Home / ਸਿਹਤ / ਹਰਾ ਸੇਬ ਖਾਣ ਨਾਲ ਸਰੀਰ ਨੂੰ ਹੁੰਦੇ ਹਨ ਕਈ ਫਾਇਦੇ

ਹਰਾ ਸੇਬ ਖਾਣ ਨਾਲ ਸਰੀਰ ਨੂੰ ਹੁੰਦੇ ਹਨ ਕਈ ਫਾਇਦੇ

Green apple and half of green apple isolated on white background with clipping path. Two juicy ripe colored apples on a white background isolated with clipping path.

ਆਮਤੌਰ ‘ਤੇ ਲੋਕ ਲਾਲ ਰੰਗ ਦਾ ਸੇਬ ਹੀ ਖਾਂਦੇ ਹਨ ਪਰ ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਲਾਲ ਦੀ ਬਜਾਏ ਹਰਾ ਸੇਬ ਸਿਹਤ ਲਈ ਜ਼ਿਆਦਾ ਫਾਇਦੇਮੰਦ ਹੁੰਦਾ ਹੈ। ਇਸ ‘ਚ ਵਿਟਾਮਿਨ ਏ, ਸੀ ਅਤੇ ਕੇ ਦੀ ਭਰਪੂਰ ਮਾਤਰਾ ਹੁੰਦੀ ਹੈ। ਇਸ ‘ਚ ਆਇਰਨ, ਪੋਟਾਸ਼ੀਅਮ, ਕੈਲਸ਼ੀਅਮ ਅਤੇ ਕਈ ਤਰ੍ਹਾਂ ਦੇ ਐਂਟੀ-ਆਕਸੀਡੈਂਟਸ ਵੀ ਮੌਜੂਦ ਹੁੰਦੇ ਹਨ। ਅੱਜ ਅਸੀਂ ਤੁਹਾਨੂੰ ਹਰਾ ਸੇਬ ਖਾਣ ਨਾਲ ਸਰੀਰ ਨੂੰ ਹੋਣ ਵਾਲੇ ਫਾਇਦਿਆਂ ਬਾਰੇ ਦੱਸ ਰਹੇ ਹਾਂ, ਆਓ ਜਾਣਦੇ ਹਾਂ ਇਸ ਬਾਰੇ…

