Punjab

ਸਿੱਖ ਦੰਗਿਆਂ ਦੇ ਮੁਲਜ਼ਮ ਨੂੰ ਕਾਂਗਰਸ ਨੇ ਮੱਧਪ੍ਰਦੇਸ਼ ਦਾ ਮੁੱਖ ਮੰਤਰੀ ਬਣਾ ਦਿੱਤਾ: ਮੋਦੀ

ਦੇਸ਼ ਭਰ ‘ਚ ਚੋਣਾਂ ਦਾ ਮਾਹੌਲ ਹੈ, ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਬੁਧਵਾਰ ਨੂੰ ਸੂਬੇ ਦੇ ਫਤਿਹਾਬਾਦ ‘ਚ ਭਾਜਪਾ ਦੀ ਰੈਲੀ ਨੂੰ ਸੰਬੋਧਤ ਕਰਦਿਆਂ ਕਾਂਗਰਸ ‘ਤੇ ਤਿੱਖੇ ਕੀਤੇ।

ਪ੍ਰਧਾਨ ਮੰਤਰੀ ਮੋਦੀ ਨੇ ਇਸ ਦੌਰਾਨ 1984 ਸਿੱਖ ਕਤਲੇਆਮ ਨੂੰ ਲੈ ਕੇ ਵੀ ਕਾਂਗਰਸ ‘ਤੇ ਨਿਸ਼ਾਨਾ ਲਗਾਉਂਦੇ ਕਿਹਾ ਕਿ 1984 ‘ਚ ਕਾਂਗਰਸ ਨੇ ਮਾਸੂਮ ਸਿੱਖਾਂ ਦੀ ਹੱਤਿਆ ਕੀਤੀ ਸੀ ਤੇ ਭਾਜਪਾ ਆਉਣ ਤੋਂ ਬਾਅਦ ਦੋਸ਼ੀਆਂ ਨੂੰ ਸਜ਼ਾ ਮਿਲਣੀ ਸ਼ੁਰੂ ਹੋ ਗਈ ਹੈ। ਉਨ੍ਹਾਂ ਨੇ ਕਿਹਾ ਕਿ ਇੱਥੋਂ ਤੱਕ ਕਿ ਸਿੱਖ ਦੰਗਿਆਂ ਦੇ ਮੁਲਜ਼ਮ ਨੂੰ ਕਾਂਗਰਸ ਨੇ ਮੱਧਪ੍ਰਦੇਸ਼ ਦਾ ਮੁੱਖ ਮੰਤਰੀ ਬਣਾ ਦਿੱਤਾ ਹੈ ਜਿਸ ਨਾਲ ਸਾਬਿਤ ਹੁੰਦਾ ਹੈ ਕਿ ਕਾਂਗਰਸ ਨੂੰ ਕਿਸੇ ਦੇ ਭਾਵਨਾ ਦੀ ਚਿੰਤਾ ਨਹੀਂ ਹੈ।

ਉਨ੍ਹਾਂ ਕਿਹਾ ਕਿ ਅੱਤਵਾਦੀ ਹਮਲਿਆਂ ਦਾ ਗੁਨਾਹਗਾਰ ਮਸੂਦ ਅਜਹਰ, ਹੁਣ ਗਲੋਬਲ ਅੱਤਵਾਦੀ ਐਲਾਨਿਆ ਜਾ ਚੁੱਕਾ ਹੈ ਜਿਸਤੋਂ ਬਾਅਦ ਪਾਕਿਸਤਾਨ ਹੁਣ ਉਸ ਵਿਰੁੱਧ ਕਾਰਵਾਈ ਕਰਨ ਲਈ। ਰੈਲੀ ‘ਚ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਅਤੇ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਭਾਜਪਾ ਦੇ ਕੌਮੀ ਜਨਰਲ ਸਕੱਤਰ ਡਾ. ਅਨਿਲ ਜੈਨ, ਸੂਬਾ ਪ੍ਰਧਾਨ ਸੁਭਾਸ਼ ਬਰਾਲਾ, ਕੇਂਦਰੀ ਮੰਤਰੀ ਬੀਰੇਂਦਰ ਸਿੰਘ, ਰਾਜ ਸਭਾ ਮੈਂਬਰ ਡੀ. ਪੀ. ਵਾਟਸ, ਵਿੱਤ ਮੰਤਰੀ ਕੈਪਟਨ ਅਭਿਮਨਿਯੂ, ਸਿਰਸਾ ਉਮੀਦਵਾਰ ਸੁਨੀਤਾ ਦੁੱਗਲ, ਹਿਸਾਰ ਉਮੀਦਵਾਰ ਬ੍ਰਜੇਂਦਰ ਸਿੰਘ, ਵਿਧਾਇਕ ਬਲਕੌਰ ਸਿੰਘ, ਵਿਧਾਇਕ ਡਾ. ਕਮਲ ਗੁਪਤਾ, ਬਿਸ਼ਾਮਭਰ ਵਾਲਮੀਕ, ਵਿਧਾਇਕ ਪ੍ਰੇਮਲਤਾ ਵੀ ਰੈਲੀ ‘ਚ ਪਹੁੰਚੇ ਸਨ।