Home / ਪੰਜਾਬ / ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ,ਕਿਸਾਨ ਜਥੇਬੰਦੀਆਂ ਵੱਲੋਂ

ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ,ਕਿਸਾਨ ਜਥੇਬੰਦੀਆਂ ਵੱਲੋਂ

ਪੰਜਾਬ ਸਰਕਾਰ ਦੇ ਖਿਲਾਫ ਕਾਫੀ ਲੰਬੇ ਸਮੇਂ ਤੋਂ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਨਾਅਰੇ, ਰੋਸ ਪ੍ਰਦਰਸ਼ਨ ਕਰਦੇ ਰਹਿੰਦੇ ਹਨ ਜਿਸ ਦੇ ਚੱਲਦਿਆਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਖਿਲਾਫ ਕਈ ਥਾਵਾਂ ‘ਤੇ ਜਾਮ ਲਗਾਇਆ ਜਾ ਰਿਹਾ ਹੈ।

ਜਿਸ ਦੇ ਤਹਿਤ ਪਟਿਆਲਾ ਸੰਗਰੂਰ ਭਾਖੜਾ ਨਹਿਰ ‘ਤੇ ਵੀ ਕਿਸਾਨਾਂ ਵੱਲੋਂ ਧਰਨਾ ਲਗਾਇਆ ਜਾ ਰਿਹਾ ਹੈ। ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵੱਲੋਂ ਪੰਜਾਬ ਦੀਆਂ ਸੱਤ ਕਿਸਾਨ ਜਥੇਬੰਦੀਆਂ ਦੇ ਸੱਦੇ ਨੂੰ ਲਾਗੂ ਕਰਵਾਉਣ ਲਈ ਦੋ ਘੰਟੇ ਲਈ 12.00 ਵਜੇ ਤੋਂ ਦੁਪਹਿਰ 2.00 ਵਜੇ ਤੱਕ ਜਾਮ ਲਾਇਆ ਜਾ ਰਿਹਾ ਹੈ।

ਦੂਸਰੇ ਪਾਸੇ ਕਿਸਾਨ ਜਥੇਬੰਦੀਆਂ ਵੱਲੋਂ ਲਗਾਏ ਧਰਨੇ ਖਿਲਾਫ ਹਾਈਕਰੋਟ ‘ਚ ਪਟੀਸ਼ਨ ਦਾਖਲ ਕੀਤੀ ਗਈ ਹੈ ਇਹ ਪਟੀਸ਼ਨ ਸੇਫ ਸੰਸਥਾ ਵੱਲੋਂ ਦਾਖਲ ਕੀਤੀ ਗਈ ਹੈ। ਜਿਸ ‘ਚ ਕਿਹਾ ਗਿਆ ਹੈ ਕਿ ਬਿਨਾਂ ਕਿਸੀ ਇਜਾਜ਼ਤ ਰਸਤਾ ਰੋਕਣਾ ਗ਼ਲਤ ਹੈ

ਤੇ ਕਿਸਾਨਾਂ ਵੱਲੋਂ ਧਰਨਾ ਕਰਨਾ ਹੱਕ, ਪਰ ਹਾਈਵੇ ਜਾਮ ਕਰਨ ਦਾ ਕੋਈ ਅਧਿਕਾਰ ਨਹੀਂ ਹੈ। ਜਿਸ ‘ਤੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਤੇ 9 ਫਰਵਰੀ ਤੱਕ ਜਵਾਬ ਮੰਗਿਆ ਹੈ।

 

About Admin

Check Also

ਖੇਤਾਂ ‘ਚ ਸ਼ੁਰੂ ਕੀਤੀ ਫੁੱਲਾਂ ਦੀ ਕਾਸ਼ਤ ਬੇਰੁਜ਼ਗਾਰ ਨੌਜਵਾਨਾਂ ਨੇ

ਪੰਜਾਬ ਖੇਤੀ ਪ੍ਰਧਾਨ ਸੂਬਾ ਹੈ, ਇਥੇ ਦੀ ਧਰਤੀ ਵਿੱਚ ਤਰ੍ਹਾਂ-ਤਰ੍ਹਾਂ ਦੀ ਫਸਲਾਂ ਤਿਆਰ ਕਰਕੇ ਇਥੋਂ ਦਾ ਕਿਸਾਨ …

WP Facebook Auto Publish Powered By : XYZScripts.com