Home / ਪੰਜਾਬ / ਚੋਣਾਂ ਤੋਂ ਪਹਿਲਾਂ ਝੁਕੀ ਸਰਕਾਰ ,ਨਰਸਾਂ ਤੇ ਅਧਿਆਪਕਾਂ ਨੂੰ ਪੱਕੇ ਕਰਨ ਦਾ ਐਲਾਨ

ਚੋਣਾਂ ਤੋਂ ਪਹਿਲਾਂ ਝੁਕੀ ਸਰਕਾਰ ,ਨਰਸਾਂ ਤੇ ਅਧਿਆਪਕਾਂ ਨੂੰ ਪੱਕੇ ਕਰਨ ਦਾ ਐਲਾਨ

ਪੰਜਾਬ ਕੈਬਨਿਟ ਦੀ ਬੈਠਕ ਵਿੱਚ ਫੈਸਲਾ ਲਿਆ ਗਿਆ ਹੈ ਕਿ 5178 ਅਧਿਆਪਕਾਂ ਤੇ 650 ਨਰਸਾਂ ਨੂੰ ਉਨ੍ਹਾਂ ਦੇ ਵਿਭਾਗਾਂ ਵਿੱਚ ਪਹਿਲੀ ਅਕਤੂਬਰ 2019 ਤੋਂ ਪੱਕਾ ਕੀਤਾ ਜਾਵੇਗਾ। ਦੋਵੇਂ ਕਿਸਮਾਂ ਦੇ ਕਰਮਚਾਰੀਆਂ ਨੂੰ ਪੂਰੀ ਤਨਖ਼ਾਹ ਤੇ ਭੱਤੇ ਮਿਲਣਗੇ।

ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਕੈਬਨਿਟ ਬੈਠਕ ਮਗਰੋਂ ਦੱਸਿਆ ਕਿ ਸਰਕਾਰ ਨੇ ਸਾਲ 2014, 2015 ਤੇ 2016 ਵਿੱਚ ਭਰਤੀ ਹੋਏ ਅਧਿਆਪਕਾਂ ਨੂੰ ਦੋ ਸਾਲਾਂ ਦੇ ਪਰਖ ਕਾਲ ਮਗਰੋਂ ਪੱਕਾ ਕਰਨ ਦਾ ਫੈਸਲਾ ਕੀਤਾ ਹੈ। ਇਸ ਦੌਰਾਨ ਦਾਅਵਾ ਕੀਤਾ ਗਿਆ ਹੈ ਕਿ ਪਰਖ ਕਾਲ ਨੂੰ ਤਿੰਨ ਸਾਲਾਂ ਤੋਂ ਘਟਾ ਕੇ ਦੋ ਸਾਲ ਦਾ ਕਰ ਦਿੱਤਾ ਗਿਆ ਹੈ।

ਅਧਿਆਪਕਾਂ ਨੂੰ ਹੁਣ ਉੱਕੇ-ਪੁੱਕੇ 7,500 ਰੁਪਏ ਦੇ ਰਹੀ ਹੈ ਪਰ ਹੁਣ ਤੋਂ ਲੈ ਕੇ ਪੂਰਾ ਸਕੇਲ ਦੇਣ ਤਕ ਉਨ੍ਹਾਂ ਨੂੰ ਗ੍ਰੇਡ ਪੇਅ ਯਾਨੀ 15,300 ਰੁਪਏ ਮਿਲਣਗੇ। ਇਸ ਮਗਰੋਂ ਸਾਰੇ ਭੱਤੇ ਆਦਿ ਵੀ ਸ਼ਾਮਲ ਕਰ ਦਿੱਤੇ ਜਾਣਗੇ। 5,178 ਅਧਿਆਪਕਾਂ ਵਿੱਚ 5,078 ਅਧਿਆਪਕਾਂ ਦੀ ਮਾਸਟਰ ਕਾਡਰ ਤੇ 100 ਦੀ ਸੀ ਐਂਡ ਵੀ ਅਧਿਆਪਕਾਂ ਵਜੋਂ ਭਰਤੀ ਕੀਤੀ ਗਈ ਸੀ।

ਆਪਣੇ ਹੱਕਾਂ ਲਈ ਅਧਿਆਪਕਾਂ ਤੇ ਨਰਸਾਂ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੀਆਂ ਸਨ। ਪਿਛਲੇ ਦਿਨੀਂ ਪਟਿਆਲਾ ਵਿੱਚ ਰਾਜਿੰਦਰਾ ਹਸਪਤਾਲ ਦੀ ਛੱਤ ‘ਤੇ ਚੜ੍ਹੀਆਂ ਨਰਸਾਂ ਨੇ ਛਾਲ ਮਾਰ ਕੇ ਖ਼ੁਦਕੁਸ਼ੀ ਦੀ ਕੋਸ਼ਿਸ਼ ਵੀ ਕੀਤੀ ਸੀ ਅਤੇ ਪਿਛਲੇ ਮਹੀਨੇ ਅਧਿਆਪਕਾਂ ‘ਤੇ ਪਟਿਆਲਾ ਵਿੱਚ ਹੀ ਲਾਠੀਚਾਰਜ ਹੋਇਆ ਸੀ।

About Admin

Check Also

ਖੇਤਾਂ ‘ਚ ਸ਼ੁਰੂ ਕੀਤੀ ਫੁੱਲਾਂ ਦੀ ਕਾਸ਼ਤ ਬੇਰੁਜ਼ਗਾਰ ਨੌਜਵਾਨਾਂ ਨੇ

ਪੰਜਾਬ ਖੇਤੀ ਪ੍ਰਧਾਨ ਸੂਬਾ ਹੈ, ਇਥੇ ਦੀ ਧਰਤੀ ਵਿੱਚ ਤਰ੍ਹਾਂ-ਤਰ੍ਹਾਂ ਦੀ ਫਸਲਾਂ ਤਿਆਰ ਕਰਕੇ ਇਥੋਂ ਦਾ ਕਿਸਾਨ …

WP Facebook Auto Publish Powered By : XYZScripts.com