Home / ਪੰਜਾਬ / ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਖੁੱਲ੍ਹਾ ਆਢਾ ਲਾਇਆ ਭਗਵੰਤ ਮਾਨ ਨੇ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਖੁੱਲ੍ਹਾ ਆਢਾ ਲਾਇਆ ਭਗਵੰਤ ਮਾਨ ਨੇ

ਸੰਸਦ ਮੈਂਬਰ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਦੀ ਮਾਨ ਸੰਭਾਲਣ ਮਗਰੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਖੁੱਲ੍ਹਾ ਆਢਾ ਲਾ ਲਿਆ ਲਿਆ ਹੈ। ਉਹ ਕੈਪਟਨ ਨੂੰ ਹਰ ਮੁੱਦੇ ‘ਤੇ ਘੇਰ ਰਹੇ ਹਨ। ਭਗਵੰਤ ਮਾਨ ਪੂਰੀ ਰਣਨੀਤੀ ਤਹਿਤ ਕੈਪਟਨ ਸਰਕਾਰ ਨੂੰ ਇੱਕ-ਇੱਕ ਮੁੱਦੇ ‘ਤੇ ਘੇਰ ਰਹੇ ਹਨ।

ਭਗਵੰਤ ਨੇ ਅੱਜ ਕਿਸਾਨਾਂ ਦੇ ਕਰਜ਼ ਉੱਪਰ ਕੈਪਟਨ ਅਮਰਿੰਦਰ ਸਿੰਘ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਹੈ ਕਿ ਕੈਪਟਨ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਕਿਸਾਨਾਂ ਨਾਲ ਪੂਰਾ ਕਰਜ਼ ਮੁਆਫੀ ਦਾ ਵਾਅਦਾ ਕੀਤਾ ਸੀ। ਹੁਣ ਉਹ ਮੁੱਕਰ ਗਏ ਹਨ। ਅਜਿਹਾ ਕਰਕੇ ਕੈਪਟਨ ਪੰਜਾਬ ਦੇ ਕਿਸਾਨਾਂ ਨਾਲ ਧੋਖਾ ਕਰ ਰਹੇ ਹਨ।

ਭਗਵੰਤ ਮਾਨ ਨੇ ਕਿਹਾ ਕਿ ਕੈਪਟਨ ਸਰਕਾਰ ਸੰਪੂਰਨ ਕਰਜ਼ਾ ਮੁਆਫ਼ੀ ਦੇ ਵਾਅਦੇ ਤੋਂ ਸਾਫ਼ ਮੁੱਕਰ ਗਈ ਹੈ। ਹੁਣ ਕਿਸਾਨ ਰਾਹਤ ਦੇ ਨਾਮ ਉੱਤੇ ਕੁਝ ਕਿਸਾਨਾਂ ਦੇ ਕਰਜ਼ ਮੁਆਫ਼ ਕਰਕੇ ਲੋਕ ਸਭਾ ਚੋਣ ਵਿੱਚ ਫ਼ਾਇਦਾ ਉਠਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਲਈ ਪਿੰਡ-ਪਿੰਡ ਤੇ ਸ਼ਹਿਰ-ਸ਼ਹਿਰ ਕੈਪਟਨ ਸਰਕਾਰ ਆਪਣੀਆਂ ਝੂਠੀਆਂ ਉਪਲਬਧੀਆਂ ਦੇ ਹੋਰਡਿੰਗਸ ਤੇ ਪੋਸਟਰ ਲਵਾ ਰਹੀ ਹੈ।

ਉਨ੍ਹਾਂ ਇਲਜ਼ਾਮ ਲਾਇਆ ਹੈ ਕਿ ਇਨ੍ਹਾਂ ਹੋਰਡਿੰਗਸ ਤੇ ਪੋਸਟਰਾਂ ‘ਤੇ ਕਰੋੜਾਂ ਰੁਪਏ ਦਾ ਸਾਰਾ ਖਰਚਾ ਸਰਕਾਰੀ ਖ਼ਜ਼ਾਨੇ ਵਿੱਚੋਂ ਕਰ ਰਹੀ ਹੈ। ਸੂਬੇ ਭਰ ਦੇ ਪਿੰਡਾਂ ਤੇ ਕਸਬਿਆਂ ਵਿੱਚ ਇਹ ਹੋਰਡਿੰਗਸ ਲਾਏ ਜਾ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਜਨਤਾ ਜਾਗਰੂਕ ਹੋ ਚੁੱਕੀ ਹੈ ਤੇ ਉਹ ਇਨ੍ਹਾਂ ਹੋਰਡਿੰਗਸ ਤੇ ਪੋਸਟਰਾਂ ਦੇ ਝਾਂਸੇ ਵਿੱਚ ਨਹੀਂ ਆਵੇਗੀ। ਇਹ ਕੇਵਲ ਪੈਸੇ ਦੀ ਬਰਬਾਦੀ ਹੈ ਤੇ ਚੋਣ ਹੋਰਡਿੰਗਸ ਤੇ ਪੋਸਟਰਾਂ ਨਾਲ ਨਹੀਂ ਜਿੱਤਿਆ ਜਾ ਸਕਦਾ।

About Admin

Check Also

ਖੇਤਾਂ ‘ਚ ਸ਼ੁਰੂ ਕੀਤੀ ਫੁੱਲਾਂ ਦੀ ਕਾਸ਼ਤ ਬੇਰੁਜ਼ਗਾਰ ਨੌਜਵਾਨਾਂ ਨੇ

ਪੰਜਾਬ ਖੇਤੀ ਪ੍ਰਧਾਨ ਸੂਬਾ ਹੈ, ਇਥੇ ਦੀ ਧਰਤੀ ਵਿੱਚ ਤਰ੍ਹਾਂ-ਤਰ੍ਹਾਂ ਦੀ ਫਸਲਾਂ ਤਿਆਰ ਕਰਕੇ ਇਥੋਂ ਦਾ ਕਿਸਾਨ …

WP Facebook Auto Publish Powered By : XYZScripts.com