Home / ਭਾਰਤ / ਪਾਕਿਸਤਾਨ ਨੂੰ ਜਾਂਦਾ ਪਾਣੀ ਰੋਕਿਆ ਭਾਰਤ ਨੇ , ਪੰਜਾਬ ਤੇ ਕਸ਼ਮੀਰ ਵੱਲ ਮੋੜੇਗਾ ਦਰਿਆਵਾਂ ਦਾ ਰੁਖ਼

ਪਾਕਿਸਤਾਨ ਨੂੰ ਜਾਂਦਾ ਪਾਣੀ ਰੋਕਿਆ ਭਾਰਤ ਨੇ , ਪੰਜਾਬ ਤੇ ਕਸ਼ਮੀਰ ਵੱਲ ਮੋੜੇਗਾ ਦਰਿਆਵਾਂ ਦਾ ਰੁਖ਼

ਪੁਲਵਾਮਾ ਹਮਲੇ ਤੋਂ ਬਾਅਦ ਭਾਰਤ ਨੇ ਪਾਕਿਸਤਾਨ ਖ਼ਿਲਾਫ ਦੂਜਾ ਵੱਡਾ ਕਦਮ ਪੁੱਟਿਆ ਹੈ। ਤਰਜੀਹੀ ਮੁਲਕ ਦਾ ਦਰਜਾ ਵਾਪਸ ਲੈਣ ਮਗਰੋਂ ਭਾਰਤ ਨੇ ਪਾਕਿਸਤਾਨ ਲਈ ਆਪਣੇ ਪਾਸਿਓਂ ਜਾਂਦਾ ਪਾਣੀ ਵੀ ਬੰਦ ਕਰਨ ਦਾ ਫੈਸਲਾ ਕਰ ਲਿਆ ਹੈ।

ਦਰਅਸਲ, ਭਾਰਤ ਤੋਂ ਵਹਿੰਦੀਆਂ ਤਿੰਨ ਨਦੀਆਂ ਸਤਲੁਜ, ਰਾਵੀ ਤੇ ਬਿਆਸ ਦਾ ਪਾਣੀ ਪਾਕਸਿਤਾਨ ਜਾਂਦਾ ਹੈ। ਵੀਰਵਾਰ ਨੂੰ ਕੇਂਦਰੀ ਸੜਕੀ ਆਵਾਜਾਈ ਤੇ ਜਲ ਸਰੋਤ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ ਸਿੰਧੂ ਜਲ ਸਮਝੌਤੇ ਤਹਿਤ ਤਿੰਨਾਂ ਨਦੀਆਂ ਤੋਂ ਪਾਕਿਸਤਾਨ ਨੂੰ ਮਿਲਣ ਵਾਲੇ ਪਾਣੀ ਨੂੰ ਬੰਦ ਕੀਤਾ ਜਾ ਰਿਹਾ ਹੈ। ਸਿੰਧ ਜਲ ਸਮਝੌਤਾ ਤਹਿਤ 19 ਸਤੰਬਰ 1960 ਨੂੰ ਤਤਕਾਲੀ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਤੇ ਪਾਕਿਸਤਾਨੀ ਰਾਸ਼ਟਰਪਤੀ ਅਯੂਬ ਖ਼ਾਨ ਨੇ ਦਸਤਖ਼ਤ ਕੀਤੇ ਸਨ। ਸਮਝੌਤੇ ਤਹਿਤ ਸਤਲੁਜ, ਬਿਆਸ ਅਤੇ ਰਾਵੀ ਦਰਿਆਵਾਂ ਦਾ ਪਾਣੀ ਭਾਰਤ ਵੱਲੋਂ ਵਰਤਿਆ ਜਾਂਦਾ ਹੈ ਜਦਕਿ ਚਨਾਬ, ਜਿਹਲਮ ਤੇ ਸਿੰਧ ਦੇ ਪਾਣੀਆਂ ਦੀ ਵਰਤੋਂ ਪਾਕਿਸਤਾਨ ਵੱਲੋਂ ਕੀਤੀ ਜਾਂਦੀ ਹੈ।

About Admin

Check Also

ਪਾਕਿ ਮਹਿਲਾ ਬਣਨਾ ਚਾਹੁੰਦੀ ਗਵਾਹ,ਸਮਝੌਤਾ ਧਮਾਕੇ ’ਚ ਨਵਾਂ ਮੋੜ

ਸਮਝੌਤਾ ਧਮਾਕੇ ਬਾਰੇ ਸੁਣਵਾਈ ਭਾਵੇਂ ਅੱਜ ਅਦਾਲਤ ਨੇ 14 ਮਾਰਚ ਤਕ ਸੁਣਵਾਈ ਟਾਲ਼ ਦਿੱਤੀ ਹੈ …

WP Facebook Auto Publish Powered By : XYZScripts.com