Home / ਪੰਜਾਬ / ਕੈਪਟਨ ਦੀ ਸਲਾਹ ਬਾਦਲ ਦੀ ਗ੍ਰਿਫਤਾਰੀ ‘ਤੇ

ਕੈਪਟਨ ਦੀ ਸਲਾਹ ਬਾਦਲ ਦੀ ਗ੍ਰਿਫਤਾਰੀ ‘ਤੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਬੇਅਦਬੀ ਤੇ ਗੋਲ਼ੀਕਾਂਡਾਂ ਦੀ ਪੜਤਾਲ ਲਈ ਬਣੀ ਵਿਸ਼ੇਸ਼ ਜਾਂਚ ਟੀਮ ਵੱਲੋਂ ਵਰਤੀ ਗਈ ਤੇਜ਼ੀ ਮਗਰੋਂ ਕੀਤੀ ਗ੍ਰਿਫ਼ਤਾਰੀ ਦੀ ਪੇਸ਼ਕਸ਼ ‘ਤੇ ਕੈਪਟਨ ਨੇ ਮੋੜਵਾਂ ਵਾਰ ਕੀਤਾ ਹੈ। ਕੈਪਟਨ ਨੇ ਕਿਹਾ ਹੈ ਕਿ ਬਾਦਲ ਨੂੰ ਨਾਟਕ ਕਰਨੇ ਬੰਦ ਕਰਨੇ ਚਾਹੀਦੇ ਹਨ।

ਉਨ੍ਹਾਂ ਕਿਹਾ ਕਿ ਬੇਅਦਬੀ ਮਾਮਲਿਆਂ ਬਾਰੇ ਬਾਦਲ ਦੇ ਤਾਜ਼ਾ ਬਿਆਨ ਲੋਕਾਂ ਸਾਹਮਣੇ ਜ਼ਾਹਰਾ ਤੌਰ ‘ਤੇ ਘਬਰਾਹਟ ਦੀ ਨਿਸ਼ਾਨੀ ਹੈ। ਉਨ੍ਹਾਂ ਕਿਹਾ ਅਜਿਹੇ ਨਾਟਕ ਅਕਾਲੀਆਂ ਦੀ ਸਿਆਸੀ ਤੌਰ ‘ਤੇ ਖੁੱਸੀ ਜ਼ਮੀਨ ਮੁੜ ਹਾਸਲ ਕਰਨ ਵਿੱਚ ਮਦਦਗਾਰ ਸਾਬਤ ਨਹੀਂ ਹੋਣਗੇ। ਮੁੱਖ ਮੰਤਰੀ ਨੇ ਬਾਦਲ ਵੱਲੋਂ ਉਨ੍ਹਾਂ ਨੂੰ ਜੇਲ੍ਹ ਵਿੱਚ ਭੇਜਣ ਦੀ ਨਾਟਕੀ ਚੁਣੌਤੀ ‘ਤੇ ਸਖ਼ਤ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਇਹ ਵੱਡੇ ਬਾਦਲ ਦੀ ਇੱਕ ਹੋਰ ਡਰਾਮੇਬਾਜ਼ੀ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਬਾਦਲ ਆਪਣੀ ਆਦਤ ਅਨੁਸਾਰ ਅਜਿਹੇ ਢਕਵੰਜ ਰਚਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਬਹਿਬਲ ਕਲਾਂ ਤੇ ਕੋਟਕਪੂਰਾ ਗੋਲ਼ੀਕਾਂਡ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਸਬੰਧ ਵਿੱਚ ਕਦੇ ਵੀ ਬਾਦਲ ਜਾਂ ਕਿਸੇ ਹੋਰ ਦਾ ਨਾਂ ਨਹੀਂ ਲਿਆ ਗਿਆ ਤੇ ਫਿਰ ਵੀ ਬਾਦਲ ਇਹ ਪ੍ਰਤੀਕਿਰਿਆ ਉਸ ਦੇ ਗੁਨਾਹਗਾਰ ਹੋਣ ਦਾ ਪ੍ਰਗਟਾਵਾ ਕਰਦੀ ਹੈ।

About Admin

Check Also

ਖੇਤਾਂ ‘ਚ ਸ਼ੁਰੂ ਕੀਤੀ ਫੁੱਲਾਂ ਦੀ ਕਾਸ਼ਤ ਬੇਰੁਜ਼ਗਾਰ ਨੌਜਵਾਨਾਂ ਨੇ

ਪੰਜਾਬ ਖੇਤੀ ਪ੍ਰਧਾਨ ਸੂਬਾ ਹੈ, ਇਥੇ ਦੀ ਧਰਤੀ ਵਿੱਚ ਤਰ੍ਹਾਂ-ਤਰ੍ਹਾਂ ਦੀ ਫਸਲਾਂ ਤਿਆਰ ਕਰਕੇ ਇਥੋਂ ਦਾ ਕਿਸਾਨ …

WP Facebook Auto Publish Powered By : XYZScripts.com