Saturday , May 18 2024
Home / ਪੰਜਾਬ / ਤਰਨਤਾਰਨ: ਸ਼ਹੀਦ ਜਵਾਨ ਦੀ ਪਤਨੀ ਨੇ ਬੱਚੇ ਨੂੰ ਗੋਦ ‘ਚ ਲੈ ਕੇ ਕਿਹਾ, ‘ਰੱਬਾ ਤੈਨੂੰ ਜ਼ਰਾ ਵੀ ਤਰਸ ਨਹੀਂ ਆਇਆ’

ਤਰਨਤਾਰਨ: ਸ਼ਹੀਦ ਜਵਾਨ ਦੀ ਪਤਨੀ ਨੇ ਬੱਚੇ ਨੂੰ ਗੋਦ ‘ਚ ਲੈ ਕੇ ਕਿਹਾ, ‘ਰੱਬਾ ਤੈਨੂੰ ਜ਼ਰਾ ਵੀ ਤਰਸ ਨਹੀਂ ਆਇਆ’

ਤਰਨਤਾਰਨ: ਸ਼ਹੀਦ ਜਵਾਨ ਦੀ ਪਤਨੀ ਨੇ ਬੱਚੇ ਨੂੰ ਗੋਦ ‘ਚ ਲੈ ਕੇ ਕਿਹਾ, ‘ਰੱਬਾ ਤੈਨੂੰ ਜ਼ਰਾ ਵੀ ਤਰਸ ਨਹੀਂ ਆਇਆ’

ਪਿਛਲੇ ਦਿਨੀਂ ਪੁਲਵਾਮਾ ਅੱਤਵਾਦੀ ਹਮਲੇ ‘ਚ ਪੰਜਾਬ ਦੇ 4 ਜਵਾਨ ਸ਼ਹੀਦ ਹੋ ਗਏ ਹਨ। ਜਿੰਨ੍ਹਾਂ ‘ਚੋਂ ਇੱਕ ਤਰਨਤਾਰਨ ਦੇ ਗੰਡੀਵਿੰਡ ਪਿੰਡ ਦਾ ਜਵਾਨ ਸੁਖਜਿੰਦਰ ਸਿੰਘ ਵੀ ਸ਼ਾਮਿਲ ਹੈ। ਇਸ ਘਟਨਾ ਤੋਂ ਬਾਅਦ ਪਿੰਡ ਗੰਡੀਵਿੰਡ ‘ਚ ਮਾਤਮ ਦਾ ਮਾਹੌਲ ਬਣ ਗਿਆ।

ਸੁਖਜਿੰਦਰ ਦਾ ਜਨਮ ਕਿਸਾਨ ਗੁਰਮੇਜ ਸਿੰਘ ਦੇ ਘਰ 12 ਜਨਵਰੀ 1984 ‘ਚ ਮਾਤਾ ਹਰਭਜਨ ਕੌਰ ਦੀ ਕੁੱਖੋਂ ਹੋਇਆ ਸੀ। ਸਰਕਾਰੀ ਸਨਮਾਨਾਂ ਨਾਲ ਸੁਖਜਿੰਦਰ ਸਿੰਘ ਦਾ ਅੰਤਿਮ ਸਸਕਾਰ ਪਿੰਡ ਗੰਡੀਵਿੰਡ ਵਿਖੇ ਕੀਤਾ ਜਾਵੇਗਾ।

ਦੱਸਿਆ ਜਾ ਰਿਹਾ ਹੈ ਕਿ ਹਮਲੇ ਤੋਂ ਕੁਝ ਘੰਟੇ ਪਹਿਲਾਂ ਸੁਖਜਿੰਦਰ ਨੇ ਆਪਣੀ ਮਾਂ ਹਰਭਜਨ ਕੌਰ ਨੂੰ ਫੋਨ ਕਰ ਕੇ ਕਿਹਾ ਸੀ ਕਿ ‘ਮਾਂ ਤੂੰ ਘਬਰਾਈਂ ਨਾ’ ਮੈਂ ਜਲਦ ਦੁਸ਼ਮਣਾਂ ਨੂੰ ਟਿਕਾਣੇ ਲਾ ਕੇ ਘਰ ਵਾਪਸ ਪਰਤਾਂਗਾ’। ਇੱਕ ਨਿੱਜੀ ਵੈੱਬ ਚੈਨਲ ਨੂੰ ਇੰਟਰਵਿਊ ਦਿੰਦਿਆਂ ਗੋਦ ‘ਚ 8 ਮਹੀਨਿਆਂ ਦੇ ਬੱਚੇ ਨੂੰ ਲੈ ਕੇ ਵਿਰਲਾਪ ਕਰਦੀ ਪਤਨੀ ਨੇ ਕਿਹਾ,”ਰੱਬਾ ਤੈਨੂੰ ਜ਼ਰਾ ਵੀ ਤਰਸ ਨਹੀਂ ਆਇਆ।

ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ 2500 ਜਵਾਨਾਂ ਦਾ ਕਾਫਲਾ ਪੁਲਵਾਮਾ ਜ਼ਿਲੇ ‘ਚ ਸ਼੍ਰੀਨਗਰ-ਜੰਮੂ ਰਾਜਮਾਰਗ ਤੋਂ ਲੰਘ ਰਿਹਾ ਸੀ। ਇਸ ਦੌਰਾਨ ਵਿਸਫੋਟਕ ਤੋਂ ਭਰੀ ਕਾਰ ਬੱਸ ‘ਚ ਜਾ ਵੱਜੀ ਅਤੇ 40 ਦੇ ਕਰੀਬ ਜਵਾਨ ਸ਼ਹੀਦ ਹੋ ਗਏ

About Admin

Check Also

ਖੇਤਾਂ ‘ਚ ਸ਼ੁਰੂ ਕੀਤੀ ਫੁੱਲਾਂ ਦੀ ਕਾਸ਼ਤ ਬੇਰੁਜ਼ਗਾਰ ਨੌਜਵਾਨਾਂ ਨੇ

ਪੰਜਾਬ ਖੇਤੀ ਪ੍ਰਧਾਨ ਸੂਬਾ ਹੈ, ਇਥੇ ਦੀ ਧਰਤੀ ਵਿੱਚ ਤਰ੍ਹਾਂ-ਤਰ੍ਹਾਂ ਦੀ ਫਸਲਾਂ ਤਿਆਰ ਕਰਕੇ ਇਥੋਂ ਦਾ ਕਿਸਾਨ …

WP Facebook Auto Publish Powered By : XYZScripts.com