Home / Breking News / ਬੇਅਦਬੀ ਮਾਮਲੇ ਦੀ ਜਾਂਚ ਕਰ ਰਹੇ ਆਈਜੀ ਕੁੰਵਰ ਵਿਜੇ ਪ੍ਰਤਾਪ ਦਾ ਤਬਾਦਲਾ

ਬੇਅਦਬੀ ਮਾਮਲੇ ਦੀ ਜਾਂਚ ਕਰ ਰਹੇ ਆਈਜੀ ਕੁੰਵਰ ਵਿਜੇ ਪ੍ਰਤਾਪ ਦਾ ਤਬਾਦਲਾ

ਬੇਅਦਬੀ ਮਾਮਲੇ ਦੀ ਜਾਂਚ ਕਰ ਰਹੇ ਆਈਜੀ ਕੁੰਵਰ ਵਿਜੇ ਪ੍ਰਤਾਪ ਦਾ ਤਬਾਦਲਾ

ਬੇਅਦਬੀ ਮਾਮਲੇ ਦੀ ਜਾਂਚ ਕਰ ਰਹੇ ਆਈਜੀ ਕੁੰਵਰ ਵਿਜੇ ਪ੍ਰਤਾਪ ਦਾ ਤਬਾਦਲਾ
ਕੈਪਟਨ ਸਰਕਾਰ ਵੱਲੋਂ ਬੇਅਦਬੀ ਮਾਮਲਿਆਂ ਦੀ ਜਾਂਚ ਲਈ ਬਣਾਈ ਵਿਸ਼ੇਸ਼ ਜਾਂਚ ਟੀਮ ਵਿਚ ਸ਼ਾਮਲ ਆਈਪੀਐਸ ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਚੋਣ ਕਮਿਸ਼ਨ ਨੇ ਅੱਜ ਸ਼ਾਮ ਤੱਕ ਉਨ੍ਹਾਂ ਨੂੰ ਰਿਲੀਵ ਹੋਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੂੰ ਆਈ ਬਾਰਡਰ ਰੇਂਜ ਦੇ ਅਹੁਦੇ ਤੋਂ ਹਟਾਇਆ ਗਿਆ ਹੈ। ਨਾਲ ਹੀ ਹਦਾਇਤ ਕੀਤੀ ਗਈ ਹੈ ਕਿ ਜਦੋਂ ਤੱਕ ਚੋਣ ਜ਼ਾਬਤਾ ਲਾਗੂ ਹੈ, ਸਿੱਟ ਦਾ ਕੋਈ ਵੀ ਅਧਿਕਾਰੀ ਮਾਮਲੇ ਨਾਲ ਕੋਈ ਵੀ ਜਾਣਕਾਰੀ ਬਾਹਰ ਸਾਂਝੀ ਨਹੀਂ ਕਰੇਗਾ। ਜਿਸ ਦਾ ਚੋਣਾਂ ਉਤੇ ਅਸਰ ਪਵੇ।

ਦੱਸ ਦਈਏ ਕਿ ਅਕਾਲੀ ਦਲ ਪਿਛਲੇ ਕਾਫੀ ਦਿਨਾਂ ਤੋਂ ਇਸ ਅਫਸਰ ਦੀ ਸ਼ਿਕਾਇਤ ਕਰ ਰਿਹਾ ਸੀ ਕਿ ਚੋਣਾਂ ਵਿਚ ਉਨ੍ਹਾਂ ਨੂੰ ਜਾਣਬੁੱਝ ਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਅਕਾਲੀ ਦਲ ਨੇ ਕੁੰਵਰ ਵਿਜੈ ਪ੍ਰਤਾਪ ਖਿਲਾਫ ਚੋਣ ਕਮਿਸ਼ਨ ਕੋਲ ਪਹੁੰਚ ਕਰਕੇ ਉਨ੍ਹਾਂ ਨੂੰ ਚੋਣਾਂ ਦੌਰਾਨ ਦੂਜੇ ਰਾਜ ਵਿੱਚ ਤਬਦੀਲ ਕਰਨ ਦੀ ਮੰਗ ਕੀਤੀ ਸੀ। ਦੂਜੇ ਪਾਸੇ ਅਕਾਲੀ ਦਲ ਦੇ ਇਲਜ਼ਾਮਾਂ ਨੂੰ ਰੱਦ ਕਰਦਿਆਂ ਕੈਪਟਨ ਸਰਕਾਰ ਕੁੰਵਰ ਵਿਜੈ ਪ੍ਰਤਾਪ ਸਿੰਘ ਨਾਲ ਡਟ ਗਈ ਸੀ। ਇਸ ਮਗਰੋਂ ਅਕਾਲੀ ਦਲ ਨੇ ਭਾਰਤੀ ਚੋਣ ਕਮਿਸ਼ਨ ਕੋਲ ਪਹੁੰਚ ਕੀਤੀ ਸੀ।

