Home / ਭਾਰਤ / ਭਾਰਤ ’ਤੇ ਯੁੱਧ ਭੜਕਾਉਣ ਦੇ ਇਲਜ਼ਾਮ,ਹਮਲੇ ਦੇ ਡਰ ਤੋਂ UN ਕੋਲ ਪੁੱਜਾ ਪਾਕਿਸਤਾਨ

ਭਾਰਤ ’ਤੇ ਯੁੱਧ ਭੜਕਾਉਣ ਦੇ ਇਲਜ਼ਾਮ,ਹਮਲੇ ਦੇ ਡਰ ਤੋਂ UN ਕੋਲ ਪੁੱਜਾ ਪਾਕਿਸਤਾਨ

ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ਨੂੰ ਚਿੱਠੀ ਲਿਖ ਕੇ ਭਾਰਤ ’ਤੇ ਖੇਤਰੀ ਸੁਰੱਖਿਆ ਨੂੰ ਖਤਰੇ ਵਿੱਚ ਪਾਉਣ ਦਾ ਇਲਜ਼ਾਮ ਲਾਇਆ ਹੈ। ਵਿਦੇਸ਼ ਮੰਤਰਾਲੇ (ਐਫਓ) ਨੇ ਸ਼ੁੱਕਰਵਾਰ ਨੂੰ ਪ੍ਰੈਸ ਬਿਆਨ ਜਾਰੀ ਕਰ ਕੇ ਇਸ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂਂ ਭਾਰਤ ‘ਤੇ ਯੁੱਧ ਭੜਕਾਉਣ ਦੇ ਇਲਜ਼ਾਮ ਲਾਏ ਹਨ।

ਪਾਕਿਸਤਾਨ ਵੱਲੋਂ ਇਹ ਕਦਮ ਉਸ ਸਮੇਂ ਉਠਾਇਆ ਗਿਆ ਹੈ ਜਦੋਂ ਇੱਕ ਦਿਨ ਪਹਿਲਾਂ ਹੀ ਸੰਯੁਕਤ ਰਾਸ਼ਟਰ ਦੀ ਸ਼ਕਤੀਸ਼ਾਲੀ ਸੰਸਥਾ ਨੇ ਪਾਕਿਸਤਾਨ ਸਥਿਤ ਜੈਸ਼-ਏ-ਮੁਹੰਮਦ ਦਾ ਨਾਂ ਲੈ ਕੇ ਜੰਮੂ ਕਸ਼ਮੀਰ ਦੇ ਅੱਤਵਾਦੀ ਸੰਗਠਨ ਵੱਲੋਂ ਕੀਤੇ ਗਏ ਫਿਦਾਈਨ ਹਮਲੇ ਦੀ ਸਖ਼ਤ ਨਿੰਦਾ ਕੀਤੀ ਸੀ। ਉਨ੍ਹਾਂ ਇਹ ਵੀ ਕਿਹਾ ਸੀ ਕਿ ਭਾਰਤ ਬਿਨ੍ਹਾਂ ਕਿਸੇ ਸਬੂਤ ਦੇ ਪੁਲਵਾਮਾ ਹਮਲੇ ਲਈ ਪਾਕਿਸਤਾਨ ’ਤੇ ਇਲਜ਼ਾਮ ਲਾ ਰਿਹਾ ਹੈ।

ਦੱਸ ਦੇਈਏ ਕਿ ਜੈਸ਼ ਵੱਲੋਂ ਭਾਰਤੀ ਸੀਆਰਪੀਐਫ ਜਵਾਨਾਂ ਦੇ ਕਾਫਲੇ ’ਤੇ ਕੀਤੇ ਫਿਦਾਈਨ ਹਮਲੇ ਪਿੱਛੋਂ ਭਾਰਤ ਵਿੱਚ ਪਾਕਿਸਤਾਨ ਪ੍ਰਤੀ ਗੁੱਸੇ ਦਾ ਮਾਹੌਲ ਹੈ। ਹਮਲੇ ਬਾਅਦ ਭਾਰਤ ਲਗਾਤਾਰ ਪਾਕਿਸਤਾਨ ’ਤੇ ਸਖ਼ਤ ਕਾਰਵਾਈਆਂ ਕਰ ਰਿਹਾ ਹੈ ਜਿਸ ਕਰਕੇ ਪਾਕਿਸਤਾਨ ਨੂੰ ਭਾਰਤ ਵੱਲੋਂ ਹਮਲੇ ਦਾ ਡਰ ਸਤਾ ਰਿਹਾ ਹੈ।

About Admin

Check Also

ਪਾਕਿ ਮਹਿਲਾ ਬਣਨਾ ਚਾਹੁੰਦੀ ਗਵਾਹ,ਸਮਝੌਤਾ ਧਮਾਕੇ ’ਚ ਨਵਾਂ ਮੋੜ

ਸਮਝੌਤਾ ਧਮਾਕੇ ਬਾਰੇ ਸੁਣਵਾਈ ਭਾਵੇਂ ਅੱਜ ਅਦਾਲਤ ਨੇ 14 ਮਾਰਚ ਤਕ ਸੁਣਵਾਈ ਟਾਲ਼ ਦਿੱਤੀ ਹੈ …

WP Facebook Auto Publish Powered By : XYZScripts.com