Home / ਭਾਰਤ / ਲੋਕ ਸਭਾ ਉਮੀਦਵਾਰਾਂ ਦੀ ਪਹਿਲੀ ਸੂਚੀ ਕਾਂਗਰਸ ਨੇ ਜਾਰੀ ਕੀਤੀ

ਲੋਕ ਸਭਾ ਉਮੀਦਵਾਰਾਂ ਦੀ ਪਹਿਲੀ ਸੂਚੀ ਕਾਂਗਰਸ ਨੇ ਜਾਰੀ ਕੀਤੀ

ਪੰਜਾਬ ਦੌਰੇ ਵਾਲੇ ਦਿਨ ਹੀ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਲੋਕ ਸਭਾ ਚੋਣਾਂ ਲਈ ਕਾਂਗਰਸ ਨੇ 15 ਸੀਟਾਂ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਵਿੱਚ ਰਾਹੁਲ ਦੀ ਆਪਣੀ ਅਤੇ ਮਾਂ ਸੋਨੀਆ ਗਾਂਧੀ ਦੀ ਸੀਟ ਦਾ ਵੀ ਐਲਾਨ ਕਰ ਦਿੱਤਾ ਹੈ।

ਕਾਂਗਰਸ ਨੇ ਉੱਤਰ ਪ੍ਰਦੇਸ਼ ਦੀਆਂ 11 ਅਤੇ ਗੁਜਰਾਤ ‘ਚ ਚਾਰ ਲੋਕ ਸਭਾ ਸੀਟਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਰਾਹੁਲ ਗਾਂਧੀ ਆਪਣੀ ਰਿਵਾਇਤੀ ਸੀਟ ਅਮੇਠੀ ਤੋਂ ਹੀ ਲੋਕ ਸਭਾ ਚੋਣ ਲੜਣਗੇ ਜਦਕਿ ਉਨ੍ਹਾਂ ਦੇ ਮਾਤਾ ਸੋਨੀਆ ਗਾਂਧੀ ਰਾਏਬਰੇਲੀ ਸੀਟ ਤੋਂ ਲੋਕ ਸਭਾ ਉਮੀਦਵਾਰ ਬਣਾਏ ਗਏ ਹਨ।

ਹਾਲਾਂਕਿ, ਰਾਹੁਲ ਦੀ ਭੈਣ ਪ੍ਰਿਅੰਕਾ ਗਾਂਧੀ ਦੇ ਸਰਗਰਮ ਸਿਆਸਤ ਵਿੱਚ ਆਉਣ ਮਗਰੋਂ ਇਹ ਸਮਝਿਆ ਜਾ ਰਿਹਾ ਸੀ ਕਿ ਉਹ ਆਪਣੀ ਮਾਂ ਵਾਲੀ ਯਾਨੀ ਕਿ ਰਾਏਬਰੇਲੀ ਲੋਕ ਸਭਾ ਹਲਕੇ ਤੋਂ ਚੋਣ ਲੜ ਸਕਦੇ ਹਨ। ਅਜਿਹੇ ਵਿੱਚ ਵੱਡਾ ਸਵਾਲ ਇਹ ਹੈ ਕਿ ਉਹ ਕਿੱਥੋਂ ਚੋਣ ਲੜਣਗੇ। ਲੋਕ ਸਭਾ ਚੋਣਾਂ ਲਈ ਲਈ ਤਾਰੀਖ਼ ਹਾਲੇ ਤੈਅ ਹੋਣੀ ਬਾਕੀ ਹੈ ਪਰ ਕਾਂਗਰਸ ਨੇ ਪਹਿਲਾਂ ਹੀ ਪੱਤੇ ਖੋਲ੍ਹ ਕੇ ਬਾਜ਼ੀ ਮਾਰ ਲਈ ਹੈ।

About Admin

Check Also

ਪਾਕਿ ਮਹਿਲਾ ਬਣਨਾ ਚਾਹੁੰਦੀ ਗਵਾਹ,ਸਮਝੌਤਾ ਧਮਾਕੇ ’ਚ ਨਵਾਂ ਮੋੜ

ਸਮਝੌਤਾ ਧਮਾਕੇ ਬਾਰੇ ਸੁਣਵਾਈ ਭਾਵੇਂ ਅੱਜ ਅਦਾਲਤ ਨੇ 14 ਮਾਰਚ ਤਕ ਸੁਣਵਾਈ ਟਾਲ਼ ਦਿੱਤੀ ਹੈ …

WP Facebook Auto Publish Powered By : XYZScripts.com