Punjab

ਵਿਜੇਂਦਰ ਤੇ ਸਹਿਵਾਗ ਸ਼ਹੀਦਾਂ ਦੇ ਪਰਿਵਾਰਾਂ ਦੀ ਮਦਦ ਲਈ ਆਏ ਅੱਗੇ

ਓਲੰਪਿਕ ਕਾਂਸੀ ਤਗਮਾ ਜੇਤੂ ਸਟਾਰ ਮੁੱਕੇਬਾਜ਼ ਵਿਜੇਂਦਰ ਸਿੰਘ ਨੇ ਆਪਣੀ ਇਕ ਮਹੀਨੇ ਦੀ ਤਨਖਾਹ ਪੁਲਵਾਮਾ ਅੱਤਵਾਦੀ ਹਮਲੇ ਵਿਚ ਸ਼ਹੀਦ ਹੋਏ ਸੀਆਰਪੀਐਫ ਜਵਾਨਾਂ ਦੇ ਪਰਿਵਾਰ ਨੁੰ ਦੇਣ ਦਾ ਫੈਸਲਾ ਕੀਤਾ ਹੈ।

ਹਰਿਆਣਾ ਪੁਲਿਸ ਵਿਚ ਕੰਮ ਕਰਦੇ ਵਿਜੇਂਦਰ ਨੇ ਕਿਹਾ ਕਿ ਮੈਂ ਆਪਣੀ ਇਕ ਮਹੀਨੇ ਦੀ ਤਨਖਾਹ ਪੁਲਵਾਮਾ ਹਮਲੇ ਦੇ ਸ਼ਹੀਦਾਂ ਨੂੰ ਦੇਣਾ ਚਾਹੁੰਦਾ ਹਾਂ। ਮੈਂ ਚਾਹੁੰਦਾ ਹਾਂ ਕਿ ਸਾਰੇ ਇਨ੍ਹਾਂ ਪਰਿਵਾਰਾਂ ਦੀ ਮਦਦ ਲਈ ਅੱਗੇ ਆਉਣ ਅਤੇ ਸ਼ਹੀਦ ਪਰਿਵਾਰਾਂ ਦਾ ਸਾਥ ਦੇਣ।

ਉਨ੍ਹਾਂ ਕਿਹਾ ਕਿ ਇਹ ਸਾਡੀ ਨੈਤਿਕ ਜ਼ਿੰਮੇਵਾਰੀ ਹੈ ਕਿ ਅਸੀਂ ਜਵਾਨਾਂ ਦੇ ਪਰਿਵਾਰਾਂ ਦਾ ਸਾਥ ਦੇਈਏ ਅਤੇ ਸ਼ਹੀਦਾਂ ਦੇ ਸਰਵਉਚ ਬਲੀਦਾਨ ਉਤੇ ਮਾਣ ਕਰੀਏ। ਜੈ ਹਿੰਦ।’’

ਵਿਜੇਂਦਰ ਸਿੰਘ ਦੇ ਨਾਲ ਟੀਮ ਇੰਡੀਆ ਦੇ ਸਾਬਕਾ ਓਪਨਰ ਵਿਰੇਂਦਰ ਸਹਿਵਾਗ ਨੇ ਵੀ ਸ਼ਹੀਦਾਂ ਦੇ ਪਰਿਵਾਰਾਂ ਦੀ ਮਦਦ ਲਈ ਵੱਡਾ ਕਦਮ ਚੁੱਕਿਆ ਹੈ।

ਸਹਿਵਾਗ ਨੇ ਟਵੀਟ ਕਰਕੇ ਕਿਹਾ ਕਿ ਅਸੀਂ ਜਿੰਨਾਂ ਵੀ ਕਰੇ ਉਹ ਘੱਟ ਹੋਵੇਗਾ। ਪ੍ਰੰਤੂ ਮੈਂ ਆਪਣੇ ਵੱਲੋਂ ਐਨਾ ਕਰ ਸਕਦਾ ਹਾਂ ਕਿ ਸ਼ਹੀਦ ਹੋਏ ਸਾਡੇ ਬਹਾਦਰਪੁਰ ਸੀਆਰਪੀਐਫ ਜਵਾਨਾਂ ਦੇ ਪਰਿਵਾਰਾਂ ਦੇ ਬੱਚਿਆਂ ਨੂੰ ਝੱਜਰ ਸਥਿਤ ਆਪਣੇ ਸਹਿਵਾਗ ਇੰਟਰਨੈਸ਼ਨਲ ਸਕੂਲ ਵਿਚ ਮੁਫਤ ਸਿੱਖਿਆ ਦੇਣ ਦੀ ਪੇਸ਼ਕਸ਼ ਕਰਦਾ ਹਾਂ।