1. ਡਾਇਬਿਟੀਜ਼
ਜੇ ਤੁਸੀਂ ਡਾਇਬਿਟੀਜ਼ ਤੋਂ ਪੀੜਤ ਹੋ ਤਾਂ ਲਾਲ ਦੀ ਬਜਾਏ ਹਰੇ ਸੇਬ ਦੀ ਵਰਤੋਂ ਕਰੋ। ਇਹ ਤੁਹਾਡੇ ਲਈ ਜ਼ਿਆਦਾ ਫਾਇਦੇਮੰਦ ਸਾਬਤ ਹੋਵੇਗਾ। ਹਰੇ ਸੇਬ ‘ਚ ਲਾਲ ਦੀ ਬਜਾਏ ਘੱਟ ਸ਼ੂਗਰ ਅਤੇ ਜ਼ਿਆਦਾ ਫਾਈਬਰ ਹੁੰਦਾ ਹੈ। ਇਸ ਸੇਬ ਨੂੰ ਹਮੇਸ਼ਾ ਛਿਲਕੇ ਸਮੇਤ ਖਾਓ।
2. ਫੇਫੜਿਆਂ ਲਈ ਫਾਇਦੇਮੰਦ
ਹਾਲ ਹੀ ‘ਚ ਕੀਤੀ ਗਈ ਸ਼ੋਧ ‘ਚ ਇਹ ਗੱਲ ਸਾਹਮਣੇ ਆਈ ਹੈ ਕਿ ਇਸ ‘ਚ ਫਲੇਵੋਨਾਈਡ ਮੌਜੂਦ ਹੁੰਦਾ ਹੈ, ਜੋ ਤੁਹਾਨੂੰ ਅਸਥਮਾ ਦੀ ਸਮੱਸਿਆ ਤੋਂ ਬਚਾਉਂਦਾ ਹੈ ਅਤੇ ਤੁਹਾਡੇ ਫੇਫੜਿਆਂ ਨੂੰ ਸਿਹਤਮੰਦ ਰੱਖਦਾ ਹੈ। ਇਸ ਦੀ ਰੋਜ਼ਾਨਾ ਵਰਤੋਂ ਨਾਲ ਫੇਫੜਿਆਂ ਦੇ ਕੈਂਸਰ ਦਾ ਖਤਰਾ ਵੀ ਘੱਟ ਹੋ ਜਾਂਦਾ ਹੈ।
3. ਦਿਲ ਨੂੰ ਸਿਹਤਮੰਦ ਰੱਖੇ
ਹਰੇ ਸੇਬ ‘ਚ ਫਲੇਵੋਨਾਈਡ ਭਰਪੂਰ ਮਾਤਰਾ ‘ਚ ਮੌਜੂਦ ਹੁੰਦਾ ਹੈ। ਦਿਲ ਦੇ ਰੋਗੀ ਨੂੰ ਹਰੇ ਸੇਬ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ, ਇਸ ਨਾਲ ਹਾਰਟ ਅਟੈਕ ਦਾ ਖਤਰਾ ਕਾਫੀ ਘੱਟ ਜਾਂਦਾ ਹੈ।
4. ਗਠੀਏ ਦੇ ਰੋਗ ਤੋਂ ਬਚਾਏ
ਹਰੇ ਸੇਬ ‘ਚ ਭਰਪੂਰ ਮਾਤਰਾ ‘ਚ ਕੈਲਸ਼ੀਅਮ, ਪੋਟਾਸ਼ੀਅਮ ਅਤੇ ਆਇਰਨ ਮੌਜੂਦ ਹੁੰਦਾ ਹੈ ਜੋ ਹੱਡੀਆਂ ਨੂੰ ਮਜ਼ਬੂਤ ਕਰਦਾ ਹੈ ਅਤੇ ਗਠੀਏ ਦੀ ਸਮੱਸਿਆ ਨੂੰ ਵੀ ਦੂਰ ਰੱਖਦਾ ਹੈ।
5. ਅੱਖਾਂ ਲਈ ਫਾਇਦੇਮੰਦ
ਜੇ ਤੁਸੀਂ ਆਪਣੀਆਂ ਅੱਖਾਂ ਨੂੰ ਸਿਹਤਮੰਦ ਰੱਖਣਾ ਚਾਹੁੰਦੇ ਹੋ ਤਾਂ ਇਸ ਫਲ ਨੂੰ ਨਿਯਮਿਤ ਰੂਪ ‘ਚ ਖਾਣਾ ਸ਼ੁਰੂ ਕਰ ਦਿਓ। ਇਸ ‘ਚ ਭਰਪੂਰ ਮਾਤਰਾ ‘ਚ ਵਿਟਾਮਿਨ ਏ ਮੌਜੂਦ ਹੁੰਦਾ ਹੈ ਜਿਸ ਨਾਲ ਅੱਖਾਂ ਦੀ ਰੌਸ਼ਨੀ ਠੀਕ ਰਹਿੰਦੀ ਹੈ।
6. ਭਾਰ ਨੂੰ ਕੰਟਰੋਲ ਕਰੇ
ਹਰਾ ਸੇਬ ਸਰੀਰ ਦੀ ਪਾਚਨ ਪ੍ਰਣਾਲੀ ਨੂੰ ਦਰੁੱਸਤ ਰੱਖਦਾ ਹੈ ਅਤੇ ਸਰੀਰ ‘ਚੋਂ ਜ਼ਹਿਰੀਲੇ ਪਦਾਰਥਾਂ ਨੂੰ ਬਾਹਰ ਕੱਢਣ ‘ਚ ਮਦਦ ਕਰਦਾ ਹੈ। ਇਸ ਨਾਲ ਭੁੱਖ ਕੰਟਰੋਲ ‘ਚ ਰਹਿੰਦੀ ਹੈ ਅਤੇ ਤੁਹਾਨੂੰ ਭਾਰ ਘੱਟ ਕਰਨ ‘ਚ ਵੀ ਮਦਦ ਮਿਲਦੀ ਹੈ।

About Ashish Kumar

I have been working in this organisation since March 21, 2018, as a Freelancer Content-Writer. Sincerity and perseverance are the virtues I possess. Writing is my hobby and I try to post quality and unique content.

Check Also

ਤੁਹਾਡੀ ਸਿਹਤ ਲਈ ਜ਼ਿਆਦਾ ਗਰਮ ਚਾਹ ਹੋ ਸਕਦੀ ਹੈ ਖ਼ਤਰਨਾਕ

ਵਿਸ਼ਵ ‘ਚ ਸਭ ਤੋਂ ਵੱਧ ਪ੍ਰਸਿੱਧ ਪੀਣ ਵਾਲੇ ਪਦਾਰਥਾਂ ‘ਚੋਂ ਇੱਕ ਪਾਣੀ ਤੇ ਦੂਜਾ ਚਾਹ ਮਹੱਤਵਪੂਰਨ …

WP Facebook Auto Publish Powered By : XYZScripts.com