Thursday , May 16 2024
Home / ਸਰਕਾਰ / ਸਹੁੰ ਚੁੱਕ ਸਮਾਗਮ ਵਿੱਚ ਕਾਂਗਰਸ ਪਾਰਟੀ ਕਲ ਆਵੇਗੀ ਮੈਦਾਨ ‘ਚ’

ਸਹੁੰ ਚੁੱਕ ਸਮਾਗਮ ਵਿੱਚ ਕਾਂਗਰਸ ਪਾਰਟੀ ਕਲ ਆਵੇਗੀ ਮੈਦਾਨ ‘ਚ’

ਸਹੁੰ ਚੁੱਕ ਸਮਾਗਮ ਵਿੱਚ ਕਾਂਗਰਸ ਪਾਰਟੀ ਕਲ ਆਵੇਗੀ ਮੈਦਾਨ  ‘ਚ’

ਚੰਡੀਗੜ੍ਹ: ਪੰਜਾਬ ਦੀ ਨਵੀਂ ਚੁਣੀ ਗਈ ਵਿਧਾਨ ਸਭਾ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ 16 ਮਾਰਚ ਨੂੰ ਸੱਤ ਕੈਬਨਿਟ ਤੇ ਦੋ ਰਾਜ ਮੰਤਰੀਆਂ ਦੀ ਟੀਮ ਸਹੁੰ ਚੁੱਕਣ ਜਾ ਰਹੀ ਹੈ। ਸਹੁੰ ਚੁੱਕ ਸਮਾਗਮ ਵਿੱਚ ਕਾਂਗਰਸ ਪਾਰਟੀ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਤੇ ਹੋਰ ਆਗੂ ਹਿੱਸਾ ਲੈਣਗੇ।

ਸੂਤਰਾਂ ਮੁਤਾਬਕ ਕੈਪਟਨ ਅਮਰਿੰਦਰ ਸਿੰਘ ਨੇ ਰਾਹੁਲ ਗਾਂਧੀ ਨੂੰ ਆਪਣੇ ਵਜ਼ਾਰਤੀ ਸਾਥੀਆਂ ਦੀ ਸੂਚੀ ਸੌਂਪ ਦਿੱਤੀ ਹੈ। ਨੰਗਲ ਤੋਂ ਵਿਧਾਇਕ ਰਾਣਾ ਕੇ.ਪੀ. ਸਿੰਘ ਨੂੰ ਸਪੀਕਰ ਬਣਾਉਣ ਦੀ ਤਿਆਰੀ ਹੈ। ਇਸ ਸੂਚੀ ਵਿੱਚ ਕਾਂਗਰਸ ਮੀਤ ਪ੍ਰਧਾਨ ਨੇ ਇੱਕ ਹੋਰ ਨਾਂ ਸ਼ਾਮਲ ਕਰਾਇਆ ਹੈ। ਵਜ਼ਾਰਤ ਵਿੱਚ ਅੰਮ੍ਰਿਤਸਰ ਜ਼ਿਲ੍ਹੇ ਤੋਂ ਨਵਜੋਤ ਸਿੱਧੂ ਨੂੰ ਸ਼ਾਮਲ ਕੀਤਾ ਜਾ ਰਿਹਾ ਹੈ ਪਰ ਇਹ ਪਤਾ ਨਹੀਂ ਲੱਗ ਸਕਿਆ ਕਿ ਉਨ੍ਹਾਂ ਨੂੰ ਕੈਬਨਿਟ ਮੰਤਰੀ ਜਾਂ ਉਪ ਮੁੱਖ ਮੰਤਰੀ ਵਜੋਂ ਸਹੁੰ ਚੁਕਾਈ ਜਾਵੇਗੀ।

