Saturday , May 18 2024
Home / ਸਰਕਾਰ / ਨਾੜ ਸਾੜਨ ਵਾਲੇ ਕਿਸਾਨਾ ਨੂੰ ਜੁਰਮਾਨਾ ! ਸੈਟੇਲਾਈਟ ਦੁਆਰਾ ਫੜੇ !!

ਨਾੜ ਸਾੜਨ ਵਾਲੇ ਕਿਸਾਨਾ ਨੂੰ ਜੁਰਮਾਨਾ ! ਸੈਟੇਲਾਈਟ ਦੁਆਰਾ ਫੜੇ !!

ਨਾੜ ਸਾੜਨ ਵਾਲੇ ਕਿਸਾਨਾ ਨੂੰ ਜੁਰਮਾਨਾ ! ਸੈਟੇਲਾਈਟ ਦੁਆਰਾ ਫੜੇ !!

ਪਟਿਆਲਾ : ਇੱਥੇ ਨੇੜਲੇ ਪਿੰਡ ਵਿੱਚ ਨਾੜ ਸਾੜਨ ਵਾਲੇ ਚਾਰ ਕਿਸਾਨਾਂ ਨੂੰ ਜੁਰਮਾਨਾ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਪ੍ਰਸ਼ਾਸਨ ਨੇ ਇਹ ਕਾਰਵਾਈ ਰਿਮੋਟ ਸੈਸਿੰਗ ਸੈਂਟਰ ਵੱਲੋਂ ਸੈਟੇਲਾਈਟ ਅਲਰਟ ਜਾਰੀ ਹੋਣ ‘ਤੇ ਕੀਤੀ ਹੈ। ਪੰਜਾਬ ਵਿੱਚ ਪਹਿਲੀ ਵਾਰ ਸੈਟੇਲਾਈਟ ਦੀ ਮਦਦ ਨਾਲ ਨਾੜ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ।

ਪਟਿਆਲਾ ਜ਼ਿਲ੍ਹੇ ਦੀ ਦੂਧਨ ਸਾਧਾਂ ਤੇ ਪਟਿਆਲਾ ਤਹਿਸੀਲ ਦੇ ਦੋ ਪਿੰਡਾਂ ਵਿੱਚ ਕਣਕ ਦੇ ਨਾੜ ਨੂੰ ਅੱਗ ਲੱਗਣ ਦੇ ਦ੍ਰਿਸ਼ ਉਪਗ੍ਰਹਿ ਨੂੰ ਮਿਲੇ ਹਨ। ਪਟਿਆਲਾ ਤਹਿਸੀਲ ਦੇ ਪਿੰਡ ਦੂਧਨਸਾਧਾਂ ਦੇ ਬਲਾਕ ਭੁਨਰਹੇੜੀ ਦੇ ਪਿੰਡ ਭਸਮੜਾ ਦੇ ਦੋ ਕਿਸਾਨਾਂ ਦੇ ਕਣਕ ਦੀ ਨਾੜ ਨੂੰ ਅੱਗ ਲਗਾਉਣ ਕਾਰਨ ਪੰਜ-ਪੰਜ ਹਜ਼ਾਰ ਰੁਪਏ ਦੇ ਚਲਾਨ ਕੱਟੇ ਗਏ।

ਪੰਜਾਬ ਕੁੱਝ ਸਮਾਂ ਪਹਿਲਾਂ ਹੀ ਸੈਟੇਲਾਈਟ ਰਾਹੀ ਨਿਗਰਾਨੀ ਸ਼ੁਰੂ ਕੀਤੀ ਗਈ ਹੈ। ਦੋ ਏਕੜ ਜ਼ਮੀਨ ਵਾਲੇ ਕਿਸਾਨਾਂ ਨੂੰ 2500 , ਪੰਜ ਏਕੜ ਤੱਕ 5000, ਦਸ ਏਕੜ ਤੱਕ 10 ਹਜ਼ਾਰ ,ਦਸ ਏਕੜ ਤੋਂ ਵੱਧ ਜ਼ਮੀਨ ਵਾਲੇ ਕਿਸਾਨ ਨੂੰ 20 ਹਜ਼ਾਰ ਰੁਪਏ ਜੁਰਮਾਨਾ ਦੀ ਵਿਵਸਥਾ ਹੈ ।

About Admin

Check Also

ਖੇਤਾਂ ‘ਚ ਸ਼ੁਰੂ ਕੀਤੀ ਫੁੱਲਾਂ ਦੀ ਕਾਸ਼ਤ ਬੇਰੁਜ਼ਗਾਰ ਨੌਜਵਾਨਾਂ ਨੇ

ਪੰਜਾਬ ਖੇਤੀ ਪ੍ਰਧਾਨ ਸੂਬਾ ਹੈ, ਇਥੇ ਦੀ ਧਰਤੀ ਵਿੱਚ ਤਰ੍ਹਾਂ-ਤਰ੍ਹਾਂ ਦੀ ਫਸਲਾਂ ਤਿਆਰ ਕਰਕੇ ਇਥੋਂ ਦਾ ਕਿਸਾਨ …

WP Facebook Auto Publish Powered By : XYZScripts.com