Home / ਪੰਜਾਬ / ਪੰਜਾਬ ਕੈਬਨਿਟ ਦਾ ਫੈਸਲਾ,ਕਿਲ੍ਹਾ ਰਾਏਪੁਰ ‘ਚ ਮੁੜ ਦੌੜਨਗੇ ਬਲ਼ਦ

ਪੰਜਾਬ ਕੈਬਨਿਟ ਦਾ ਫੈਸਲਾ,ਕਿਲ੍ਹਾ ਰਾਏਪੁਰ ‘ਚ ਮੁੜ ਦੌੜਨਗੇ ਬਲ਼ਦ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਕੈਬਨਿਟ ਨੇ ਅਹਿਮ ਫੈਸਲਾ ਲਿਆ ਹੈ। ਕਿਲ੍ਹਾ ਰਾਏਪੁਰ ਵਿੱਚ ਹੋਣ ਵਾਲੀਆਂ ਪੇਂਡੂ ਖੇਡਾਂ ਦੌਰਾਨ ਮੁੜ ਤੋਂ ਬਲਦਾਂ ਦੀਆਂ ਰਵਾਇਤੀ ਦੌੜਾਂ ਕਰਾਉਣ ਦਾ ਰਾਹ ਪੱਧਰਾ ਕਰ ਦਿੱਤਾ ਗਿਆ ਹੈ। ਯਾਦ ਰਹੇ ਕਿ ਸੁਪਰੀਮ ਕੋਰਟ ਨੇ ਬਲਦਾਂ ਦੀਆਂ ਦੌੜਾਂ ਕਰਾਉਣ ਉੱਤੇ ਰੋਕ ਲਾ ਦਿੱਤੀ ਸੀ।

ਮੀਟਿੰਗ ਦੌਰਾਨ ਕੈਬਨਿਟ ਨੇ ਵਿਧਾਨ ਸਭਾ ਦੇ ਬਜਟ ਸੈਸ਼ਨ ਵਿੱਚ ਪਸ਼ੂਆਂ ਦੀ ਸੁਰੱਖਿਆ ਸਬੰਧੀ ਬਿੱਲ ਪੇਸ਼ ਕਰਨ ਨੂੰ ਹਰੀ ਝੰਡੀ ਦੇ ਦਿੱਤੀ ਹੈ। 2014 ਤਕ ਕਿਲ੍ਹਾ ਰਾਏਪੁਰ ਦੀਆਂ ਪੇਂਡੂ ਖੇਡਾਂ ਦੌਰਾਨ ਬਲਦਾਂ ਦੀ ਦੌੜ ਦਰਸ਼ਕਾਂ ਦੀ ਖਿੱਚ ਦਾ ਕੇਂਦਰ ਹੁੰਦਾ ਸੀ। ਇਸ ਦੇ ਬਾਅਦ ਸੁਪਰੀਮ ਕੋਰਟ ਨੇ ਇਸ ’ਤੇ ਰੋਕ ਲਾ ਦਿੱਤੀ ਸੀ। ਇਸ ਦੇ ਬਾਅਦ ਰਾਜਪਾਲ, ਮੁੱਖ ਮੰਤਰੀ ਤੇ ਪਸ਼ੂ ਪਾਲਣ ਵਿਭਾਗ ਨੇ ਇਸ ਸਬੰਧੀ ਕਈ ਯਤਨ ਕੀਤੇ।

ਪਿਛਲੇ ਸਾਲ ਅਕਤੂਬਰ ਵਿੱਚ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਦੌਰਾਨ ਵੀ ਬਲਦਾਂ ਦੀ ਦੌੜ ਮੁੜ ਤੋਂ ਸ਼ੁਰੂ ਕਰਵਾਉਣ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ ਗਈ ਸੀ। ਇਸ ਦੌਰਾਨ ਕਾਨੂੰਨੀ ਤੌਰ ’ਤੇ ਕਿਲ੍ਹਾ ਰਾਏਪੁਰ ਦੀਆਂ ਖੇਡਾਂ ਨੂੰ ਮਨਜ਼ੂਰੀ ਦੇਣ ਦਾ ਸਮਰਥਨ ਕੀਤਾ ਗਿਆ ਸੀ। ਇਨ੍ਹਾਂ ਖੇਡਾਂ ਵਿੱਚ ਵੱਖ-ਵੱਖ ਪਸ਼ੂ ਵੀ ਹਿੱਸਾ ਲੈਂਦੇ ਹਨ।

About Admin

Check Also

ਖੇਤਾਂ ‘ਚ ਸ਼ੁਰੂ ਕੀਤੀ ਫੁੱਲਾਂ ਦੀ ਕਾਸ਼ਤ ਬੇਰੁਜ਼ਗਾਰ ਨੌਜਵਾਨਾਂ ਨੇ

ਪੰਜਾਬ ਖੇਤੀ ਪ੍ਰਧਾਨ ਸੂਬਾ ਹੈ, ਇਥੇ ਦੀ ਧਰਤੀ ਵਿੱਚ ਤਰ੍ਹਾਂ-ਤਰ੍ਹਾਂ ਦੀ ਫਸਲਾਂ ਤਿਆਰ ਕਰਕੇ ਇਥੋਂ ਦਾ ਕਿਸਾਨ …

WP Facebook Auto Publish Powered By : XYZScripts.com