Saturday , April 27 2024
Home / ਪੰਜਾਬ / ਖਾਲਸਾਈ ਰੰਗ ‘ਚ ਰੰਗੀ ਗੁਰੂ ਨਗਰੀ,ਹੋਲੇ ਮਹੱਲੇ ਦੇ ਅਖੀਰਲੇ ਦਿਨ ਆਇਆ ਸੰਗਤਾਂ ਦਾ ਹੜ

ਖਾਲਸਾਈ ਰੰਗ ‘ਚ ਰੰਗੀ ਗੁਰੂ ਨਗਰੀ,ਹੋਲੇ ਮਹੱਲੇ ਦੇ ਅਖੀਰਲੇ ਦਿਨ ਆਇਆ ਸੰਗਤਾਂ ਦਾ ਹੜ

ਖਾਲਸਾ ਦੇ ਸ਼ਾਨੋ ਸ਼ੌਕਤ ਦਾ ਪ੍ਰਤੀਕ ਰਾਸ਼ਟਰੀ ਤਿਉਹਾਰ ਹੋਲਾ-ਮਹੱਲਾ ਦੀ ਸ਼ੁਰੂਆਤ ਸ੍ਰੀ ਆਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ‘ਤੇ ਹੋ ਚੁੱਕੀ ਹੈ। ਹੋਲਾ ਮਹੱਲਾ ਦੇ ਅਖੀਰਲੇ ਦਿਨ ਪੰਜਾਬ ਦੇ ਨਾਲ ਦੇਸ਼ ਵਿਦੇਸ਼ ਤੋਂ ਸੰਗਤਾਂ ਵੱਡੀ ਗਿਣਤੀ ‘ਚ ਇਥੇ ਪਹੁੰਚ ਰਹੀਆਂ ਹਨ। ਸੰਗਤਾਂ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਗੁ. ਗੁਰੂ ਕੇ ਮਹਿਲ ਭੋਰਾ ਸਾਹਿਬ, ਗੁ. ਸੀਸ ਗੰਜ ਸਾਹਿਬ, ਗੁ. ਕਿਲਾ ਅਨੰਦਗੜ੍ਹ ਸਾਹਿਬ, ਗੁ. ਕਿਲਾ ਫਤਿਹਗੜ੍ਹ ਸਾਹਿਬ ਆਦਿ ‘ਤੇ ਘੰਟਿਆਂਬੱਧੀ ਕਤਾਰਾਂ ਵਿਚ ਲੱਗ ਕੇ ਮੱਥਾ  ਟੇਕ ਕੇ ਗੁਰੂ ਸਾਹਿਬਾਨ ਦੀਆਂ ਅਸੀਸਾਂ ਲੈ ਰਹੇ ਹਨ।

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਚੱਲ ਰਹੇ ਧਾਰਮਿਕ ਸਮਾਗਮਾਂ ਵਿਚ ਨਤਮਸਤਕ ਹੋਣ ਪਹੁੰਚੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੰਬੋਧਨ ਵਿਚ ਸੰਗਤਾਂ ਨੂੰ ਹੋਲੇ ਮਹੱਲੇ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਭਾਰਤੀ ਲੋਕਾਂ ਵਿਚ ਸਮੇਂ ਦੇ ਜਾਬਰ ਅਤੇ ਜ਼ਾਮਲ ਸਰਕਾਰਾਂ ਦਾ ਟਾਕਰਾ ਕਰਨ ਲਈ ਪੁਰਾਤਨ ਹੋਲੀ ਦੇ ਤਿਉਹਾਰ ਨੂੰ ਨਵਾਂ ਰੂਪ ਦੇ ਕੇ ਹੋਲਾ ਮਹੱਲਾ ਦੀ ਪ੍ਰਰੰਪਰਾ ਆਰੰਭ ਕੀਤੀ ਸੀ, ਜਿਸ ਵਿਚ ਲੋਕਾਂ ਨੂੰ ਜੰਗੀ ਕਲਾ ਦੇ ਅਭਿਆਸ ਦੇ ਨਾਲ ਤਲਵਾਰਬਾਜ਼ੀ, ਨੇਜ਼ੇਬਾਜ਼ੀ ਦੇ ਗੁਰ ਸਿਖਾ ਕੇ ਜ਼ੁਲਮ ਦਾ ਟਾਕਰਾ ਕਰਨ ਲਈ ਤਿਆਰ ਕੀਤਾ ਗਿਆ ਸੀ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਹੋਲ ਮਹੱਲਾ ਦੇ ਪਾਵਨ ਤਿਉਹਾਰ ਮੌਕੇ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ ‘ਤੇ ਚੱਲਦਿਆਂ ਬਾਣੀ ਅਤੇ ਬਾਣੇ ਦੇ ਧਾਰਨੀ ਬਣਨ।

ਦੱਸਣਯੋਗ ਹੈ ਕਿ ਹੋਲਾ-ਮਹੱਲਾ 21 ਮਾਰਚ ਤੱਕ ਚੱਲੇਗਾ ਹੋਲੇ ਮੁਹੱਲੇ ਦੇ ਚਲਦਿਆਂ ਕੀਰਤਪੁਰ ਟੋਲ ਪਲਾਜ਼ਾ ਨੂੰ ਵੀ ਬੰਦ ਕਰ ਦਿੱਤਾ ਗਿਆ ਹੈ ਤਾਂ ਜੋ ਆਉਣ ਵਾਲੀਆਂ ਸੰਗਤਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਾ ਆਵੇ। ਇਸ ਵਾਰ ਹੋਲਾ ਮਹੱਲਾ ਮੌਕੇ ਦੇਸ਼ ਵਿਦੇਸ਼ ਤੋਂ 20 ਲੱਖ ਦੇ ਕਰੀਬ ਸੰਗਤਾਂ ਦੇ ਪਹੁੰਚਣ ਦੀ ਸੰਭਾਵਨਾ ਹੈ। ਜਿਸਦੇ ਮੱਦੇਨਜ਼ਰ ਸੰਗਤਾਂ ਦੀ ਰਿਹਾਇਸ਼, ਲੰਗਰ, ਜੋੜਾ ਘਰ ਅਤੇ ਗਠੜੀ ਘਰ ਤੇ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ। ਇਸ ਸਬੰਧੀ ਬਾਹਰਲੇ ਜਿਲ੍ਹਿਆਂ ਤੋਂ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਦੀਆਂ ਡਿਊਟੀਆਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਲਗਾਈਆਂ ਗਈਆਂ ਹਨ।

About Admin

Check Also

ਖੇਤਾਂ ‘ਚ ਸ਼ੁਰੂ ਕੀਤੀ ਫੁੱਲਾਂ ਦੀ ਕਾਸ਼ਤ ਬੇਰੁਜ਼ਗਾਰ ਨੌਜਵਾਨਾਂ ਨੇ

ਪੰਜਾਬ ਖੇਤੀ ਪ੍ਰਧਾਨ ਸੂਬਾ ਹੈ, ਇਥੇ ਦੀ ਧਰਤੀ ਵਿੱਚ ਤਰ੍ਹਾਂ-ਤਰ੍ਹਾਂ ਦੀ ਫਸਲਾਂ ਤਿਆਰ ਕਰਕੇ ਇਥੋਂ ਦਾ ਕਿਸਾਨ …

WP Facebook Auto Publish Powered By : XYZScripts.com