ਅਕਾਲੀ ਲੀਡਰਾਂ ਦਾ ਕਹਿਣਾ ਸੀ ਕਿ ਇਸ ਪੁਲਿਸ ਅਧਿਕਾਰੀ ਵੱਲੋਂ ਪੱਖਪਾਤੀ ਤਰੀਕੇ ਨਾਲ ਜਾਂਚ ਕੀਤੀ ਜਾ ਰਹੀ ਹੈ, ਜਿਸ ਦਾ ਅਸਰ ਸੰਸਦੀ ਚੋਣਾਂ ’ਤੇ ਵੀ ਹੋਵੇਗਾ ਤੇ ਅਕਾਲੀ ਦਲ ਨੂੰ ਸਿਆਸੀ ਤੌਰ ’ਤੇ ਨੁਕਸਾਨ ਵੀ ਝੱਲਣਾ ਪੈ ਸਕਦਾ ਹੈ। ਬੇਅਦਬੀ ਤੇ ਗੋਲੀ ਕਾਂਡ ਦੀ ਜਾਂਚ ਵਿੱਚ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਵੱਲੋਂ ਹੀ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ। ਜਾਂਚ ਵਿਚ ਇਸ ਅਧਿਕਾਰੀ ਨੇ ਕਈ ਵੱਡੇ ਅਫਸਰਾਂ ਨੂੰ ਟੰਗਿਆ ਸੀ ਤੇ ਅੱਜ ਵੀ ਕਈ ਜੇਲ੍ਹ ਦੀ ਹਵਾ ਖਾ ਰਹੇ ਹਨ। ਸਿੱਖ ਜਥੇਬੰਦੀਆਂ ਵੀ ਇਸ ਅਧਿਕਾਰੀ ਦੀ ਜਾਂਚ ਤੋਂ ਕਾਫੀ ਸੰਤੁਸ਼ਟ ਸਨ ਤੇ ਦਾਅਵਾ ਕੀਤਾ ਜਾ ਰਿਹਾ ਸੀ ਕਿ ਪੁਲਿਸ ਅਫਸਰਾਂ ਨੂੰ ਬਾਅਦ ਹੁਣ ਬਾਦਲਾਂ ਦੀ ਵਾਰੀ ਆ ਸਕਦੀ ਹੈ, ਪਰ ਇਸ ਤੋਂ ਪਹਿਲਾਂ ਹੀ ਇਸ ਅਫਸਰ ਨੂੰ ਲਾਂਭੇ ਕਰ ਦਿੱਤਾ ਗਿਆ।

About Admin

Check Also

Breaking News- ਇਸ ਭਾਰਤੀ ਡਾਕਟਰ ਨੇ ਕੀਤਾ ਕਰੋਨਾ ਦੀ ਦਵਾਈ ਬਣਾਉਣ ਦਾ ਦਾਅਵਾ ,ਸਰਕਾਰ ਤੋਂ ਮੰਗੀ ਮਦਦ ‼️

Covid-19 medicine indian doctor ਦੇਸ਼ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਵਧ ਰਹੇ ਹਨ। ਰੋਜ਼ਾਨਾ ਦੇ …

WP Facebook Auto Publish Powered By : XYZScripts.com