Saturday , May 18 2024
Home / ਸਰਕਾਰ / ਕੈਪਟਨ ਸਰਕਾਰ ਕਿਸਾਨਾਂ ਤੇ ਮਿਹਰਬਾਨ, ਸਾਰੇ ਕਰਜ਼ੇ ਕਰੇਗੀ ਮੁਆਫ!

ਕੈਪਟਨ ਸਰਕਾਰ ਕਿਸਾਨਾਂ ਤੇ ਮਿਹਰਬਾਨ, ਸਾਰੇ ਕਰਜ਼ੇ ਕਰੇਗੀ ਮੁਆਫ!

farmer debt in Punjab

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਕਿਸਾਨਾਂ ਦਾ ਸਮੁੱਚਾ ਕਰਜ਼ਾ ਮੁਆਫ਼ ਕਰਨ ਦੇ ਹੱਕ ਵਿੱਚ ਹੈ। ਇਸ ਲਈ ਸਟੇਟ ਕਿਸਾਨ ਕਮਿਸ਼ਨ ਕੰਮ ਵਿੱਚ ਜੁਟਿਆ ਹੋਇਆ ਹੈ। ਇਹ ਕਮਿਸ਼ਨ ਅਗਲੇ ਮਹੀਨੇ ਆਪਣੀ ਰਿਪੋਰਟ ਸਰਕਾਰ ਨੂੰ ਸੌਂਪ ਦੇਵੇਗਾ। ਇਸ ਤੋਂ ਬਾਅਦ ਸਰਕਾਰ ਇਸ ਰਿਪੋਰਟ ‘ਤੇ ਕਾਰਵਾਈ ਕਰੇਗੀ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਕਿਹਾ ਹੈ ਕਿ ਕਾਂਗਰਸ ਸਰਕਾਰ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਲਈ ਵਚਨਬੱਧ ਹੈ। ਕਰਜ਼ਾ ਮੁਆਫੀ ਬਾਰੇ ਸਟੇਟ ਕਿਸਾਨ ਕਮਿਸ਼ਨ ਵੱਲੋਂ ਕੰਮ ਕੀਤਾ ਜਾ ਰਿਹਾ ਹੈ। ਕਮਿਸ਼ਨ ਦੋ ਮਹੀਨਿਆਂ ਤੱਕ ਆਪਣੀਆਂ ਸਿਫ਼ਾਰਸ਼ਾਂ ਸਰਕਾਰ ਨੂੰ ਭੇਜੇਗਾ। ਇਸ ਦੇ ਆਧਾਰ ’ਤੇ ਯੋਜਨਾ ਉਲੀਕੀ ਜਾਵੇਗੀ।

ਮੁੱਖ ਮੰਤਰੀ ਨੇ ਆਖਿਆ ਕਿ ਉਨ੍ਹਾਂ ਵੱਲੋਂ ਜਨਤਾ ਨਾਲ ਕੀਤੇ ਵਾਅਦੇ ਜ਼ਰੂਰ ਪੂਰੇ ਕੀਤੇ ਜਾਣਗੇ। ਇਨ੍ਹਾਂ ਵਿੱਚ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨਾ ਤੇ ਸੂਬੇ ਵਿੱਚੋਂ ਨਸ਼ਿਆਂ ਦੇ ਰੁਝਾਨ ਨੂੰ ਖਤਮ ਕਰਨਾ ਅਹਿਮ ਹੈ।

ਯੂ.ਪੀ. ਸਰਕਾਰ ਵੱਲੋਂ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਦੇ ਐਲਾਨ ਸਬੰਧੀ ਉਨ੍ਹਾਂ ਆਖਿਆ ਕਿ ਯੂ.ਪੀ. ਵਿੱਚ ਸਿਰਫ਼ ਇੱਕ ਏਕੜ ਰਕਬੇ ਦਾ ਕਰਜ਼ਾ ਮੁਆਫ਼ ਕੀਤਾ ਜਾ ਰਿਹਾ ਹੈ, ਜਦੋਂਕਿ ਕਾਂਗਰਸ ਸਰਕਾਰ ਕਿਸਾਨਾਂ ਦਾ ਸਮੁੱਚਾ ਕਰਜ਼ਾ ਮੁਆਫ਼ ਕਰਨ ਦੇ ਹੱਕ ਵਿੱਚ ਹੈ।

