Home / ਦੁਨੀਆਂ / ਕੈਨੇਡੀਅਨ ਮੰਤਰੀ ਜਗਮੀਤ ਸਿੰਘ ਨੇ ਫਿਲਸਤੀਨੀ ਪ੍ਰਦਰਸ਼ਨਕਾਰੀਆਂ ਦੀ ਮੌਤ ‘ਤੇ ਕੀਤਾ ਟਵੀਟ

ਕੈਨੇਡੀਅਨ ਮੰਤਰੀ ਜਗਮੀਤ ਸਿੰਘ ਨੇ ਫਿਲਸਤੀਨੀ ਪ੍ਰਦਰਸ਼ਨਕਾਰੀਆਂ ਦੀ ਮੌਤ ‘ਤੇ ਕੀਤਾ ਟਵੀਟ

ਅਮਰੀਕਾ ਦੇ ਯੇਰੂਸ਼ਲਮ ਸ਼ਹਿਰ ‘ਚ ਆਪਣਾ ਦੂਤਘਰ ਖੋਲ੍ਹਨ ਤੇ ਫਿਲਸਤੀਨੀ ਲੋਕਾਂ ਦਾ ਵਿਰੋਧ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਗਾਜਾ ਸਰਹੱਦ ‘ਤੇ ਹੋਈ ਹਿੰਸਾ ‘ਚ 58 ਫਿਲਸਤੀਨੀ ਪ੍ਰਦਰਸ਼ਨਕਾਰੀਆਂ ਦੀ ਮੌਤ ਹੋ ਗਈ ਅਤੇ ਲਗਭਗ 2000 ਪ੍ਰਦਰਸ਼ਨਕਾਰੀ ਜ਼ਖਮੀ ਹੋ ਗਏ। ਇਸ ‘ਤੇ ਕੈਨੇਡਾ ਦੀ ਨਿਊ ਡੈਮੋਕ੍ਰੇਟਿਕ ਪਾਰਟੀ ਦੇ ਨੇਤਾ ਜਗਮੀਤ ਸਿੰਘ ਨੇ ਦੁੱਖ ਪ੍ਰਗਟ ਕੀਤਾ ਹੈ। ਜਗਮੀਤ ਨੇ ਕਿਹਾ ਕਿ ਇਜ਼ਰਾਇਲ ਦੀ ਫੌਜ ਨੇ ਪ੍ਰਦਰਸ਼ਨ ਕਰ ਰਹੇ ਨਿਹੱਥੇ ਲੋਕਾਂ ‘ਤੇ ਗੋਲੀਆਂ ਦਾਗੀਆਂ ਅਤੇ ਉਨ੍ਹਾਂ ਨੂੰ ਮਾਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਕੈਨੇਡਾ ਦੀ ਸਰਕਾਰ ਲਈ ਵੀ ਬਹੁਤ ਸ਼ਰਮ ਵਾਲੀ ਗੱਲ ਹੈ ਕਿ ਉਹ ਇਸ ਮਾਮਲੇ ‘ਤੇ ਚੁੱਪ ਬੈਠੇ ਹਨ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਕਾਨੂੰਨ ਅਤੇ ਮਨੁੱਖੀ ਅਧਿਕਾਰਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ।

ਜਗਮੀਤ ਨੇ ਆਪਣੇ ਟਵੀਟ ‘ਚ ਇਸ ਘਟਨਾ ਦਾ ਵਿਰੋਧ ਕੀਤਾ ਹੈ। ਉਨ੍ਹਾਂ ਨੇ ਐੱਨ. ਡੀ. ਪੀ. (ਨਿਊ ਡੈਮੋਕ੍ਰੇਟਿਕ ਪਾਰਟੀ) ਦੀ ਸਰਕਾਰੀ ਵੈੱਬਸਾਈਟ ‘ਤੇ ਇਸ ਦੀ ਨਿੰਦਾ ਕੀਤੀ ਹੈ। ਉਨ੍ਹਾਂ ਨੇ ਇਸ ਦੇ ਨਾਲ ਹੀ ਕੈਨੇਡਾ ਦੀ ਮੌਜੂਦਾ ਸਰਕਾਰ ਲਿਬਰਲ ਪਾਰਟੀ ਨੂੰ ਵੀ ਇਸ ਮਾਮਲੇ ‘ਤੇ ਸਹੀ ਕਦਮ ਚੁੱਕਣ ਦੀ ਗੱਲ ਆਖੀ ਹੈ। ਉਨ੍ਹਾਂ ਕਿਹਾ ਕਿ ਨਿਹੱਥੇ ਲੋਕਾਂ ‘ਤੇ ਤਸ਼ੱਦਦ ਢਾਹਿਆ ਜਾ ਰਿਹਾ ਹੈ ਅਤੇ ਸਾਡੀ ਸਰਕਾਰ ਇਸ ਸਭ ਨੂੰ ਦੇਖ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਵੀ ਇਸ ਹਿੰਸਕ ਘਟਨਾ ਦੀ ਨਿੰਦਾ ਕਰਨੀ ਚਾਹੀਦੀ ਹੈ। ਇਸ ਦੇ ਨਾਲ ਹੀ ਇਸ ਕਤਲੇਆਮ ਨੂੰ ਰੋਕਣ ਅਤੇ ਸੁਤੰਤਰ ਜਾਂਚ ਕਰਨ ਲਈ ਮਦਦ ਕਰਨੀ ਚਾਹੀਦੀ ਹੈ।

About Ashish Kumar

I have been working in this organisation since March 21, 2018, as a Freelancer Content-Writer. Sincerity and perseverance are the virtues I possess. Writing is my hobby and I try to post quality and unique content.

Check Also

ਪਾਕਿਸਤਾਨ ਨੇ ਵੀ ਲਾਈ ਇਹ ਪਾਬੰਦੀ ਭਾਰਤ ਤੇ

ਪੁਲਵਾਮਾ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ‘ਚ ਆਈ ਆਪਸੀ ਦਰਾਰ ਕਾਰਨ ਭਾਰਤ ਅਤੇ ਪਾਕਿ …

WP Facebook Auto Publish Powered By : XYZScripts.com