ਹਾਸਲ ਜਾਣਕਾਰੀ ਹੈ ਕਿ ਬਠਿੰਡਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਬਾਦਲ ਨੂੰ ਵਜ਼ਾਰਤ ‘ਚ ਸ਼ਾਮਲ ਕੀਤਾ ਜਾ ਰਿਹਾ ਹੈ। ਉਨ੍ਹਾਂ ਨੂੰ ਸੂਬੇ ਦਾ ਵਿੱਤ ਮੰਤਰੀ ਬਣਾਇਆ ਜਾਵੇਗਾ। ਪਟਿਆਲਾ ਤੋਂ ਬ੍ਰਹਮ ਮਹਿੰਦਰਾ, ਸਾਧੂ ਸਿੰਘ ਧਰਮਸੋਤ, ਰਾਣਾ ਗੁਰਜੀਤ ਸਿੰਘ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਤੇ ਕਾਂਗਰਸ ਵਿਧਾਇਕ ਦਲ ਦੇ ਸਾਬਕਾ ਆਗੂ ਚਰਨਜੀਤ ਸਿੰਘ ਚੰਨੀ ਨੂੰ ਕੈਬਿਨਟ ‘ਚ ਸ਼ਾਮਲ ਕਰਨ ਦੀ ਤਿਆਰੀ ਹੈ।

ਇਨ੍ਹਾਂ ਤੋਂ ਇਲਾਵਾ ਦੋ ਰਾਜ ਮੰਤਰੀਆਂ ਨੂੰ ਵੀ ਸਹੁੰ ਚੁਕਾਈ ਜਾ ਰਹੀ ਹੈ। ਇਨ੍ਹਾਂ ‘ਚ ਸੰਗਰੂਰ ਜ਼ਿਲ੍ਹੇ ਤੋਂ ਰਜ਼ੀਆ ਸੁਲਤਾਨਾ ਤੇ ਗੁਰਦਾਸਪੁਰ ਜ਼ਿਲ੍ਹੇ ਤੋਂ ਅਰੁਣਾ ਚੌਧਰੀ ਸ਼ਾਮਲ ਹਨ। ਦੂਜੇ ਗੇੜ ਵਿੱਚ ਹੋਰ ਮੰਤਰੀਆਂ ਤੇ ਇੱਕ ਡਿਪਟੀ ਸਪੀਕਰ ਨੂੰ ਸਹੁੰ ਚੁਕਾਏ ਜਾਣ ਦੀ ਸੰਭਾਵਨਾ ਹੈ। ਸਹੁੰ ਚੁੱਕ ਸਮਾਗਮ ‘ਚ ਸਾਬਕਾ ਕੇਂਦਰੀ ਮੰਤਰੀ ਅੰਬਿਕਾ ਸੋਨੀ, ਪੰਜਾਬ ਪ੍ਰਦੇਸ਼ ਕਾਂਗਰਸ ਦੇ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ, ਸਹਾਇਕ ਇੰਚਾਰਜ ਹਰੀਸ਼ ਚੌਧਰੀ ਤੇ ਹੋਰ ਆਗੂਆਂ ਦੇ ਹਾਜ਼ਰ ਹੋਣ ਦੀ ਸੰਭਾਵਨਾ ਹੈ।

About Admin

Check Also

ਲੋਕਾਂ ਨੂੰ ਪਈਆਂ ਭਾਜੜਾਂ,ਪਾਕਿ ਸਰਹੱਦ ‘ਤੇ ਭਾਰਤੀ ਹਵਾਈ ਫ਼ੌਜ ਨੇ ਭਰੀਆਂ ਜੰਗੀ ਮਸ਼ਕਾਂ

ਭਾਰਤੀ ਹਵਾਈ ਫ਼ੌਜ ਦੇ ਲੜਾਕੂ ਜਹਾਜ਼ਾਂ ਨੇ ਪਾਕਿਸਤਾਨ ਦੇ ਨਾਲ ਲੱਗਦੇ ਪੰਜਾਬ ਤੇ ਜੰਮੂ-ਕਸ਼ਮੀਰ ਦੇ …

WP Facebook Auto Publish Powered By : XYZScripts.com