Punjab

ਪੜ੍ਹੋ ਅਹਿਮ ਫੈਸਲੇ,ਹਰ ਰੋਜ਼ 5000 ਸ਼ਰਧਾਲੂ ਜਾ ਸਕਣਗੇ ਕਰਤਾਰਪੁਰ ਸਾਹਿਬ

ਭਾਰਤ-ਪਾਕਿਸਤਾਨ ‘ਚ ਇਨ ਦਿਨੀਂ ਤਣਾਅ ਚਲ ਰਿਹਾ ਹੈ ਪਰ ਇਸ ਤਣਾਅ ਦਾ ਅਸਰ ਕਰਤਾਰਪੁਰ ਲਾਂਘੇ ਦੀ ਉਸਾਰੀ ‘ਤੇ ਨਹੀਂ ਪਵੇਗਾ। ਕਰਤਾਰਪੁਰ ਲਾਂਘੇ ਦੇ ਨਿਰਮਾਣ ਨੂੰ ਲੈ ਕੇ ਅੱਜ ਭਾਰਤ ਅਤੇ ਪਾਕਿਸਤਾਨ ਵਿਚਾਲੇ ਅਹਿਮ ਮੀਟਿੰਗ ਅਟਾਰੀ-ਵਾਹਗਾ ਸਰਹੱਦ ‘ਤੇ ਭਾਰਤੀ ਖੇਤਰ ਵਿਚ ਹੋਈ ਹੈ। ਇਹ ਬੈਠਕ ਕਰੀਬ 3 ਘੰਟਿਆਂ ਤੱਕ ਚਲੀ ਜਿਸ ‘ਚ ਕਈ ਅਹਿਮ ਫੈਸਲੇ ਲਏ ਗਏ। ਇਸ ਦੌਰਾਨ ਸ੍ਰੀ ਗੁਰੂ ਗੁਰੂ ਨਾਨਕ ਦੇਵ ਜੀ ਦੇ 550 ਵੇਂ ਜਨਮ ਦਿਹਾੜੇ ਦੇ ਯਾਦਗਾਰੀ ਸਮਾਰੋਹ ਲਈ ਭਾਰਤ ਸਰਕਾਰ ਨੇ ਵੱਖ -ਵੱਖ ਗਤੀਵਿਧੀਆਂ ਦੀ ਯੋਜਨਾ ਬਣਾਈ।

ਭਾਰਤ ਸਰਕਾਰ ਨੇ ਕਰਤਾਰਪੁਰ ਲਾਂਘੇ ਲਈ 50 ਏਕੜ ਜ਼ਮੀਨ ਦੀ ਸ਼ਨਾਖਤ ਕੀਤੀ ਹੈ।ਇਹ ਦੋ ਪੜਾਵਾਂ ਵਿੱਚ ਵਿਕਸਿਤ ਕੀਤਾ ਜਾਵੇਗਾ। ਫੇਜ਼ 1 ‘ਚ ਯਾਤਰੀ ਟਰਮੀਨਲ ਬਣਾਇਆ ਜਾਵੇਗਾ।ਜਿਸ ਓਤੇ ਯਾਤਰੀ ਟਰਮੀਨਲ ਬਿਲਡਿੰਗ ਕੰਪਲੈਕਸ ਦੀ ਸ਼ਾਨਦਾਰ ਇਮਾਰਤ ਅਤੇ ਖੂਬਸੂਰਤ ਲੈਂਡਸਕੇਪਿੰਗ ਦੇ ਨਾਲ ਅਮੀਰ ਭਾਰਤੀ ਸੱਭਿਆਚਾਰਕ ਕਦਰਾਂ -ਕੀਮਤਾਂ ਦੇ ਅਧਾਰ ‘ਤੇ ਬੁੱਤ ਅਤੇ ਤਸਵੀਰਾਂ ਪ੍ਰਦਰਸਿਤ ਕੀਤੀਆਂ ਜਾਣਗੀਆਂ।ਇਸ ਕੰਪਲੈਕਸ ਦਾ ਡਿਜ਼ਾਈਨ ਖੰਡਾ ਦੁਆਰਾ ਪ੍ਰੇਰਿਤ ਹੈ ,ਜੋ ਏਕਤਾ ਅਤੇ ਮਨੁੱਖਤਾ ਦੀਆਂ ਕਦਰਾਂ -ਕੀਮਤਾਂ ਨੂੰ ਦਰਸਾਉਂਦਾ ਹੈ।ਇਹ ਇਮਾਰਤ ਦਿਵਿਆਂਗ ਅਤੇ ਬਿਰਧ ਵਿਅਕਤੀਆਂ ਨੂੰ ਦੇ ਆਉਣ -ਜਾਣ ਨੂੰ ਧਿਆਨ ਵਿੱਚ ਰੱਖ ਕੇ ਬਣਾਈ ਜਾਵੇਗੀ।