ਸਰਕਾਰ ਦੇ ਗਠਨ ਮਗਰੋਂ ਇੱਕ ਮਹੀਨਾ ਬੀਤਣ ਮਗਰੋਂ ਵੀ ਨਸ਼ਿਆਂ ਦਾ ਰੁਝਾਨ ਜਾਰੀ ਰਹਿਣ ਬਾਰੇ ਉਨ੍ਹਾਂ ਆਖਿਆ ਕਿ ਏਡੀਜੀਪੀ ਹਰਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਵਿਸ਼ੇਸ਼ ਟਾਸਕ ਫੋਰਸ ਦਾ ਗਠਨ ਕੀਤਾ ਗਿਆ ਹੈ, ਜੋ ਇਸ ਸਬੰਧੀ ਸਹੀ ਦਿਸ਼ਾ ਵੱਲ ਕੰਮ ਕਰ ਰਹੀ ਹੈ।

ਸਹਿਕਾਰੀ ਬੈਂਕਾਂ ਦੇ ਕੋਲ ਆਮ ਤੌਰ ਤੇ ਅਪੈ੍ਰਲ ਦੇ ਅਖੀਰ ‘ਚ ਵੱਡੀ ਪੱਧਰ ‘ਤੇ ਵਸੂਲੀ ਹੋ ਜਾਂਦੀ ਸੀ, ਪਰ ਇਸ ਵਾਰ ਢਿੱਲੀ ਵਸੂਲੀ ਦਾ ਇੱਕੋ-ਇੱਕ ਕਾਰਨ ਹੈ ਕਿ ਸਰਕਾਰ ਵੱਲੋਂ ਕਰਜ਼ਾ ਮੁਆਫ਼ੀ ਦਾ ਕੀਤਾ ਐਲਾਨ ਕਿਸਾਨਾਂ ਦੀ ਸਮਝ ਤੋਂ ਬਾਹਰ ਹੈ ਕਿ ਉਹ ਕੀ ਕਰਨ |

ਸਰਕਾਰ ਵੱਲ ਦੇਖਦੇ ਹੋਏ ਕਿਸਾਨ ਪੂਰਾ ਕਰਜ਼ਾ ਜਮਾਂ ਨਹੀਂ ਕਰਵਾ ਰਹੇ |ਕਿਸਾਨਾਂ ਨੂੰ ਲੱਗਦਾ ਹੈ ਕਿ ਜੇ ਉਨ੍ਹਾਂ ਕਰਜ਼ੇ ਦੀ ਕਿਸ਼ਤ ਭਰ ਦਿੱਤੀ ਤੇ ਉਧਰੋਂ ਸਰਕਾਰ ਨੇ ਐਲਾਨ ਕਰ ਦਿੱਤਾ ਤਾਂ ਕਿਧਰੇ ਉਨ੍ਹਾਂ ਦਾ ਆਰਥਿਕ ਨੁਕਸਾਨ ਨਾ ਹੋ ਜਾਵੇ, ਜਿਸ ਕਰਕੇ ਕਿਸਾਨਾਂ ਵੱਲੋਂ ਸਹਿਕਾਰੀ ਬੈਂਕਾਂ ਦੇ ਕਰਜ਼ੇ ਮੋੜਨ ਲਈ ਢਿੱਲਮੱਠ ਵਰਤੀ ਜਾ ਰਹੀ ਹੈ |

About Admin

Check Also

ਖੇਤਾਂ ‘ਚ ਸ਼ੁਰੂ ਕੀਤੀ ਫੁੱਲਾਂ ਦੀ ਕਾਸ਼ਤ ਬੇਰੁਜ਼ਗਾਰ ਨੌਜਵਾਨਾਂ ਨੇ

ਪੰਜਾਬ ਖੇਤੀ ਪ੍ਰਧਾਨ ਸੂਬਾ ਹੈ, ਇਥੇ ਦੀ ਧਰਤੀ ਵਿੱਚ ਤਰ੍ਹਾਂ-ਤਰ੍ਹਾਂ ਦੀ ਫਸਲਾਂ ਤਿਆਰ ਕਰਕੇ ਇਥੋਂ ਦਾ ਕਿਸਾਨ …

WP Facebook Auto Publish Powered By : XYZScripts.com