Home / ਪੰਜਾਬ / ਵਿਦਿਆਰਥੀਆਂ ਨੂੰ ਸਾਲਾਨਾ ਪ੍ਰੀਖਿਆਵਾਂ ਮਗਰੋਂ ਦਿੱਤੇ ਜਾਂਦੇ ਸਰਟੀਫਿਕੇਟ ਹੁਣ ਜਾਰੀ ਨਹੀਂ ਕਰੇਗਾ ਪੰਜਾਬ ਸਕੂਲ ਸਿੱਖਿਆ ਬੋਰਡ

ਵਿਦਿਆਰਥੀਆਂ ਨੂੰ ਸਾਲਾਨਾ ਪ੍ਰੀਖਿਆਵਾਂ ਮਗਰੋਂ ਦਿੱਤੇ ਜਾਂਦੇ ਸਰਟੀਫਿਕੇਟ ਹੁਣ ਜਾਰੀ ਨਹੀਂ ਕਰੇਗਾ ਪੰਜਾਬ ਸਕੂਲ ਸਿੱਖਿਆ ਬੋਰਡ

ਪੰਜਾਬ ਸਕੂਲ ਸਿੱਖਿਆ ਬੋਰਡ ਸਾਲਾਨਾ ਪ੍ਰੀਖਿਆਵਾਂ ਮਗਰੋਂ ਜਾਰੀ ਕੀਤੇ ਜਾਂਦੇ ਸਰਟੀਫਿਕੇਟ ਨੂੰ ਲੈ ਕੇ ਇਕ ਨਵੀਂ ਸ਼ੁਰੂਆਤ ਕਰਨ ਜਾ ਰਿਹਾ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵਿਦਿਆਰਥੀਆਂ ਨੂੰ ਸਾਲਾਨਾ ਪ੍ਰੀਖਿਆਵਾਂ ਮਗਰੋਂ ਦਿੱਤੇ ਜਾਂਦੇ ਸਰਟੀਫਿਕੇਟ ਹੁਣ ਜਾਰੀ ਨਹੀਂ ਕਰੇਗਾ। ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅੱਜ ਇੱਕ ਅਹਿਮ ਫੈਸਲਾ ਲੈਂਦਿਆਂ ਦੱਸਿਆ ਕਿ ਹੁਣ ਵਿਦਿਆਰਥੀਆਂ ਨੂੰ ਸਲਾਨਾ ਪ੍ਰੀਖਿਆਵਾਂ ਬਾਅਦ ਬੋਰਡ ਤੋਂ ਵੱਖਰੇ ਸਰਟੀਫਿਕੇਟ ਜਾਰੀ ਨਹੀਂ ਕੀਤੇ ਜਾਇਆ ਕਰਨਗੇ।

ਸਿੱਖਿਆ ਬੋਰਡ ਨੇ ਦੱਸਿਆ ਕਿ ਇਸ ਵਾਰ ਵਿਦਿਆਰਥੀ ਸਰਟੀਫਿਕੇਟ ਇੰਟਰਨੈੱਟ ਤੋਂ ਡਾਊਨਲੋਡ ਕਰ ਸਕਣਗੇ। ਇਸ ਮਾਮਲੇ ‘ਤੇ ਸਿੱਖਿਆ ਬੋਰਡ ਵੱਲੋਂ ਕੇਂਦਰ ਸਰਕਾਰ ਵਲੋਂ ਨੈਸ਼ਨਲ ਅਕਾਦਮਿਕ ਡਿਪਾਜ਼ਿਟ (ਐੱਨ.ਏ.ਡੀ) ਨਾਲ ਐੱਮ.ਓ.ਯੂ. (ਸਮਝੌਤਾ) ਸਾਈਨ ਕੀਤਾ ਗਿਆ ਹੈ। ਅਜਿਹਾ ਸਰਟੀਫਿਕੇਟਾਂ ਦੀ ਵੈਰੀਫਿਕੇਸ਼ਨ ਦਾ ਕੰਮ ਖਤਮ ਕਰਨ ਲਈ ਕੀਤਾ ਗਿਆ ਹੈ ਕਿਉਂਕਿ ਹੁਣ ਐੱਨ.ਏ.ਡੀ ਨੂੰ ਬੋਰਡ ਵਲੋਂ ਸਾਰੇ ਵਿਦਿਆਰਥੀਆਂ ਦੇ ਸਰਟੀਫਿਕੇਟ ਭੇਜ ਦਿੱਤੇ ਜਾਣਗੇ।

ਸਿੱਖਿਆ ਬੋਰਡ ਵੱਲੋਂ ਬੁਲਾਰੇ ਨੇ ਦੱਸਿਆ ਕਿ ਇਸ ਨਾਲ ਕੋਈ ਵੀ ਸੰਸਥਾ ਜੋ ਸਰਟੀਫਿਕੇਟ ਵੈਰੀਫਾਈ ਕਰਨਾ ਚਾਹੁੰਦੀ ਹੈ, ਅਜਿਹਾ ਬਿਨ੍ਹਾਂ ਕਿਸੇ ਮੁਸ਼ਕਿਲ ਤੋਂ ਕਰ ਸਕੇਗੀ। ਹੁਣ, ਵਿਦਿਆਰਥੀਆਂ ਨੂੰ ਸਰਟੀਫਿਕੇਟ ਆਧਾਰ ਨਾਲ ਲਿੰਕ ਕਰਵਾਉਣਗੇ ਪੈਣਗੇ। ਇਸ ਤੋਂ ਬਾਅਦ ਕੋਈ ਵਿਦਿਆਰਥੀ ਦਾ ਸਰਟੀਫਿਕੇਟ ਡਾਊਨਲੋਡ ਹੋ ਜਾਵੇਗਾ। ਦੱਸ ਦੇਈਏ ਕਿ ਸਬੰਧਿਤ ਵਿਦਿਆਰਥੀ ਹੀ ਆਧਾਰ ਨੰਬਰ ਭਰ ਕੇ ਆਪਣਾ ਸਰਟੀਫਿਕੇਟ ਡਾਊਨਲੋਡ ਕਰ ਸਕੇਗਾ।

