Home / ਪੰਜਾਬ / ਕੈਪਟਨ ਅਮਰਿੰਦਰ ਡਟੇ ਨਵਜੋਤ ਸਿੱਧੂ ਦੇ ਹੱਕ ‘ਚ

ਕੈਪਟਨ ਅਮਰਿੰਦਰ ਡਟੇ ਨਵਜੋਤ ਸਿੱਧੂ ਦੇ ਹੱਕ ‘ਚ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਬਿਆਨ ਵਿੱਚ ਕੁਝ ਵੀ ਦੇਸ਼ ਧ੍ਰੋਹ ਵਾਲਾ ਨਹੀਂ ਹੈ। ਉਨ੍ਹਾਂ ਕਿਹਾ ਕਿ ਸਿੱਧੂ ਨੂੰ ਪੁਲਵਾਮਾ ਹਮਲੇ ’ਤੇ ਆਪਣਾ ਪੱਖ ਸਪਸ਼ਟ ਕਰਨ ਦਾ ਅਧਿਕਾਰ ਹੈ। ਹਾਲਾਂਕਿ ਉਨ੍ਹਾਂ ਅਕਾਲੀ ਦਲ ਵੱਲੋਂ ਸਿਆਸੀ ਲਾਹਾ ਲੈਣ ਲਈ ਅੱਜ ਬਜਟ ਸੈਸ਼ਨ ਦੀ ਕਾਰਵਾਈ ਵਿੱਚ ਵਿਘਨ ਪਾਉਣ ਦੀ ਸਖ਼ਤ ਨਿੰਦਾ ਕੀਤੀ।

ਕੈਪਟਨ ਨੇ ਕਿਹਾ ਕਿ ਜਦੋਂ ਸਿੱਧੂ ਕ੍ਰਿਕੇਟਰ ਸਨ ਤਾਂ ਉਹ ਖ਼ੁਦ ਫੌਜੀ ਸਨ ਤੇ ਦੋਵਾਂ ਦੇ ਵਿਚਾਰਾਂ ਵਿੱਚ ਫ਼ਰਕ ਸੀ। ਉਨ੍ਹਾਂ ਕਿਹਾ ਕਿ ਸਿੱਧੂ ਸ਼ਾਇਦ ਦੋਸਤੀ ਤੋਂ ਪ੍ਰਭਾਵਿਤ ਸਨ ਪਰ ਉਨ੍ਹਾਂ ਦਾ ਮਕਸਦ ਦੇਸ਼ ਵਿਰੋਧੀ ਨਹੀਂ।

ਇਸ ਦੇ ਨਾਲ ਹੀ ਉਨ੍ਹਾਂ ਵਿਧਾਨ ਸਭ ਵਿੱਚ ਸਿਆਸੀ ਲਾਹਾ ਲੈਣ ਲਈ ਇਸ ਮੁੱਦੇ ’ਤੇ ਹੰਗਾਮਾ ਕਰਨ ਲਈ ਅਕਾਲੀ ਦਲ ਦੀ ਲਾਹ-ਪਾਹ ਕੀਤੀ। ਉਨ੍ਹਾਂ ਕਿਹਾ ਕਿ ਬਜਟ ਸੈਸ਼ਨ ਅਹਿਮ ਹੁੰਦਾ ਹੈ ਕਿਉਂਕਿ ਲੋਕ ਬੇਸਬਰੀ ਨਾਲ ਇਸ ਦੀ ਉਡੀਕ ਕਰਦੇ ਹਨ। ਉਨ੍ਹਾਂ ਕਿਹਾ ਕਿ ਸਿੱਧੂ ਨੂੰ ਨਿਸ਼ਾਨਾ ਬਣਾ ਕੇ ਅਕਾਲੀ ਇਸ ਅਹਿਮ ਮੁੱਦੇ ਤੋਂ ਧਿਆਨ ਭਟਕਾ ਰਹੇ ਹਨ।

About Admin

Check Also

ਖੇਤਾਂ ‘ਚ ਸ਼ੁਰੂ ਕੀਤੀ ਫੁੱਲਾਂ ਦੀ ਕਾਸ਼ਤ ਬੇਰੁਜ਼ਗਾਰ ਨੌਜਵਾਨਾਂ ਨੇ

ਪੰਜਾਬ ਖੇਤੀ ਪ੍ਰਧਾਨ ਸੂਬਾ ਹੈ, ਇਥੇ ਦੀ ਧਰਤੀ ਵਿੱਚ ਤਰ੍ਹਾਂ-ਤਰ੍ਹਾਂ ਦੀ ਫਸਲਾਂ ਤਿਆਰ ਕਰਕੇ ਇਥੋਂ ਦਾ ਕਿਸਾਨ …

WP Facebook Auto Publish Powered By : XYZScripts.com