Home / ਪੰਜਾਬ / ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕੀਤੀ ਸ਼ਮੂਲੀਅਤ SOI ਦੀ ਰੈਲੀ ‘ਚ

ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕੀਤੀ ਸ਼ਮੂਲੀਅਤ SOI ਦੀ ਰੈਲੀ ‘ਚ

ਬਠਿੰਡਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ SOI ਵਲੋਂ ਇੱਕ ਰੈਲੀ ਕੀਤੀ ਗਈ ਜਿਸ ਵਿੱਚ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਸ਼ਮੂਲੀਅਤ ਕੀਤੀ। ਇਸ ਰੈਲੀ ਵਿਚ ਨੌਜਵਾਨਾਂ ਦਾ ਵੱਡਾ ਇਕੱਠ ਹੋਇਆ ਜਿਸਨੂੰ ਸੰਬੋਦਨ ਕਰਦਿਆਂ ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਕੇ ਇਹਨਾਂ ਨੌਜਵਾਨਾਂ ਨਾਲ  ਸੂਬੇ ਦੀ ਕਾਂਗਰਸ ਸਰਕਾਰ ਨੇ ਜੋ ਵਾਅਦੇ ਕੀਤੇ ਸਨ, ਉਨ੍ਹਾਂ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ ਗਿਆ। ਜਿਸਦਾ ਜਵਾਬ ਇਹ ਨੌਜਵਾਨ ਸੂਬਾ ਸਰਕਾਰ ਨੂੰ ਜਰੂਰ ਦੇਣਗੇ।

ਉਨ੍ਹਾਂ ਨੇ ਇਹ ਵੀ ਕਿਹਾ ਕਿ ਇਸ ਰੈਲੀ ਵਿੱਚ ਨੌਜਵਾਨਾਂ ਦਾ ਜੋਸ਼ ਦੇਖ ਕੇ ਉਨ੍ਹਾਂ ਨੂੰ ਉਮੀਦ ਹੈ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ 13 ਦੀਆ 13 ਸੀਟਾਂ ਜਿੱਤ ਕੇ ਪ੍ਰਧਾਨ ਮੰਤਰੀ ਦੀ ਝੋਲੀ ਪਾਵੇਗਾ ਤਾਂ ਜੋ ਫਿਰ ਤੋਂ ਦੇਸ਼ ਵਿੱਚ ਮਜ਼ਬੂਤ ਸਰਕਾਰ ਬਣ ਸਕੇ ਅਤੇ ਤਰੱਕੀ ਕਰ ਸਕੇ।ਇਸ ਮੌਕੇ ਪੱਤਰਕਾਰਾਂ ਵਲੋਂ ਪਾਕਿਸਤਾਨ ਵਿੱਚ ਪਾਇਲਟ ਅਭਿਨੰਦਨ ਬਾਰੇ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਬੀਬਾ ਹਰਸਿਮਰਤ ਕੌਰ ਬਾਦਲ ਨੇ ਕੇਂਦਰ ਸਰਕਾਰ ਤੇ ਭਰੋਸਾ ਜਤਾਉਂਦਿਆਂ ਕਿਹਾ ਕੇ ਅਭਿਨੰਦਨ ਸਹੀ ਸਲਾਮਤ ਵਾਪਿਸ ਦੇਸ਼ ਆਉਣਗੇ।

About Admin

Check Also

ਖੇਤਾਂ ‘ਚ ਸ਼ੁਰੂ ਕੀਤੀ ਫੁੱਲਾਂ ਦੀ ਕਾਸ਼ਤ ਬੇਰੁਜ਼ਗਾਰ ਨੌਜਵਾਨਾਂ ਨੇ

ਪੰਜਾਬ ਖੇਤੀ ਪ੍ਰਧਾਨ ਸੂਬਾ ਹੈ, ਇਥੇ ਦੀ ਧਰਤੀ ਵਿੱਚ ਤਰ੍ਹਾਂ-ਤਰ੍ਹਾਂ ਦੀ ਫਸਲਾਂ ਤਿਆਰ ਕਰਕੇ ਇਥੋਂ ਦਾ ਕਿਸਾਨ …

WP Facebook Auto Publish Powered By : XYZScripts.com