ਜ਼ਿਕਰਯੋਗ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਆਪਣਾ ਪੱਧਰ ਅੰਤਰਰਾਸ਼ਟਰੀ ਲੈਵਲ ਤੱਕ ਲਿਜਾਉਣ ਲਈ ਅਜਿਹੇ ਕਦਮ ਚੁੱਕ ਰਿਹਾ ਹੈ। ਪੰਜਾਬ ਤੋਂ ਵਿਦੇਸ਼ ਪੜ੍ਹਨ ਜਾਣ ਵਾਲੇ ਵਿਦਿਆਰਥੀਆਂ ਨੂੰ ਸੱਭ ਤੋਂ ਵੱਡੀ ਮੁਸ਼ਕਿਲ ਉਦੋਂ ਆਉਂਦੀ ਹੈ ਜਦ ਉਨ੍ਹਾਂ ਵਿਦੇਸ਼ਾਂ ‘ਚ ਪੜ੍ਹਨ ਜਾਣ ਤੋਂ ਪਹਿਲਾਂ ਆਪਣੇ ਸਰਟੀਫਿਕੇਟ ਵੈਰੀਫਾਈ ਕਰਵਾਉਣੇ ਪੈਂਦੇ ਹਨ ਅਤੇ ਜਿਨ੍ਹਾਂ ਨੂੰ ਮਹੀਨਿਆਂ ਦਾ ਸਮਾਂ ਵੀ ਲਗ ਜਾਂਦਾ ਹੈ। ਹੁਣ ਇਸ ਆਨਲਾਈਨ ਸੁਵਿਧਾ ਨਾਲ ਵਿਦਿਆਰਥੀਆਂ ਨੂੰ ਆਪਣੇ ਸਰਟੀਫਿਕੇਟ ਵੈਰੀਫਾਈ ਕਰਵਾਉਣੇ ਅਸਾਂ ਹੋ ਜਾਣਗੇ।

ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਅਤੇ 12ਵੀਂ ਦੀ ਸਾਲਾਨਾ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਪੰਜਾਬ ਸਕੂਲ ਸਿੱਖਿਆ ਸਕੱਤਰ-ਕਮ-ਬੋਰਡ ਦੇ ਚੇਅਰਮੈਨ ਕ੍ਰਿਸ਼ਨ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 12ਵੀਂ ਸ਼੍ਰੇਣੀ ਦੀ ਫਰਵਰੀ-ਮਾਰਚ 2018 ਦੀ ਸਾਲਾਨਾ ਪ੍ਰੀਖਿਆ (ਸਮੇਤ ਓਪਨ ਸਕੂਲ) ਸ਼ਾਮ ਦੇ ਸੈਸ਼ਨ ‘ਚ 28 ਫਰਵਰੀ ਤੋਂ ਸ਼ੁਰੂ ਹੋਵੇਗੀ ਅਤੇ 10ਵੀਂ ਸ਼੍ਰੇਣੀ ਮਾਰਚ-2018 ਦੀ ਸਾਲਾਨਾ ਪ੍ਰੀਖਿਆ (ਸਮੇਤ ਓਪਨ ਸਕੂਲ) ਸਵੇਰ ਦੇ ਸੈਸ਼ਨ ‘ਚ 12 ਮਾਰਚ ਤੋਂ ਸ਼ੁਰੂ ਹੋਵੇਗੀ। ਉਨ੍ਹਾਂ ਦੱਸਿਆ ਕਿ 12ਵੀਂ ਦੀ ਪ੍ਰੀਖਿਆ ਦਾ ਸਮਾਂ ਬਾਅਦ ਦੁਪਹਿਰ 2 ਤੋਂ 5:15 ਵਜੇ ਤੱਕ ਅਤੇ 10ਵੀਂ ਸ਼੍ਰੇਣੀ ਦੀ ਪ੍ਰੀਖਿਆ ਦਾ ਸਮਾਂ ਸਵੇਰੇ 10 ਵਜੇ ਤੋਂ 1:15 ਵਜੇ ਤੱਕ ਹੋਵੇਗਾ।

 

About Admin

Check Also

ਖੇਤਾਂ ‘ਚ ਸ਼ੁਰੂ ਕੀਤੀ ਫੁੱਲਾਂ ਦੀ ਕਾਸ਼ਤ ਬੇਰੁਜ਼ਗਾਰ ਨੌਜਵਾਨਾਂ ਨੇ

ਪੰਜਾਬ ਖੇਤੀ ਪ੍ਰਧਾਨ ਸੂਬਾ ਹੈ, ਇਥੇ ਦੀ ਧਰਤੀ ਵਿੱਚ ਤਰ੍ਹਾਂ-ਤਰ੍ਹਾਂ ਦੀ ਫਸਲਾਂ ਤਿਆਰ ਕਰਕੇ ਇਥੋਂ ਦਾ ਕਿਸਾਨ …

WP Facebook Auto Publish Powered By : XYZScripts.com