Wednesday , May 8 2024
Home / ਪੰਜਾਬ / ਵਿੱਦਿਅਕ ਅਦਾਰਿਆਂ ‘ਚ 20 ਮਾਰਚ ਨੂੰ ਛੁੱਟੀ ਦਾ ਐਲਾਨ,ਹੋਲਾ ਮਹੱਲਾ ਤੇ

ਵਿੱਦਿਅਕ ਅਦਾਰਿਆਂ ‘ਚ 20 ਮਾਰਚ ਨੂੰ ਛੁੱਟੀ ਦਾ ਐਲਾਨ,ਹੋਲਾ ਮਹੱਲਾ ਤੇ

ਹੋਲਾ ਮਹੱਲਾ ਨੂੰ ਮੁੱਖ ਰੱਖਦੇ ਹੋਏ ਰੋਪੜ ਦੇ ਡਿਪਟੀ ਕਮਿਸ਼ਨਰ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਬਲਾਕ ‘ਚ ਪੈਂਦੇ ਸਾਰੇ ਵਿੱਦਿਅਕ ਅਦਾਰਿਆਂ ਸਰਕਾਰੀ/ਪ੍ਰਾਈਵੇਟ ‘ਚ (ਜਿਨ੍ਹਾਂ ‘ਚ ਇਮਤਿਹਾਨ ਨਹੀਂ ਚੱਲ ਰਹੇ) ਮਿਤੀ 19.3.2019 ਤੇ 20.3.3019 ਨੂੰ ਛੁੱਟੀ ਕਰਨ ਦੇ ਹੁਕਮ ਜਾਰੀ ਕੀਤੇ ਹਨ। ਦੱਸ ਦੇਈਏ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਹੋਲਾ ਮਹੱਲਾ 16 ਮਾਰਚ ਤੋਂ ਲੈ ਕੇ 21 ਮਾਰਚ ਤੱਕ ਸ੍ਰੀ ਕੀਰਤਪੁਰ ਸਾਹਿਬ ਅਤੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ।

ਹੋਲੇ ਮਹੱਲੇ ਦੌਰਾਨ ਲੱਖਾਂ ਦੀ ਗਿਣਤੀ ਦੀ ਤਦਾਦ ‘ਚ ਸ਼ਰਧਾਲੂ ਇਹਨਾਂ ਥਾਵਾਂ ‘ਤੇ ਗੁਰਦੁਆਰਾ ਸਹਿਬਾਨ ਦੇ ਦਰਸ਼ਨਾਂ ਲਈ ਆਉਂਦੇ ਹਨ। ਇਸ ਸਬੰਧੀ ਬਾਹਰਲੇ ਜਿਲ੍ਹਿਆਂ ਤੋਂ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਦੀਆਂ ਡਿਊਟੀਆਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਲਗਾਈਆਂ ਗਈਆਂ ਹਨ। ਇਸ ਦੌਰਾਨ ਸਮਾਗਮਾਂ ਵਿੱਚ ਪੁੱਜਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਗੁਰਦੁਆਰਾ ਸਾਹਿਬ ਦੇ 5 ਕਿਮੀ ਪਿੱਛੇ ਹੀ ਵਾਹਨਾਂ ਤੇ ਪ੍ਰਵੇਸ਼ ਕਰਨ ’ਤੇ ਪਾਬੰਦੀ ਲਾ ਦਿੱਤੀ ਗਈ ਹੈ।

ਬਦਲਵੇਂ ਰੂਟਾਂ ਰਾਹੀਂ ਬਾਹਰੋਂ ਆਉਣ-ਜਾਣ ਵਾਲੇ ਲੋਕਾਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। 2200 ਪੁਲਿਸ ਅਧਿਕਾਰੀ ਤੇ ਕਰਮਚਾਰੀ ਦਿਨ ਰਾਤ ਮੇਲਾ ਖੇਤਰ ਦੀ ਨਿਗਰਾਨੀ ਕਰ ਰਹੇ ਹਨ। ਸੰਗਤ ਦੀ ਸਹੂਲਤ ਲਈ ਪੁਲਿਸ ਕੰਟਰੋਲ ਰੂਮ ਵੀ 01887-230380 ਸਥਾਪਿਤ ਕੀਤਾ ਗਿਆ ਹੈ। ਤੁਹਾਨੂੰ ਦੱਸ ਦਈਏ ਕਿ  19 ਮਾਰਚ ਨੂੰ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ, ਜਿਨ੍ਹਾਂ ਦੇ ਭੋਗ 21 ਮਾਰਚ ਨੂੰ ਪੈਣਗੇ।

ਜ਼ਿਕਰਯੋਗ ਹੈ ਕਿ ਕੀਰਤਪੁਰ ਸਾਹਿਬ ਵਿਖੇ 16 ਮਾਰਚ ਤੋਂ ਸ਼ੁਰੂ ਹੋਏ ਹੋਲਾ ਮਹੱਲਾ ਦੀ ਸਮਾਪਤੀ ਹੋ ਚੁੱਕੀ ਹੈ, ਜਦੋਂ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ 19 ਮਾਰਚ ਤੋਂ ਹੋਲਾ ਮਹੱਲਾ ਆਰੰਭ ਹੋਵੇਗਾ।

About Admin

Check Also

ਖੇਤਾਂ ‘ਚ ਸ਼ੁਰੂ ਕੀਤੀ ਫੁੱਲਾਂ ਦੀ ਕਾਸ਼ਤ ਬੇਰੁਜ਼ਗਾਰ ਨੌਜਵਾਨਾਂ ਨੇ

ਪੰਜਾਬ ਖੇਤੀ ਪ੍ਰਧਾਨ ਸੂਬਾ ਹੈ, ਇਥੇ ਦੀ ਧਰਤੀ ਵਿੱਚ ਤਰ੍ਹਾਂ-ਤਰ੍ਹਾਂ ਦੀ ਫਸਲਾਂ ਤਿਆਰ ਕਰਕੇ ਇਥੋਂ ਦਾ ਕਿਸਾਨ …

WP Facebook Auto Publish Powered By : XYZScripts.com