Home / ਪੰਜਾਬ / ਡੀਸੀ ਦਫ਼ਤਰ ਪਹੁੰਚੇ ਕਿਸਾਨ ਅਵਾਰਾ ਪਸ਼ੂਆਂ ਦੀਆਂ ਟਰਾਲੀਆਂ ਭਰ ਕੇ

ਡੀਸੀ ਦਫ਼ਤਰ ਪਹੁੰਚੇ ਕਿਸਾਨ ਅਵਾਰਾ ਪਸ਼ੂਆਂ ਦੀਆਂ ਟਰਾਲੀਆਂ ਭਰ ਕੇ

ਅਵਾਰਾ ਪਸ਼ੂ ਵੱਲੋਂ ਬਰਬਾਦ ਕੀਤੀ ਜਾ ਰਹੀ ਖੇਤਾਂ ਵਿਚ ਫਸਲਾਂ ਤੋਂ ਤੰਗ ਆ ਕੇ ਅੱਜ ਸੰਗਰੂਰ ਜ਼ਿਲ੍ਹੇ ਦੇ ਕਿਸਾਨ ਡਿਪਟੀ ਕਮਿਸ਼ਨਰ ਦਫ਼ਤਰ ਵਿਚ ਪਸ਼ੂ ਛੱਡਣ ਪਹੁੰਚੇ।

ਭਾਰਤੀ ਕਿਸਾਨ ਯੂਨੀਅਨ ਦੀ ਅਗਵਾਈ ਵਿਚ ਅੱਜ ਵੱਖ ਵੱਖ ਪਿੰਡਾਂ ਦੇ ਕਿਸਾਨਾਂ ਵੱਲੋਂ 40 ਦੇ ਕਰੀਬ ਅਵਾਰਾ ਪਸ਼ੂਆਂ ਦੀਆਂ ਟਰਾਲੀਆਂ ਭਰਕੇ ਡਿਪਟੀ ਕਮਿਸ਼ਨਰ ਦਫ਼ਤਰ ਪਹੁੰਚੇ। ਅਵਾਰਾ ਪਸ਼ੂਆਂ ਤੋਂ ਸਤਾਏ ਕਿਸਾਨਾਂ ਨੇ ਕਿਹਾ ਕਿ ਅਵਾਰਾ ਪਸ਼ੂਆਂ ਨੂੰ ਕਾਬੂ ਕਰਨ ਵਾਸਤੇ ਪ੍ਰਸ਼ਾਸਨ ਵੱਲੋਂ ਕੋਈ ਕਦਮ ਨਹੀਂ ਚੁੱਕੇ ਜਾ ਰਹੇ।  ਕਿਸਾਨਾਂ ਨੇ ਕਿਹਾ ਕਿ ਅਵਾਰਾ ਪਸ਼ੂਆਂ ਫਸਲਾਂ ਦਾ ਉਜਾੜਾ ਕਰ ਰਹੇ ਹਨ।

ਜ਼ਿਕਰਯੋਗ ਹੈ ਕਿ ਅਵਾਰਾ ਪਸ਼ੂ ਵਧਦੀ ਗਿਣਤੀ ਲਗਾਤਾਰ ਕਿਸਾਨਾਂ ਵੱਡੀ ਸਿਰਦਰਦੀ ਬਣੀ ਹੋਈ ਹੈ। ਕਈ ਵਾਰ ਤਾਂ ਖੇਤਾਂ ਵਿਚੋਂ ਅਵਾਰਾ ਪਸ਼ੂਆਂ ਨੂੰ ਕੱਢਣ ਨੂੰ ਲੈ ਕੇ ਕਿਸਾਨਾਂ ਵਿਚ ਆਪਸੀ ਝਗੜਾ ਵੀ ਹੋ ਜਾਂਦਾ ਹੈ।

About Admin

Check Also

ਖੇਤਾਂ ‘ਚ ਸ਼ੁਰੂ ਕੀਤੀ ਫੁੱਲਾਂ ਦੀ ਕਾਸ਼ਤ ਬੇਰੁਜ਼ਗਾਰ ਨੌਜਵਾਨਾਂ ਨੇ

ਪੰਜਾਬ ਖੇਤੀ ਪ੍ਰਧਾਨ ਸੂਬਾ ਹੈ, ਇਥੇ ਦੀ ਧਰਤੀ ਵਿੱਚ ਤਰ੍ਹਾਂ-ਤਰ੍ਹਾਂ ਦੀ ਫਸਲਾਂ ਤਿਆਰ ਕਰਕੇ ਇਥੋਂ ਦਾ ਕਿਸਾਨ …

WP Facebook Auto Publish Powered By : XYZScripts.com