Home / ਧਰਮ / ਮਹਾਂ ਸ਼ਿਵਰਾਤਰੀ ਦੇ ਸ਼ੁਭ ਮੌਕੇ ‘ਤੇ ਕੀਤਾ ਗਿਆ ਆਯੋਜਨ

ਮਹਾਂ ਸ਼ਿਵਰਾਤਰੀ ਦੇ ਸ਼ੁਭ ਮੌਕੇ ‘ਤੇ ਕੀਤਾ ਗਿਆ ਆਯੋਜਨ

ਸ਼ਿਵਰਾਤਰੀ ਨੂੰ ਲੈ ਕੇ ਸੂਬੇ ਭਰ ਵਿੱਚ ਥਾਂ-ਥਾਂ ‘ਤੇ ਬਹੁਤ ਰੌਣਕ ਦੇਖਣ ਨੂੰ ਮਿਲ ਰਹੀ ਹੈ। ਅਜਿਹਾ ਹੀ ਇੱਕ ਮਾਮਲਾ ਦੀਨਾਨਗਰ ਵਿੱਚ ਵੀ ਦੇਖਣ ਨੂੰ ਮਿਲਿਆ ਹੈ, ਜਿੱਥੇ ਸ਼ਿਵਰਾਤਰੀ ਦੇ ਸ਼ੁਭ ਮੌਕੇ ‘ਤੇ ਵਿਸ਼ਾਲ ਸ਼ੋਭਾ ਯਾਤਰਾ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਪੰਜਾਬ ਦੀ ਟਰਾਂਸਪੋਰਟ ਮੰਤਰੀ ਅਰੁਨਾ ਚੌਧਰੀ ਵੀ ਇਸ ਸ਼ੋਭਾ ਯਾਤਰਾ ਵਿੱਚ ਸ਼ਾਮਲ ਹੋਏ। ਇਹ ਸ਼ੋਭਾ ਯਾਤਰਾ ਭੂਤਨਾਥ ਮੰਦਿਰ ਤੋਂ ਸ਼ੁਰੂ ਹੋ ਕੇ ਸਾਰੇ ਸ਼ਹਿਰ ਵਿਚੋਂ ਹੁੰਦੀ ਹੋਈ ਫਿਰ ਦੁਬਾਰਾ ਭੂਤਨਾਥ ਮੰਦਿਰ ਵਿੱਚ ਸੰਪੰਨ ਹੋਈ। ਇਸ ਸੋਭਾ ਯਾਤਰਾ ਵਿੱਚ ਹਾਥੀ,ਘੋੜੇ, ਊਠ ਤੋਂ ਇਲਾਵਾ ਵੱਖ-ਵੱਖ ਤਰ੍ਹਾਂ ਦੀਆਂ ਝਾਕੀਆਂ ਸ਼ਾਮਲ ਸਨ। ਇਸ ਮੌਕੇ ‘ਤੇ ਸੰਗਤਾਂ ਲਈ ਸ਼ਰਧਾਲੂਆਂ ਵਲੋ ਥਾਂ-ਥਾਂ ‘ਤੇ ਲੰਗਰ ਵੀ ਲਗਾਏ ਗਏ ਸਨ।

ਇਸ ਮੌਕੇ ‘ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਅਰੁਨਾ ਚੌਧਰੀ ਨੇ ਕਿਹਾ ਕਿ ਅੱਜ ਬਹੁਤ ਹੀ ਖੁਸ਼ੀ ਵਾਲਾ ਦਿਨ ਹੈ ਕਿ ਸ਼ਿਵਰਾਤਰੀ ਦੇ ਸ਼ੁਭ ਮੌਕੇ ‘ਤੇ ਸਮੂਹ ਸੰਗਤਾਂ ਸ਼ੋਭਾ ਯਾਤਰਾ ਵਿੱਚ ਸ਼ਾਮਲ ਹੋਈਆਂ ਹਨ। ਉਨਾਂ ਨੇ ਕਿਹਾ ਕਿ ਸਾਨੂੰ ਅਜਿਹੇ ਤਿਉਹਾਰ ਰਲ-ਮਿਲ ਕੇ ਮਨਾਉਣੇ ਚਾਹੀਦੇ ਹਨ ਤਾਂ ਜੋ ਆਪਸੀ ਭਾਈਚਾਰਾ ਬਣਿਆ ਰਹੇ। ਉਨ੍ਹਾਂ ਨੇ ਇਸ ਮੌਕੇ ‘ਤੇ ਸਮੂਹ ਦੇਸ਼ਵਾਸੀਆਂ ਨੂੰ ਸ਼ਿਵਰਾਤਰੀ ਦੀਆਂ ਮੁਬਾਰਕਾਂ ਵੀ ਦਿੱਤੀਆਂ।

ਉਧਰ ਸ਼ਿਵ ਭਗਤਾਂ ਵਿੱਚ ਵੀ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ। ਸ਼ਿਵ ਭਗਤਾਂ ਨੇ ਕਿਹਾ ਕਿ ਦੀਨਾਨਗਰ ਵਿੱਚ ਸ਼ਿਵਰਾਤਰੀ ਦੇ ਸ਼ੁਭ ਮੌਕੇ ‘ਤੇ ਹਰ ਸਾਲ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਜਾਂਦੀ ਹੈ, ਜਿਸ ਵਿੱਚ ਸਾਰੇ ਸ਼ਹਿਰ ਦੇ ਲੋਕਾਂ ਵਲੋਂ ਸਹਿਯੋਗ ਦਿੱਤਾ ਜਾਂਦਾ ਹੈ। ਉਨਾਂ ਨੇ ਇਸ ਮੌਕੇ ‘ਤੇ ਸਾਰੇ ਦੇਸ਼ ਵਾਸੀਆਂ ਨੂੰ ਮੁਬਾਰਕਾਂ ਦਿੱਤੀਆਂ।

 

About Admin

Check Also

ਕਸ਼ਮੀਰ ‘ਚ ਮੌਜੂਦਾ ਸਮੇਂ ‘ਚ ਬਣੇ ਤਨਾਣਪੂਰਨ ਹਾਲਾਤ ਵਿਚਕਾਰ ਕਰੀਬ 1 ਮਹੀਨੇ ਬਾਅਦ ਸ਼ੁਰੂ ਹੋ ਰਹੀ ਅਮਰਨਾਥ ਯਾਤਰਾ

ਕਸ਼ਮੀਰ ‘ਚ ਮੌਜੂਦਾ ਸਮੇਂ ‘ਚ ਬਣੇ ਤਨਾਣਪੂਰਨ ਹਾਲਾਤ ਵਿਚਕਾਰ ਕਰੀਬ 1 ਮਹੀਨੇ ਬਾਅਦ ਸ਼ੁਰੂ ਹੋ …

WP Facebook Auto Publish Powered By : XYZScripts.com