Punjab

ਪਾਕਿਸਤਾਨ ਨੇ ਵੀ ਲਾਈ ਇਹ ਪਾਬੰਦੀ ਭਾਰਤ ਤੇ

ਪੁਲਵਾਮਾ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ‘ਚ ਆਈ ਆਪਸੀ ਦਰਾਰ ਕਾਰਨ ਭਾਰਤ ਅਤੇ ਪਾਕਿ ਦੀ ਸਰਕਾਰ ਨੇ ਕਈ ਇਸ ਤਰ੍ਹਾਂ ਦੇ ਫ਼ੈਸਲੇ ਲਏ ਹਨ ਜਿਸ ਵਿੱਚ ਦੋਨਾਂ ਨੇ ਆਪਸੀ ਵਪਾਰ ਵੀ ਬੰਦ ਕਰ ਦਿੱਤਾ ਹੈ। ਮੰਗਲਵਾਰ ਨੂੰ  ਪਾਕਿਸਤਾਨ ਦੇ ਸੁਪਰੀਮ ਕੋਰਟ ਪਾਕਿ ਦੇ ਪ੍ਰਾਈਵੇਟ ਚੈਨਲਾਂ ਨੂੰ ਭਾਰਤੀ ਫਿਲਮਾਂ ਅਤੇ ਟੈਲੀਵਿਜ਼ਨ ਸ਼ੋਅ ਪ੍ਰਸਾਰਤ ਕਰਨ ‘ਤੇ ਪਾਬੰਦੀ ਲਗਾ ਦਿੱਤੀ ਹੈ।

ਜਸਟਿਸ ਗੁਲਜ਼ਾਰ ਅਹਮਦ ਦੀ ਪ੍ਰਧਾਨਗੀ ਵਾਲੇ ਤਿੰਨ ਮੈਂਬਰੀ ਬੈਂਚ ਨੇ ਪਾਕਿਸਤਾਨੀ ਚੈਨਲਾਂ ‘ਤੇ ਭਾਰਤੀ ਪ੍ਰੋਗਰਾਮਾਂ ਦੇ ਪ੍ਰਸਾਰਣ ਦੇ ਸਬੰਧ ‘ਚ ਇਹ ਫੈਸਲਾ ਸੁਣਾਇਆ ਹੈ। ਪਾਕਿਸਤਾਨੀ ਸੂਚਨਾ ਤੇ ਪ੍ਰਸਾਰਨ ਮੰਤਰੀ ਚੌਧਰੀ ਫਵਾਦ ਹੁਸੈਨ ਨੇ ਪਿਛਲੇ ਮਹੀਨੇ ਭਾਰਤੀ ਫਿਲਮਾਂ ਤੇ ਟੀਵੀ ਪ੍ਰੋਗਰਾਮਾਂ ਦਾ ਬਾਈਕਾਟ ਕਰਨ ਬਾਰੇ ਕਿਹਾ ਸੀ ਤੇ ਉਸ ਤੋਂ  ਇੱਕ ਹਫ਼ਤੇ ਬਾਅਦ ਇਹ ਕਦਮ ਚੁੱਕਿਆ ਗਿਆ ਹੈ। ਜ਼ਿਕਰਯੋਗ ਹੈ ਕਿ ਪਾਕਿਸਤਾਨ ਨੇ ਏਅਰ ਸਟ੍ਰਾਈਕ ਤੋਂ ਬਾਅਦ ਇਹ ਫੈਸਲਾ ਲਿਆ ਹੈ।