Home / ਪੰਜਾਬ / ਆਨੰਦਪੁਰ ਸਾਹਿਬ ਦੀ ਧਰਤੀ ਰੰਗੇਗੀ ਹੋਲੇ ਮੱਹਲੇ ਦੇ ਰੰਗ ‘ਚ

ਆਨੰਦਪੁਰ ਸਾਹਿਬ ਦੀ ਧਰਤੀ ਰੰਗੇਗੀ ਹੋਲੇ ਮੱਹਲੇ ਦੇ ਰੰਗ ‘ਚ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਫੂਲਾ ਸਿੰਘ ਨੇ ਪੁਰਾਤਨ ਪਰੰਪਰਾ ਦੇ ਅਨੁਸਾਰ ਗੁਰਦੁਆਰਾ ਕਿਲ੍ਹਾ ਅਨੰਦਗੜ੍ਹ ਤੋਂ ਪੰਜ ਪੁਰਾਤਨ ਨਗਾਰੇ ਵਜਾ ਕੇ ਹੋਲੇ ਮੁਹੱਲੇ ਦਾ ਰਸਮੀ ਆਗਾਜ਼ ਕੀਤਾ ਹੈ। ਹੋਲੇ-ਮੁਹੱਲੇ ਨੂੰ ਲੈ ਕੇ ਸਾਰੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ।

ਕੀਰਤਪੁਰ ਸਾਹਿਬ 25 ਤੋਂ 27 ਫਰਵਰੀ ਤੱਕ ਅਤੇ ਸ੍ਰੀ ਆਨੰਦਪੁਰ ਸਾਹਿਬ ‘ਚ 28 ਫਰਵਰੀ ਤੋਂ 2 ਮਾਰਚ ਤੱਕ ਹੋਲਾ-ਮੁਹੱਲਾ ਮਨਾਇਆ ਜਾ ਰਿਹਾ ਹੈ। ਮੇਲੇ ‘ਚ ਸ਼ਾਮਲ ਹੋਣ ਵਾਲੇ ਸ਼ਰਧਾਲੂਆਂ ਦਾ ਇੱਕ ਲੱਖ ਦਾ ਬੀਮਾ ਹੋਵੇਗਾ।ਇਤਿਹਾਸਕ ਗੁਰਦੁਆਰਿਆਂ ਦੇ 20 ਕਿਲੋਮੀਟਰ ਦਾਇਰੇ ‘ਚ ਸ਼ਰਧਾਲੂ ਦੀ ਮੌਤ ਜਾਂ ਦੁਰਘਟਨਾ ਹੋਣ ਦੀ ਸੂਰਤ ‘ਚ ਆਰਥਿਕ ਮਦਦ ਕੀਤੀ ਜਾਵੇਗੀ।

ਹਰ ਸਾਲ ਵਾਂਗ ਇਸ ਸਾਲ ਵੀ ਇਸ ਮੇਲੇ ‘ਚ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਚ ਸੰਗਤ ਪੁੱਜੇਗੀ।ਇਸ ਨੂੰ ਲੈ ਕੇ ਪ੍ਰਸ਼ਾਸਨ ਅਤੇ ਐੱਸ.ਜੀ.ਪੀ.ਸੀ. ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।ਤਖਤ ਸ੍ਰੀ ਕੇਸਗੜ ਸਾਹਿਬ ‘ਚ ਰੰਗ-ਰੋਗਨ ਦਾ ਕੰਮ ਕੀਤਾ ਜਾ ਰਿਹਾ ਹੈ। ਗੁਰਦੁਆਰਾ ਸਾਹਿਬ ਦੀ ਇਮਾਰਤ ਦੀ ਮੁਰੰਮਤ ਅਤੇ ਕੰਧਾਂ ਦੀ ਨਕਾਸ਼ੀ ਦਾ ਕੰਮ ਲਗਭਗ ਪੂਰਾ ਹੋ ਚੁੱਕਾ ਹੈ।

ਹੋਲੇ-ਮੁਹੱਲੇ ਨੂੰ ਲੈ ਕੇ ਸ੍ਰੀ ਆਨੰਦਪੁਰ ਸਾਹਿਬ ‘ਚ ਤਿਆਰੀਆਂ ਮੁਕੰਮਲ ਹੋਲਾ-ਮੁਹੱਲਾ ਮਨਾਉਣ ਲਈ ਪਹੁੰਚਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। 3000 ਪੁਲਿਸ ਮੁਲਾਜ਼ਮ ਅਤੇ ਲੱਗਭਗ 150 ਸੀ.ਸੀ.ਟੀ.ਵੀ. ਕੈਮਰੇ ਲੋਕਾਂ ‘ਤੇ ਨਜ਼ਰ ਰੱਖਣਗੇ। ਮੇਲੇ ਦੌਰਾਨ ਨਸ਼ੀਲੇ ਪਦਾਰਥਾਂ ਦੀ ਵਿਕਰੀ ਤੇ ਇਸਤੇਮਾਲ ‘ਤੇ ਪੂਰਨ ਪਾਬੰਦੀ ਹੋਵੇਗੀ। ਇਸ ਦੌਰਾਨ ਰੰਗ ਵੇਚਣ ਅਤੇ ਉਡਾਉਣ ‘ਤੇ ਵੀ ਪਾਬੰਦੀ ਹੋਵੇਗੀ।ਸ਼ਰਧਾਲੂਆਂ ਦੀ ਸੁਰੱਖਿਆ ਤੇ ਕਿਸੀ ਵੀ ਅਣਸੁਖਾਵੀਂ ਘਟਨਾ ਨੂੰ ਟਾਲਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਤੇ ਸ੍ਰੀ ਆਨੰਦਪੁਰ ਸਾਹਿਬ ਸ਼ਰਧਾਲੂਆਂ ਦੀ ਸ਼ਰਧਾ ਦੇ ਰੰਗ ‘ਚ ਰੰਗਣ ਲਈ ਪੂਰੀ ਤਰ੍ਹਾਂ ਤਿਆਰ ਹੈ।

About Admin

Check Also

ਖੇਤਾਂ ‘ਚ ਸ਼ੁਰੂ ਕੀਤੀ ਫੁੱਲਾਂ ਦੀ ਕਾਸ਼ਤ ਬੇਰੁਜ਼ਗਾਰ ਨੌਜਵਾਨਾਂ ਨੇ

ਪੰਜਾਬ ਖੇਤੀ ਪ੍ਰਧਾਨ ਸੂਬਾ ਹੈ, ਇਥੇ ਦੀ ਧਰਤੀ ਵਿੱਚ ਤਰ੍ਹਾਂ-ਤਰ੍ਹਾਂ ਦੀ ਫਸਲਾਂ ਤਿਆਰ ਕਰਕੇ ਇਥੋਂ ਦਾ ਕਿਸਾਨ …

WP Facebook Auto Publish Powered By : XYZScripts.com