Home / ਪੰਜਾਬ / ਚੁੱਕਿਆ ਇਹ ਕਦਮ,ਬਿਜਲੀ ਦਰਾਂ ਨੂੰ ਲੈ ਕੇ ‘AAP’ ਨੇ ਘੇਰੀ ਪੰਜਾਬ ਸਰਕਾਰ

ਚੁੱਕਿਆ ਇਹ ਕਦਮ,ਬਿਜਲੀ ਦਰਾਂ ਨੂੰ ਲੈ ਕੇ ‘AAP’ ਨੇ ਘੇਰੀ ਪੰਜਾਬ ਸਰਕਾਰ

ਆਮ ਆਦਮੀ ਪਾਰਟੀ ਨੇ ‘ਪੰਜਾਬ ਚ ਬਿਜਲੀ ਅੰਦੋਲਨ ਤੇਜ਼ ਕਰ ਦਿੱਤਾ ਹੈ। ਜਿਸਦੇ ਚਲਦੇ ‘ਆਪ’ ਨੇ 18 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਅੰਦੋਲਨ ਦੇ ਤਹਿਤ ਮੰਗ ਪੱਤਰ ਸੌਂਪੇ ਹਨ। ਪਾਰਟੀ ਨੇ ਪੰਜਾਬ ‘ਚ ਬਿਜਲੀ ਦਰਾਂ ਦੇ ਰੇਟ ਵਾਜਬ ਕਰਨ ਤੇ ਪ੍ਰਾਈਵੇਟ ਬਿਜਲੀ ਕੰਪਨੀਆਂ ਨਾਲ ਕੀਤੇ ਹੱਦ ਮਹਿੰਗੇ ਬਿਜਲੀ ਦੀ ਖ਼ਰੀਦ ਦੇ ਇਕਰਾਰਨਾਮੇ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਹੈ।

ਆਪ ਦੇ ਪੰਜਾਬ ਪ੍ਰਧਾਨ ਤੇ ਸੰਗਰੂਰ ਤੋਂ ਸਾਂਸਦ ਭਗਵੰਤ ਮਾਨ ਨੇ ਕਿਹਾ ਕਿ ਕੈਪਟਨ ਸਰਕਾਰ ਲੋਕਾਂ ਨਾਲ ਵਾਅਦਾ ਕਰ ਕੇ ਬਿਜਲੀ ਕੰਪਨੀਆਂ ਨਾਲ ਕੀਤੇ ਲੰਬੇ ਸਮਝੌਤਿਆਂ ਨੂੰ ਰੱਦ ਕਰਨ ਤੇ ਮਿਲੀਭੁਗਤ ਦੀ ਜਾਂਚ ਕਰਨ ਤੋਂ ਭੱਜ ਚੁੱਕੀ ਹੈ ਪਰ ਆਮ ਆਦਮੀ ਪਾਰਟੀ ਚੁੱਪ ਨਹੀਂ ਬੈਠੇਗੀ। ਉਨ੍ਹਾਂ ਕਿਹਾ ਕਿ ਉਹ ਇਹ ਸੰਘਰਸ਼ ਜਾਰੀ ਰੱਖਣਗੇ। 2022 ਵਿੱਚ ਪਾਰਟੀ ਸੱਤਾ ‘ਚ ਆਉਣ ਮਗਰੋਂ ਸਭ ਤੋਂ ਪਹਿਲਾਂ ਇਸ ਮਹਾਂ ਘਪਲੇ ਦੀ ਜਾਂਚ ਕਰੇਗੀ ਤੇ ਸਾਰੇ ਬਿਜਲੀ ਸਮਝੌਤੇ ਰੱਦ ਕਰੇਗੀ।


ਜਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਸਮਾਂ ਸਾਰਣੀ ਮੁਤਾਬਕ ਪੰਜਾਬ ਦੇ ਸਮੂਹ 13 ਲੋਕ ਸਭਾ ਹਲਕਿਆਂ ਲਈ ਵੋਟਾਂ 19 ਮਈ, 2019 ਨੂੰ ਪੈਣਗੀਆਂ। ਚੋਣ ਸਮਾਂ ਸਾਰਣੀ ਜਾਰੀ ਕਰਦਿਆਂ ਉਨ੍ਹਾਂ ਦੱਸਿਆ ਕਿ ਇਨ੍ਹਾਂ ਚੋਣਾਂ ਲਈ ਨੋਟੀਫ਼ਿਕੇਸ਼ਨ 22 ਅਪ੍ਰੈਲ 2019 ਨੂੰ ਜਾਰੀ ਹੋਵੇਗਾ ਅਤੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਆਖ਼ਰੀ ਤਰੀਕ  29 ਅਪ੍ਰੈਲ 2019 ਹੋਵੇਗੀ 

30 ਅਪਰੈਲ 2019 ਨੂੰ ਨਾਮਜ਼ਦਗੀਆਂ ਦੀ ਪੜਤਾਲ ਕੀਤੀ ਜਾਵੇਗੀ ਅਤੇ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖ਼ਰੀ ਤਰੀਕ 2 ਮਈ 2019ਹੈ। ਉਨ੍ਹਾਂ ਦੱਸਿਆ ਕਿ ਵੋਟਾਂ 19 ਮਈ 2019  ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 23 ਮਈ 2019 ਨੂੰ ਹੋਵੇਗੀ।


About Admin

Check Also

ਖੇਤਾਂ ‘ਚ ਸ਼ੁਰੂ ਕੀਤੀ ਫੁੱਲਾਂ ਦੀ ਕਾਸ਼ਤ ਬੇਰੁਜ਼ਗਾਰ ਨੌਜਵਾਨਾਂ ਨੇ

ਪੰਜਾਬ ਖੇਤੀ ਪ੍ਰਧਾਨ ਸੂਬਾ ਹੈ, ਇਥੇ ਦੀ ਧਰਤੀ ਵਿੱਚ ਤਰ੍ਹਾਂ-ਤਰ੍ਹਾਂ ਦੀ ਫਸਲਾਂ ਤਿਆਰ ਕਰਕੇ ਇਥੋਂ ਦਾ ਕਿਸਾਨ …

WP Facebook Auto Publish Powered By : XYZScripts.com