ਅੰਤਰਰਾਸਟਰੀ ਸਰਹੱਦ ‘ਤੇ ਜਨਤਕ ਸਹੂਲਤਾਂ ਨਾਲ ਗੇਟ ,ਹਰ ਰੋਜ਼ 5000 ਸ਼ਰਧਾਲੂ ਦੇ ਲਈ 54 ਇਮੀਗ੍ਰੇਸ਼ਨ ਕਾਊਂਟਰ , 1700 ਵਰਗ ਮੀਟਰ ਵਿੱਚ ਕਤਾਰਾਂ ਲਾਓ ਸਥਾਨ , 10 ਬੱਸਾਂ ,250 ਕਾਰਾਂ ਅਤੇ 250 ਦੋਪਹੀਆ ਵਾਹਨਾਂ ਲਈ ਢੁਕਵੀਂ ਪਾਰਕਿੰਗ ਥਾਂ , ਫੇਜ਼ 2 ‘ਚ ਇੱਕ ਵਾਚ ਟਾਵਰ (ਲਗਭਗ 30 ਮੀਟਰ ਉੱਚਾ ) ਉੱਤੇ ਇੱਕ ਦਰਸ਼ਕ ਗੈਲਰੀ ਅਤੇ ਰੈਸਟੋਰੈਂਟ ਵਿਕਸਿਤ ਕਰਨ ਦੀ ਯੋਜਨਾ ਬਣਾਈ ਜਾਵੇਗੀ। ਇੱਕ 5 ਬਿਸਤਰਿਆਂ ਦਾ ਹਸਪਤਾਲ , ਲੱਗਭਗ 300 ਸ਼ਰਧਾਲੂਆਂ ਲਈ ਰਿਹਾਇਸ਼ , ਸਾਰੇ ਹਿੱਸੇਦਾਰਾਂ ਲਾਓ ਆਵਾਜਾਈ ,ਰਿਹਾਇਸ਼ ,ਫ਼ਾਇਰ ਸਟੇਸ਼ਨ ਲਈ ਜਗ੍ਹਾ, ਪੁਲਿਸ ਸਟੇਸ਼ਨ ਅਤੇ ਹਜ਼ਾਰਾਂ ਵਾਹਨਾਂ ਲਈ ਢੁਕਵੀਂ ਪਾਰਕਿੰਗ।

ਬੀਤੇ ਸਾਲ ਨਵੰਬਰ ਵਿੱਚ ਭਾਰਤ ਤੇ ਪਾਕਿਸਤਾਨ ਨੇ ਆਪੋ ਆਪਣੇ ਦੇਸ਼ਾਂ ਵਿੱਚ ਕਰਤਾਰਪੁਰ ਸਾਹਿਬ ਗਲਿਆਰੇ ਲਈ ਨੀਂਹ ਪੱਥਰ ਰੱਖੇ ਸਨ ਪਰ ਉਦੋਂ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਰਿਸ਼ਤਿਆਂ ਵਿੱਚ ਕਾਫੀ ਉਤਾਰ-ਚੜ੍ਹਾਅ ਆਏ। ਕਰਤਾਰਪੁਰ ਸਾਹਿਬ ਸਿਖਾਂ ਦਾ ਪਵਿੱਤਰ ਸਥਾਨ ਹੈ। ਕਰਤਾਰਪੁਰ ਵਿਚ ਹੀ ਗੁਰੂ ਨਾਨਕ ਦੇਵ ਜੀ ਨੇ ਜੀਵਨ ਦਾ ਆਖਰੀ ਸਮਾਂ ਬਤੀਤ ਕੀਤਾ ਸੀ। ਇਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ 1561 ਸੰਮਤ ਵਿੱਚ ਇਹ ਨਗਰ ਵਸਾਇਆ ਤੇ ਉਦਾਸੀਆਂ ਸੰਪੁਰਨ ਕਰਨ ਤੋਂ ਬਾਅਦ ਏਥੇ ਵਾਸ ਕੀਤਾ ਸੀ।