Home / ਪੰਜਾਬ / ਪੁਲਿਸ ਮੁਲਾਜ਼ਮਾਂ ਨੂੰ ਦਿੱਤਾ ਵੱਡਾ ਤੋਹਫਾ,ਕੈਪਟਨ ਸਰਕਾਰ ਨੇ

ਪੁਲਿਸ ਮੁਲਾਜ਼ਮਾਂ ਨੂੰ ਦਿੱਤਾ ਵੱਡਾ ਤੋਹਫਾ,ਕੈਪਟਨ ਸਰਕਾਰ ਨੇ

ਕੈਪਟਨ ਸਰਕਾਰ ਪੰਜਾਬ ਦੇ ਪੁਲਿਸ ਕਰਮਚਾਰੀਆਂ ਨੂੰ ਇੱਕ ਵੱਡਾ ਤੋਹਫ਼ਾ ਦੇਣ ਜਾ ਰਹੀ ਹੈ। ਜਿਹੜੇ ਮੁਲਜ਼ਮਾਂ ਨੂੰ ਨੌਕਰੀ ਕਰਦਿਆਂ ਡੇਢ ਦਹਾਕੇ ਤੋਂ ਜਾਂ ਉਸ ਤੋਂ ਜਿਆਦਾ ਸਮਾਂ ਹੋ ਗਿਆ ਹੈ, ਉਹਨਾਂ ਨੂੰ ਸਰਕਾਰ ਲੋਕਲ ਰੈਂਕ ਦੇਵੇਗੀ। ਮਿਲੀ ਜਾਣਕਾਰੀ ਅਨੁਸਾਰ 16,24,30 ਸਾਲ ਦੀ ਸੇਵਾ ਬਾਅਦ ਸਿਪਾਹੀਆਂ ਨੂੰ ਮੁੱਖ ਸਿਪਾਹੀ, ਏ ਐਸ ਆਈ ਨੂੰ ਸਬ ਇੰਸਪੈਕਟਰ ਅਤੇ ਇੰਸਪੈਕਟਰ ਨੂੰ ਲੋਕਲ ਰੈਂਕ ਦੇਣ ਨੂੰ ਗ੍ਰਹਿ ਵਿਭਾਗ ਵੱਲੋਂ ਮਨਜੂਰੀ ਦੇ ਦਿੱਤੀ ਗਈ ਹੈ ਅਤੇ ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਪੱਤਰ ਵੀ ਜਾਰੀ ਕਰ ਦਿੱਤਾ ਗਿਆ ਹੈ।

ਤੁਹਾਨੂੰ ਦੱਸ ਦੇਈਏ ਕਿ ਪੰਜਾਬ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ ਵੱਲੋਂ ਪੰਜਾਬ ਪੁਲਿਸ ਵਿਭਾਗ ‘ਚ 16, 24 ਤੇ 30 ਸਾਲ ਦੀ ਸੇਵਾ ਪੂਰੀ ਕਰ ਚੁੱਕੇ ਸਿਪਾਹੀਆਂ ਨੂੰ ਲੋਕਲ ਰੈਂਕ ਦੇਣ ਸਬੰਧੀ ਨੋਟਿਸ ਜਾਰੀ ਕੀਤਾ ਹੈ। ਪਰ ਵਿਭਾਗ ਵੱਲੋਂ ਇਸ ਸਬੰਧੀ ਮੁਲਾਜ਼ਮਾਂ ਨੂੰ ਇਸ ਸਕੀਮ ਦਾ ਲਾਹਾ ਲੈਣ ਲਈ ਕੁਝ ਨਿਯਮਾਂ ਅਤੇ ਸ਼ਰਤਾਂ ਦੀ ਪਾਲਣਾ ਕਰਨੀ ਹੋਵੇਗੀ। ਜੇ ਮੁਲਾਜ਼ਮ ਇਹਨਾਂ ਸ਼ਰਤਾਂ ਨੂੰ ਪੂਰਾ ਕਰਦੇ ਹਨ ਤਾਂ ਹੀ ਉਹਨਾਂ ਨੂੰ ਪੰਜਾਬ ਸਰਕਾਰ ਵੱਲੋਂ ਲੋਕਲ ਰੈਂਕ ‘ਤੇ ਤੈਨਾਤ ਕੀਤਾ ਜਾਵੇਗਾ।

ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਸਿਰਫ਼ 16 ਸਾਲ ਦੀ ਸੇਵਾ ਨਿਭਾਅ ਚੁੱਕੇ ਕਰਮੀਆਂ ਨੂੰ ਹੀ ਇਸ ਸਕੀਮ ਦਾ ਲਾਭ ਦੇਣ ਦੀ ਸੋਚ ਰਹੀ ਸੀ ਪਰ ਬਾਅਦ ‘ਚ ਪੰਜਾਬ ਸਰਕਾਰ ਵੱਲੋਂ ਇਸ ‘ਚ 24,30 ਸਾਲ ਦੀ ਸੇਵਾ ਬਾਅਦ ਕਰਮਚਾਰੀਆਂ ਨੂੰ ਵੀ ਆਪਣੀ ਇਸ ਸਕੀਮ ‘ਚ ਸ਼ਾਮਿਲ ਕੀਤਾ। ਇਸ ਤੋਂ ਬਿਨਾਂ ਪੰਜਾਬ ਸਰਕਾਰ ਵੱਲੋਂ ਲਾਏ ਗਏ ਅੰਦਾਜੇ ਅਨੁਸਾਰ ਕਰੀਬ 10 ਹਜ਼ਾਰ ਤੋਂ ਵੱਧ ਪੁਲਿਸ ਮੁਲਾਜ਼ਮਾਂ ਨੂੰ ਇਸ ਲੋਕਲ ਰੈਂਕ ‘ਤੇ ਤੈਨਾਤੀ ਦਾ ਫਾਇਦਾ ਮਿਲੇਗਾ।

 

 

About Admin

Check Also

ਖੇਤਾਂ ‘ਚ ਸ਼ੁਰੂ ਕੀਤੀ ਫੁੱਲਾਂ ਦੀ ਕਾਸ਼ਤ ਬੇਰੁਜ਼ਗਾਰ ਨੌਜਵਾਨਾਂ ਨੇ

ਪੰਜਾਬ ਖੇਤੀ ਪ੍ਰਧਾਨ ਸੂਬਾ ਹੈ, ਇਥੇ ਦੀ ਧਰਤੀ ਵਿੱਚ ਤਰ੍ਹਾਂ-ਤਰ੍ਹਾਂ ਦੀ ਫਸਲਾਂ ਤਿਆਰ ਕਰਕੇ ਇਥੋਂ ਦਾ ਕਿਸਾਨ …

WP Facebook Auto Publish Powered By : XYZScripts.com