Home / ਪੰਜਾਬ / ਕੈਪਟਨ ਦੀ ਗੁਗਲੀ ਤੇ ਸਿੱਧੂ Clean Bold ..!

ਕੈਪਟਨ ਦੀ ਗੁਗਲੀ ਤੇ ਸਿੱਧੂ Clean Bold ..!

ਕੈਪਟਨ ਦੀ ਗੁਗਲੀ ਤੇ  ਸਿੱਧੂ Clean Bold ..!

ਪੰਜ ਸੂਬਿਆਂ ‘ਚ ਚੋਣਾਂ ਤੋਂ ਬਾਅਦ ਪੰਜਾਬ ਹੀ ਇਕ ਅਜਿਹਾ ਸੂਬਾ ਹੈ ਜਿਥੇ ਕਾਂਗਰਸੀਆਂ ਦੇ ਚਿਹਰੇ ਖਿੜੇ ਹੋਏ ਹਨ। ਪਰ ਦੂਜੇ ਪਾਸੇ ਭਾਜਪਾ ਤੋਂ ਕਾਂਗਰਸ ਵਿਚ ਗਏ ਨਵਜੋਤ ਸਿੰਘ ਸਿੱਧੂ ਦਾ ਹਾਸਾ ਫਿਰ ਗਾਇਬ ਹੋ ਸਕਦਾ ਹੈ।  ਕਿਓਂਕਿ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਨਾਮਜ਼ਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਨਵਜੋਤ ਸਿੰਘ ਸਿੱਧੂ ਨੂੰ ਲੈ ਕੇ ਦੁਚਿੱਤੇ ਹਨ। ਚਰਚਾ ਹੈ ਕਿ ਕੈਪਟਨ ਡਿਪਟੀ ਮੁੱਖ ਮੰਤਰੀ ਦਾ ਅਹੁਦਾ ਰੱਖਣਾ ਹੀ ਨਹੀਂ ਚਾਹੁੰਦੇ।

ਸੂਤਰਾਂ ਮੁਤਾਬਿਕ ਕੈਪਟਨ ਡਿਪਟੀ ਮੁੱਖ ਮੰਤਰੀ ਦਾ ਅਹੁਦਾ ਸਿੱਧੂ ਨੂੰ ਦੇਣਾ ਹੀ ਨਹੀਂ ਚਾਹੁੰਦੇ। ਅਮਰਿੰਦਰ ਸਿੰਘ ਦਾ ਤਰਕ ਹੈ ਕਿ ਪੂਰਾ ਬਹੁਮਤ ਮਿਲਣ ਤੇ ਡਿਪਟੀ ਮੁੱਖ ਮੰਤਰੀ ਦੇ ਅਹੁਦੇ ਦੀ ਕੋਈ ਜ਼ਰੂਰਤ ਹੀ ਨਹੀਂ ਹੈ। ਪਰ ਕਿਹਾ ਇਹ ਵੀ ਜਾ ਰਿਹਾ ਹੈ ਕਿ ਸਿੱਧੂ ਨੂੰ ਕੋਈ ਚੰਗਾ ਮੰਤਰਾਲਾ ਮਿਲ ਸਕਦਾ ਹੈ। ਹਾਲਾਂਕਿ ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਨੂੰ ਹੀ ਇਸ ਬਾਰੇ ਫੈਸਲਾ ਕਰਨਾ ਹੈ। ਕਾਬਿਲੇਗੌਰ ਹੈ ਕਿ ਚਰਚਾ ਇਹ ਵੀ ਸੀ ਕਿ ਸਿੱਧੂ ਨੂੰ ਕਾਂਗਰਸ ਵਿਚ ਸ਼ਾਮਿਲ ਕਰਨ ਲਈ ਪਾਰਟੀ ਹਾਈ ਕਮਾਂਡ ਨੇ ਸਿੱਧੂ ਨੂੰ ਡਿਪਟੀ ਮੁੱਖ ਮੰਤਰੀ ਦਾ ਅਹੁਦਾ ਦੇਣ ਦਾ ਵਾਅਦਾ ਕੀਤਾ ਸੀ। ਪਰ ਫਿਲਹਾਲ ਇਸ ਤੇ ਗ੍ਰਹਿਣ ਲਗਦਾ ਸਾਫ ਨਜ਼ਰ ਆ ਰਿਹਾ ਹੈ।

About Admin

Check Also

ਖੇਤਾਂ ‘ਚ ਸ਼ੁਰੂ ਕੀਤੀ ਫੁੱਲਾਂ ਦੀ ਕਾਸ਼ਤ ਬੇਰੁਜ਼ਗਾਰ ਨੌਜਵਾਨਾਂ ਨੇ

ਪੰਜਾਬ ਖੇਤੀ ਪ੍ਰਧਾਨ ਸੂਬਾ ਹੈ, ਇਥੇ ਦੀ ਧਰਤੀ ਵਿੱਚ ਤਰ੍ਹਾਂ-ਤਰ੍ਹਾਂ ਦੀ ਫਸਲਾਂ ਤਿਆਰ ਕਰਕੇ ਇਥੋਂ ਦਾ ਕਿਸਾਨ …

WP Facebook Auto Publish Powered By : XYZScripts.com