Home / ਪੰਜਾਬ / Breaking News ਬਹਿਬਲ ਕਲਾਂ ਗੋਲ਼ੀਕਾਂਡ ‘ਚ ਆਈਜੀ ਉਮਰਾਨੰਗਲ ਗ੍ਰਿਫ਼ਤਾਰ

Breaking News ਬਹਿਬਲ ਕਲਾਂ ਗੋਲ਼ੀਕਾਂਡ ‘ਚ ਆਈਜੀ ਉਮਰਾਨੰਗਲ ਗ੍ਰਿਫ਼ਤਾਰ

ਚੰਡੀਗੜ੍ਹ: ਬਹਿਬਲ ਕਲਾਂ ਗੋਲ਼ੀਕਾਂਡ ਵਿੱਚ ਸ਼ਮੂਲੀਅਤ ਦੇ ਇਲਜ਼ਾਮ ਹੇਠ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਵਿਸ਼ੇਸ਼ ਜਾਂਚ ਟੀਮ ਨੇ ਗ੍ਰਿਫ਼ਤਾਰ ਕਰ ਲਿਆ ਹੈ। ਐਸਆਈਟੀ ਮੈਂਬਰ ਆਈਜੀ ਕੁੰਵਰ ਵਿਜੇ ਪ੍ਰਤਾਪ ਨੇ ਇਸ ਦੀ ਪੁਸ਼ਟੀ ਕੀਤੀ ਹੈ।

 

ਅਕਤੂਬਰ 2015 ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਰੋਸ ਵਿੱਚ ਪ੍ਰਦਰਸ਼ਨ ਕਰ ਰਹੇ ਸਿੱਖਾਂ ‘ਤੇ ਹੋਈ ਪੁਲਿਸ ਕਾਰਵਾਈ ਸਮੇਂ ਉਮਰਾਨੰਗਲ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਵਜੋਂ ਤਾਇਨਾਤ ਸਨ। ਬਹਿਬਲ ਕਲਾਂ ਵਿੱਚ ਕੀਤੀ ਗਈ ਪੁਲਿਸ ਕਾਰਵਾਈ ਵਿੱਚ ਸ਼ਮੂਲੀਅਤ ਦੇ ਇਲਜ਼ਾਮ ਵੀ ਉਨ੍ਹਾਂ ‘ਤੇ ਲੱਗੇ ਸਨ। ਇਸ ਬਾਰੇ ਪਿਛਲੇ ਦਿਨੀਂ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਗਈ ਸੀ। ਇਸ ਮਗਰੋਂ ਉਨ੍ਹਾਂ ਨੂੰ ਅੱਜ ਗ੍ਰਿਫ਼ਤਾਰ ਕੀਤਾ ਗਿਆ ਹੈ।

 

ਉਮਰਾਨੰਗਲ ਇਸ ਗੋਲ਼ੀਕਾਂਡ ਵਿੱਚ ਗ੍ਰਿਫ਼ਤਾਰ ਕੀਤੇ ਜਾਣ ਵਾਲੇ ਸਭ ਤੋਂ ਉੱਚ ਪੁਲਿਸ ਅਧਿਕਾਰੀ ਹਨ। ਇਸ ਤੋਂ ਪਹਿਲਾਂ ਐਸਆਈਟੀ ਨੇ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਨੂੰ ਵੀ ਗ੍ਰਿਫ਼ਤਾਰ ਕੀਤਾ ਸੀ, ਜੋ ਇਸ ਸਮੇਂ ਨਿਆਂਇਕ ਹਿਰਾਸਤ ਵਿੱਚ ਫ਼ਰੀਦਕੋਟ ਜੇਲ੍ਹ ਵਿੱਚ ਬੰਦ ਹਨ।

About Admin

Check Also

ਖੇਤਾਂ ‘ਚ ਸ਼ੁਰੂ ਕੀਤੀ ਫੁੱਲਾਂ ਦੀ ਕਾਸ਼ਤ ਬੇਰੁਜ਼ਗਾਰ ਨੌਜਵਾਨਾਂ ਨੇ

ਪੰਜਾਬ ਖੇਤੀ ਪ੍ਰਧਾਨ ਸੂਬਾ ਹੈ, ਇਥੇ ਦੀ ਧਰਤੀ ਵਿੱਚ ਤਰ੍ਹਾਂ-ਤਰ੍ਹਾਂ ਦੀ ਫਸਲਾਂ ਤਿਆਰ ਕਰਕੇ ਇਥੋਂ ਦਾ ਕਿਸਾਨ …

WP Facebook Auto Publish Powered By : XYZScripts.com