Home / ਭਾਰਤ / ਪਾਕਿ ਹਵਾਈ ਫ਼ੌਜ ਦੇ ਟਾਕਰੇ ‘ਚ ਜਹਾਜ਼ ਕ੍ਰੈਸ਼ ਭਾਰਤ ਨੇ ਕਬੂਲਿਆ, ਪਾਇਲਟ ਲਾਪਤਾ

ਪਾਕਿ ਹਵਾਈ ਫ਼ੌਜ ਦੇ ਟਾਕਰੇ ‘ਚ ਜਹਾਜ਼ ਕ੍ਰੈਸ਼ ਭਾਰਤ ਨੇ ਕਬੂਲਿਆ, ਪਾਇਲਟ ਲਾਪਤਾ

ਪਾਕਿਸਤਾਨ ਵੱਲੋਂ ਭਾਰਤੀ ਹਵਾਈ ਖੇਤਰ ਦੀ ਉਲੰਘਣਾ ਬਾਰੇ ਭਾਰਤ ਸਰਕਾਰ ਨੇ ਅਧਿਕਾਰਤ ਸੂਚਨਾ ਜਾਰੀ ਕਰ ਦਿੱਤੀ ਹੈ। ਸਰਕਾਰ ਨੇ ਮੰਨਿਆ ਹੈ ਕਿ ਇਸ ਕਾਰਵਾਈ ਵਿੱਚ ਜਹਾਜ਼ ਕ੍ਰੈਸ਼ ਹੋਇਆ ਹੈ ਤੇ ਉਨ੍ਹਾਂ ਦਾ ਇੱਕ ਪਾਇਲਟ ਲਾਪਤਾ ਹੈ।

ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਬੁੱਧਵਾਰ ਸਵੇਰ ਪਾਕਿਸਤਾਨ ਨੇ ਭਾਰਤੀ ਹਵਾਈ ਖੇਤਰ ਵਿੱਚ ਦਾਖ਼ਲ ਹੋ ਕੇ ਫ਼ੌਜੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਸੀ। ਇਸ ‘ਤੇ ਜਵਾਬੀ ਕਾਰਵਾਈ ਕਰਦਿਆਂ ਭਾਰਤੀ ਹਵਾਈ ਫ਼ੌਜ ਨੇ ਪਾਕਿਸਤਾਨ ਦਾ ਇੱਕ ਲੜਾਕੂ ਜਹਾਜ਼ ਸੁੱਟ ਦਿੱਤਾ।

ਭਾਰਤ ਨੇ ਪਾਕਿਸਤਾਨੀ ਹੱਦ ਅੰਦਰ ਦਾਖ਼ਲ ਹੋ ਕੇ ਬਾਲਾਕੋਟ ਸਥਿਤ ਜੈਸ਼-ਏ-ਮੁਹੰਮਦ ਦੇ ਦਹਿਸ਼ਤੀ ਕੈਂਪਾਂ ‘ਤੇ ਹਵਾਈ ਕਾਰਵਾਈ ਕੀਤੀ ਸੀ। ਇਸ ਕਾਰਵਾਈ ਮਗਰੋਂ ਪਾਕਿਸਤਾਨ ਨੇ ਵੀ ਅੱਜ ਸਵੇਰੇ ਪਲਟਵਾਰ ਕੀਤਾ ਤੇ ਕਸ਼ਮੀਰ ਦੇ ਰਾਜੌਰੀ ਤੇ ਪੁੰਛ ਜ਼ਿਲ੍ਹਿਆਂ ‘ਚ ਭਾਰਤੀ ਹਵਾਈ ਖੇਤਰ ‘ਚ ਦਾਖ਼ਲ ਹੋਏ ਤੇ ਬੰਬ ਸੁੱਟੇ। ਹਾਲਾਂਕਿ, ਇਸ ਕਾਰਵਾਈ ਦੌਰਾਨ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ।

About Admin

Check Also

ਪਾਕਿ ਮਹਿਲਾ ਬਣਨਾ ਚਾਹੁੰਦੀ ਗਵਾਹ,ਸਮਝੌਤਾ ਧਮਾਕੇ ’ਚ ਨਵਾਂ ਮੋੜ

ਸਮਝੌਤਾ ਧਮਾਕੇ ਬਾਰੇ ਸੁਣਵਾਈ ਭਾਵੇਂ ਅੱਜ ਅਦਾਲਤ ਨੇ 14 ਮਾਰਚ ਤਕ ਸੁਣਵਾਈ ਟਾਲ਼ ਦਿੱਤੀ ਹੈ …

WP Facebook Auto Publish Powered By : XYZScripts.com