Home / ਪੰਜਾਬ / ਦਿਨ-ਦਿਹਾੜੇ ਨਾਨਕਸ਼ਾਹੀ ਕੈਲੰਡਰ ਮੁਤਾਬਕ ਮਨਾਉਣ ਦੇ ਆਦੇਸ਼

ਦਿਨ-ਦਿਹਾੜੇ ਨਾਨਕਸ਼ਾਹੀ ਕੈਲੰਡਰ ਮੁਤਾਬਕ ਮਨਾਉਣ ਦੇ ਆਦੇਸ਼

ਦਿਨ-ਦਿਹਾੜੇ ਨਾਨਕਸ਼ਾਹੀ ਕੈਲੰਡਰ ਮੁਤਾਬਕ ਮਨਾਉਣ ਦੇ ਆਦੇਸ਼

 

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਵੱਲੋਂ ਅੱਜ ਨਾਨਕਸ਼ਾਹੀ ਸੰਮਤ 549 (2017-18) ਕੈਲੰਡਰ ਜਾਰੀ ਕੀਤਾ ਗਿਆ। ਇਸ ਮੌਕੇ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਧਰਮ ਪ੍ਰਚਾਰ ਕਮੇਟੀ ਵੱਲੋਂ ਪ੍ਰਕਾਸ਼ਿਤ ਕੀਤੇ ਗਏ ਨਾਨਕਸ਼ਾਹੀ ਸੰਮਤ 549 ਦੇ ਇਸ ਕੈਲੰਡਰ ਵਿੱਚ ਗੁਰੂ ਸਾਹਿਬਾਨ ਨਾਲ ਸਬੰਧਤ ਗੁਰਪੁਰਬ ਤੇ ਸਿੱਖ ਧਰਮ ਨਾਲ ਸਬੰਧਤ ਹੋਰ ਇਤਿਹਾਸਕ ਦਿਹਾੜਿਆਂ ਦੀਆਂ ਤਾਰੀਖਾਂ ਦਰਜ ਕੀਤੀਆਂ ਗਈਆਂ ਹਨ।

ਉਨ੍ਹਾਂ ਦੇਸ਼-ਵਿਦੇਸ਼ ਦੀ ਸਮੂਹ ਸਿੱਖ ਸੰਗਤ ਤੇ ਗੁਰੂ-ਘਰਾਂ ਦੀਆਂ ਪ੍ਰਬੰਧਕ ਕਮੇਟੀਆਂ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਇਸ ਕੈਲੰਡਰ ਅਨੁਸਾਰ ਹੀ ਸਮੁੱਚੇ ਦਿਹਾੜੇ ਮਨਾਏ ਜਾਣ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਅਕਾਲ ਤਖਤ ਸਾਹਿਬ ਵੱਲੋਂ ਵਾਰ-ਵਾਰ ਆਦੇਸ਼ ਦਿੱਤੇ ਗਏ ਹਨ ਕਿ ਗੁਰਦੁਆਰਾ ਕਮੇਟੀਆਂ ਆਪਣੀ ਜ਼ਿੰਮੇਵਾਰੀ ਸਮਝਦਿਆਂ ਗੁਰੂ-ਘਰਾਂ ਦੀ ਪਹਿਰੇਦਾਰੀ ਯਕੀਨੀ ਬਣਾਉਣ ਪਰ ਫਿਰ ਵੀ ਕਈ ਥਾਵਾਂ ‘ਤੇ ਅਣਗਹਿਲੀ ਦੇ ਮਾਮਲੇ ਸਾਹਮਣੇ ਆ ਰਹੇ ਹਨ। ਉਨ੍ਹਾਂ ਇੱਕ ਵਾਰ ਫਿਰ ਗੁਰਦੁਆਰਾ ਕਮੇਟੀਆਂ ਨੂੰ ਕਿਹਾ ਕਿ ਸਮੁੱਚੇ ਗੁਰੂ-ਘਰਾਂ ਅੰਦਰ ਹਰ ਸਮੇਂ ਸੇਵਾਦਾਰ ਦੀ ਹਾਜ਼ਰੀ ਲਾਜ਼ਮੀ ਕੀਤੀ ਜਾਵੇ।

ਉਨ੍ਹਾਂ ਕਿਹਾ ਕਿ ਵਿਦੇਸ਼ਾਂ ਅੰਦਰ ਸਿੱਖਾਂ ‘ਤੇ ਹੁੰਦੇ ਨਸਲੀ ਹਮਲਿਆਂ ਨੂੰ ਠੱਲ੍ਹਣ ਲਈ ਭਾਰਤ ਸਰਕਾਰ ਵੱਲੋਂ ਵੱਖ-ਵੱਖ ਦੇਸ਼ਾਂ ਦੀਆਂ ਸਰਕਾਰਾਂ ਨਾਲ ਗੱਲਬਾਤ ਕਰਕੇ ਹਰ ਧਰਮ ਦੇ ਬਾਸ਼ਿੰਦਿਆਂ ਦੀ ਜਾਨ-ਮਾਲ ਦੀ ਰਖਵਾਲੀ ਲਈ ਢੁਕਵੇਂ ਕਦਮ ਚੁੱਕਣੇ ਚਾਹੀਦੇ ਹਨ ਤਾਂ ਜੋ ਅਜਿਹੀਆਂ ਘਟਨਾਵਾਂ ਨਾ ਵਾਪਰਨ।

About Admin

Check Also

ਖੇਤਾਂ ‘ਚ ਸ਼ੁਰੂ ਕੀਤੀ ਫੁੱਲਾਂ ਦੀ ਕਾਸ਼ਤ ਬੇਰੁਜ਼ਗਾਰ ਨੌਜਵਾਨਾਂ ਨੇ

ਪੰਜਾਬ ਖੇਤੀ ਪ੍ਰਧਾਨ ਸੂਬਾ ਹੈ, ਇਥੇ ਦੀ ਧਰਤੀ ਵਿੱਚ ਤਰ੍ਹਾਂ-ਤਰ੍ਹਾਂ ਦੀ ਫਸਲਾਂ ਤਿਆਰ ਕਰਕੇ ਇਥੋਂ ਦਾ ਕਿਸਾਨ …

WP Facebook Auto Publish Powered By : XYZScripts.com