਸ਼ ਹੋਏ ਹਨ।

About Admin

Check Also

ਖੇਤਾਂ ‘ਚ ਸ਼ੁਰੂ ਕੀਤੀ ਫੁੱਲਾਂ ਦੀ ਕਾਸ਼ਤ ਬੇਰੁਜ਼ਗਾਰ ਨੌਜਵਾਨਾਂ ਨੇ

ਪੰਜਾਬ ਖੇਤੀ ਪ੍ਰਧਾਨ ਸੂਬਾ ਹੈ, ਇਥੇ ਦੀ ਧਰਤੀ ਵਿੱਚ ਤਰ੍ਹਾਂ-ਤਰ੍ਹਾਂ ਦੀ ਫਸਲਾਂ ਤਿਆਰ ਕਰਕੇ ਇਥੋਂ ਦਾ ਕਿਸਾਨ …

WP Facebook Auto Publish Powered By : XYZScripts.com