Home / ਪੰਜਾਬ / ਕੈਪਟਨ ਅਮਰਿੰਦਰ ਸਿੰਘ ਨੇ ਪਲਾਸਿਟਕ ਦੀ ਵਰਤੋਂ ‘ਤੇ ਪਾਬੰਦੀ ਲਾਉਣ ਦਾ ਕੀਤਾ ਫੈਸਲਾ

ਕੈਪਟਨ ਅਮਰਿੰਦਰ ਸਿੰਘ ਨੇ ਪਲਾਸਿਟਕ ਦੀ ਵਰਤੋਂ ‘ਤੇ ਪਾਬੰਦੀ ਲਾਉਣ ਦਾ ਕੀਤਾ ਫੈਸਲਾ

 ਕੈਪਟਨ ਅਮਰਿੰਦਰ ਸਿੰਘ ਨੇ ਪਲਾਸਿਟਕ ਦੀ ਵਰਤੋਂ ‘ਤੇ ਪਾਬੰਦੀ ਲਾਉਣ ਦਾ ਕੀਤਾ ਫੈਸਲਾ

 ਪੰਜਾਬ ਸਰਕਾਰ ਨੇ ਅੱਜ ਖਰਾਬ ਹੋ ਰਹੇ ਵਾਤਾਵਰਨ ਨੂੰ ਬਚਾਉਣ ਦੇ ਯਤਨਾਂ ਵਜੋਂ ਪਲਾਸਿਟਕ ਦੀ ਵਰਤੋਂ ‘ਤੇ ਪਾਬੰਦੀ ਲਾਉਣ ਦਾ ਫੈਸਲਾ ਕੀਤਾ ਹੈ।
ਇਸ ਬਾਰੇ ਫਸਲਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੀ ਮੀਟਿੰਗ ਵਿੱਚ ਲਿਆ ਗਿਆ। ਇਸ ਸਬੰਧੀ ਨੋਟੀਫਿਕੇਸ਼ਨ ਮੰਤਰੀ ਮੰਡਲ ਦੀ ਰਸਮੀ ਪ੍ਰਵਾਨਗੀ ਮਗਰੋਂ ਜਾਰੀ ਕੀਤਾ ਜਾਵੇਗਾ।
ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਨੂੰ ਬਦਲਵੇਂ ਪ੍ਰਬੰਧਾਂ ਲਈ ਢੁਕਵਾਂ ਸਮਾਂ ਦੇਣ ਉਪਰੰਤ ਪਾਬੰਦੀ ਲਾਈ ਜਾਵੇ।
ਬੁਲਾਰੇ ਨੇ ਦੱਸਿਆ ਕਿ ਭਾਰਤ ਦੇ ਕਈ ਸੂਬਿਆਂ ਵੱਲੋਂ ਪਲਾਸਟਿਕ ਥੈਲਿਆਂ ਤੇ ਪਲਾਸਟਿਕ ਦੀਆਂ ਹੋਰ ਵਸਤਾਂ ਦੀ ਵਰਤੋਂ ‘ਤੇ ਪਹਿਲਾਂ ਹੀ ਪਾਬੰਦੀ ਲਾਈ ਜਾ ਚੁੱਕੀ ਹੈ ਅਤੇ ਪਲਾਸਿਟਕ ਦੀ ਵਰਤੋਂ ਦੇ ਗੈਰ-ਸਿਹਤਮੰਦ ਅਮਲ ਤੋਂ ਵਾਤਾਵਰਨ ਨੂੰ ਬਚਾਉਣ ਲਈ ਅਦਾਲਤਾਂ ਵੀ ਸਰਗਰਮੀ ਨਾਲ ਦਖ਼ਲ ਦੇ ਰਹੀਆਂ ਹਨ।

 

About Admin

Check Also

ਖੇਤਾਂ ‘ਚ ਸ਼ੁਰੂ ਕੀਤੀ ਫੁੱਲਾਂ ਦੀ ਕਾਸ਼ਤ ਬੇਰੁਜ਼ਗਾਰ ਨੌਜਵਾਨਾਂ ਨੇ

ਪੰਜਾਬ ਖੇਤੀ ਪ੍ਰਧਾਨ ਸੂਬਾ ਹੈ, ਇਥੇ ਦੀ ਧਰਤੀ ਵਿੱਚ ਤਰ੍ਹਾਂ-ਤਰ੍ਹਾਂ ਦੀ ਫਸਲਾਂ ਤਿਆਰ ਕਰਕੇ ਇਥੋਂ ਦਾ ਕਿਸਾਨ …

WP Facebook Auto Publish Powered By : XYZScripts.com