Home / ਦੁਨੀਆਂ / ਖਾਲਿਸਤਾਨੀ ਹਰਦੀਪ ਨਿੱਜਰ ਨੂੰ ਹਿਰਾਸਤ ‘ਚ ਲੈਣ ਦੇ ਬਾਅਦ ਕੀਤਾ ਰਿਹਾਅ

ਖਾਲਿਸਤਾਨੀ ਹਰਦੀਪ ਨਿੱਜਰ ਨੂੰ ਹਿਰਾਸਤ ‘ਚ ਲੈਣ ਦੇ ਬਾਅਦ ਕੀਤਾ ਰਿਹਾਅ

ਕੈਨੇਡਾ ਦੇ ਸੁਰੱਖਿਆ ਅਧਿਕਾਰੀਆਂ ਵੱਲੋਂ ਮੋਸਟ ਵਾਂਟੇਡ ਖਾਲਿਸਤਾਨੀ ਹਰਦੀਪ ਸਿੰਘ ਨਿੱਜਰ ਨੂੰ ਅੱਤਵਾਦੀ ਕੈਂਪ ਚਲਾਉਣ ਦੇ ਦੋਸ਼ ‘ਚ ਸੋਮਵਾਰ ਨੂੰ ਹਿਰਾਸਤ ‘ਚ ਲਿਆ ਗਿਆ ਸੀ। ਸੁਰੱਖਿਆ ਏਜੰਸੀਆਂ ਨੇ ਪੁੱਛਗਿੱਛ ਦੇ ਬਾਅਦ ਫਿਲਹਾਲ ਉਸ ਨੂੰ ਛੱਡ ਦਿੱਤਾ ਹੈ ਪਰ ਉਸ ਨੂੰ ਸੁਰੱਖਿਆ ਬਲਾਂ ਦੀ ਸਖਤ ਨਿਗਰਾਨੀ ‘ਚ ਰੱਖਿਆ ਗਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਕੁਝ ਮਹੀਨੇ ਪਹਿਲਾਂ ਪੰਜਾਬ ਦੌਰੇ ਦੌਰਾਨ ਉਨ੍ਹਾਂ ਨੂੰ ਮੋਸਟ ਵਾਂਟੇਡ ਖਾਲਿਸਤਾਨੀ ਅੱਤਵਾਦੀਆਂ ਦੀ ਜੋ ਲਿਸਟ ਸੌਂਪੀ ਸੀ, ਉਸ ‘ਚ ਨਿੱਜਰ ਦਾ ਨਾਂ ਵੀ ਸ਼ਾਮਲ ਸੀ।

ਜਾਣਕਾਰੀ ਮੁਤਾਬਕ ਨਿੱਜਰ ‘ਤੇ ਪਾਕਿਸਤਾਨੀ ਖੁਫੀਆ ਏਜੰਸੀ ਆਈ. ਐੱਸ. ਆਈ. ਨਾਲ ਸਬੰਧ ਅਤੇ ਭਾਰਤ ਵਿਰੋਧੀ ਗਤੀਵਿਧੀਆਂ ਚਲਾਉਣ ਦਾ ਵੀ ਦੋਸ਼ ਹੈ। ਪੰਜਾਬ ਪੁਲਸ ਨੂੰ ਪਿੰਡ ਭਾਂਰਸਿੰਗਪੁਰ ਜਲੰਧਰ ਵਾਸੀ ਨਿੱਜਰ ਦੀ ਕਾਫੀ ਦਿਨਾਂ ਤੋਂ ਤਲਾਸ਼ ਹੈ। ਕੈਨੇਡਾ ਦੀਆਂ ਸੁਰੱਖਿਆ ਏਜੰਸੀਆਂ ਨੇ ਵਿਸਥਾਰ ਨਾਲ ਪੁੱਛਗਿੱਛ ਕਰਨ ਤੋਂ ਬਾਅਦ ਉਸ ਨੂੰ ਰਿਹਾਅ ਕਰ ਦਿੱਤਾ। ਉਸ ਦੇ ਖਿਲਾਫ ਅਪ੍ਰੈਲ 2010 ‘ਚ ਪਟਿਆਲਾ ‘ਚ ਸੱਤਿਆ ਨਾਰਾਇਣ ਮੰਦਰ ਦੇ ਨਜ਼ਦੀਕ ਬੰਬ ਰੱਖਣ ਦੇ ਦੋਸ਼ ‘ਚ ਕੇਸ ਦਰਜ ਕੀਤਾ ਸੀ।

About Ashish Kumar

I have been working in this organisation since March 21, 2018, as a Freelancer Content-Writer. Sincerity and perseverance are the virtues I possess. Writing is my hobby and I try to post quality and unique content.

Check Also

ਪਾਕਿਸਤਾਨ ਨੇ ਵੀ ਲਾਈ ਇਹ ਪਾਬੰਦੀ ਭਾਰਤ ਤੇ

ਪੁਲਵਾਮਾ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ‘ਚ ਆਈ ਆਪਸੀ ਦਰਾਰ ਕਾਰਨ ਭਾਰਤ ਅਤੇ ਪਾਕਿ …

WP Facebook Auto Publish Powered By : XYZScripts.com