Home / ਧਰਮ / ਥੱਕਣਾ ਤੇ ਅੱਕਣਾ ਮੇਰੀ ਫਿਤਰਤ ‘ਚ ਨਹੀਂ : ਹੰਸ ਰਾਜ ਹੰਸ

ਥੱਕਣਾ ਤੇ ਅੱਕਣਾ ਮੇਰੀ ਫਿਤਰਤ ‘ਚ ਨਹੀਂ : ਹੰਸ ਰਾਜ ਹੰਸ

ਵਿਸ਼ਵ ਪ੍ਰਸਿੱਧ ਸੂਫੀ ਗਾਇਕ ਪਦਮਸ਼੍ਰੀ ਹੰਸ ਰਾਜ ਹੰਸ ਨੇ ਭਾਜਪਾ ਦੇ ਸੂਬਾਈ ਮੀਤ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਕਿਹਾ ਕਿ ਥੱਕਣਾ ਤੇ ਅੱਕਣਾ ਉਨ੍ਹਾਂ ਦੀ ਫਿਤਰਤ ‘ਚ ਨਹੀਂ ਹੈ। ਉਨ੍ਹਾਂ ਪਾਰਟੀ ਵਿਚ ਮਿਲੀ ਨਵੀਂ ਜ਼ਿੰਮੇਵਾਰੀ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਤੇ ਸੂਬਾ ਪ੍ਰਧਾਨ ਸ਼ਵੇਤ ਮਲਿਕ ਦਾ ਧੰਨਵਾਦ ਕਰਦਿਆਂ ਕਿਹਾ ਕਿ ਹੁਣ ਪੰਜਾਬ, ਗੁਜਰਾਤ, ਯੂ. ਪੀ., ਹਿਮਾਚਲ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਤੋਂ ਇਲਾਵਾ ਦਿੱਲੀ, ਚੰਡੀਗੜ੍ਹ ਤੇ ਫਰੀਦਾਬਾਦ ਦੀਆਂ ਨਿਗਮ ਚੋਣਾਂ ਵਿਚ ਭਾਜਪਾ ਲਈ ਪਾਰਟੀ ਹਾਈਕਮਾਨ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਨ੍ਹਾਂ ਬਾਖੂਬੀ ਨਿਭਾਇਆ ਹੈ।

ਰਾਜ ਗਾਇਕ ਹੰਸ ਰਾਜ ਹੰਸ ਨੇ ਕਿਹਾ ਕਿ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਮਹਾ ਚੋਣ ਰੈਲੀਆਂ ਵਿਚ ਵੀ ਪ੍ਰਚਾਰ ਕਰਨ ਦਾ ਮੌਕਾ ਮਿਲਿਆ, ਜਿਸ ਨੂੰ ਉਹ ਆਪਣੀ ਖੁਸ਼ਨਸੀਬੀ ਮੰਨਦੇ ਹਨ। ਉਨ੍ਹਾਂ ਦੱਸਿਆ ਕਿ ਹਾਲ ਹੀ ਵਿਚ ਉਹ ਕਰਨਾਟਕ ਵਿਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਲਈ ਕਰੀਬ 10 ਦਿਨ ਪ੍ਰਚਾਰ ਕਰ ਕੇ ਪਰਤੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿਚ ਸੂਬਾ ਪ੍ਰਧਾਨ ਸ਼ਵੇਤ ਮਲਿਕ ਵਲੋਂ ਐਲਾਨ ਕੀਤੀ ਗਈ ਕਾਰਜਕਾਰਨੀ ਨਾਲ ਪਾਰਟੀ ਨੂੰ ਕਾਫੀ ਮਜ਼ਬੂਤੀ ਮਿਲੇਗੀ। ਜਿਸ ਦੇ ਨਤੀਜੇ ਆ ਰਹੀਆਂ 2019 ਦੀਆਂ ਲੋਕ ਸਭਾ ਚੋਣਾਂ ਵਿਚ ਸਭ ਦੇ ਸਾਹਮਣੇ ਹੋਣਗੇ।

About Ashish Kumar

I have been working in this organisation since March 21, 2018, as a Freelancer Content-Writer. Sincerity and perseverance are the virtues I possess. Writing is my hobby and I try to post quality and unique content.

Check Also

ਕਰੇਗਾ ਤਖ਼ਤ ਸ੍ਰੀ ਪਟਨਾ ਸਾਹਿਬ ਬੰਗਲਾਦੇਸ਼ ਦੇ ਗੁਰੂਘਰਾਂ ਦੀ ਸਾਂਭ–ਸੰਭਾਲ

ਬੰਗਲਾਦੇਸ਼ ਦੇ ਗੁਰਦੁਆਰਾ ਸਾਹਿਬਾਨ ਦੀ ਦੇਖਭਾਲ ਤੇ ਸਾਂਭ–ਸੰਭਾਲ ਹੁਣ ‘ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ’ …

WP Facebook Auto Publish Powered By : XYZScripts.com