Home / ਪੰਜਾਬ / ਪੰਜਾਬ ਨੂੰ ਰਗੜਾ ਪਾਕਿਸਤਾਨ ਦਾ ਪਾਣੀ ਰੋਕਣ ਲਈ

ਪੰਜਾਬ ਨੂੰ ਰਗੜਾ ਪਾਕਿਸਤਾਨ ਦਾ ਪਾਣੀ ਰੋਕਣ ਲਈ

ਪਾਕਿਸਤਾਨ ਨੂੰ ਜਾਣ ਵਾਲਾ ਪਾਣੀ ਰੋਕਣ ਲਈ ਪੰਜਾਬ ਦੇ ਰਾਵੀ, ਬਿਆਸ ਤੇ ਸਤਲੁਜ ਦਰਿਆਵਾਂ ਦੇ ਪਾਣੀ ਨੂੰ ਯਮੁਨਾ ਨਦੀ ਵਿੱਚ ਮੋੜਨ ਨਾਲ ਪੰਜਾਬ ਨਾਲ ਵੱਡਾ ਧੱਕਾ ਹੋਏਗਾ। ਕੇਂਦਰ ਸਰਕਾਰ ਦੀ ਇਹ ਯੋਜਨਾ ਪੰਜਾਬ ਲਈ ਬੇਹੱਦ ਖ਼ਤਰਨਾਕ ਹੋਏਗੀ। ਇਹ ਦਾਅਵਾ ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਕੀਤਾ ਹੈ।

ਉਨ੍ਹਾਂ ਕਿਹਾ ਕਿ ਕੇਂਦਰੀ ਜਲ ਸਰੋਤ ਮੰਤਰੀ ਨਿਤਿਨ ਗਡਕਰੀ ਦਾ ਬਿਆਨ ਬਹੁਤ ਖਤਰਨਾਕ ਤੇ ਪੰਜਾਬ ਦੇ ਹਿੱਤਾਂ ਦੇ ਖ਼ਿਲਾਫ਼ ਹੈ। ਪੰਜਾਬ ਦੇ ਪਾਣੀਆਂ ਨੂੰ ਖੋਹਣ ਲਈ ਇਹ ਬਹੁਤ ਵੱਡੀ ਸਾਜਿਸ਼ ਰਚੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਹੀ ਹਰਿਆਣਾ ਨੂੰ ਪੰਜਾਬ ਦੇ ਪਾਣੀ ਸਪਲਾਈ ਕਰਨ ਲਈ ਐਸਵਾਈਐਲ ਨਹਿਰ ਦੀ ਉਸਾਰੀ ਕੀਤੀ ਜਾ ਰਹੀ ਹੈ। ਹੁਣ ਪਾਕਿਸਤਾਨ ਨੂੰ ਸਜ਼ਾ ਦੇਣ ਬਹਾਨੇ ਪੰਜਾਬ ਦੇ ਪਾਣੀਆਂ ਨੂੰ ਲੁੱਟਣ ਦੀ ਕੇਂਦਰ ਵੱਲੋਂ ਇੱਕ ਹੋਰ ਕੋਸ਼ਿਸ਼ ਕੀਤੀ ਜਾ ਰਹੀ ਹੈ।

ਖਹਿਰਾ ਨੇ ਕਿਹਾ ਕਿ ਹੈਰਾਨੀ ਇਸ ਗੱਲ ਦੀ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪ੍ਰਕਾਸ਼ ਸਿੰਘ ਬਾਦਲ ਗਡਕਰੀ ਦੇ ਇਸ ਬਿਆਨ ’ਤੇ ਬੋਲੇ ਤੱਕ ਨਹੀਂ। ਉਨ੍ਹਾਂ ਕਿਹਾ ਕਿ ਕੇਂਦਰ ਵਿਚਲੀਆਂ ਪਿਛਲੀਆਂ ਸਰਕਾਰਾਂ ਨੇ ਪਹਿਲਾਂ ਹੀ ਗ਼ਲਤ ਸਮਝੌਤਿਆਂ ਤਹਿਤ ਪੰਜਾਬ ਦੇ ਦਰਿਆਵਾਂ ਵਿੱਚੋਂ ਰਾਜਸਥਾਨ, ਹਰਿਆਣਾ ਤੇ ਦਿੱਲੀ ਨੂੰ ਪਾਣੀਆਂ ਦਾ ਹਿੱਸਾ ਦਿੱਤਾ ਹੋਇਆ ਹੈ।

ਉਨ੍ਹਾਂ ਕਿਹਾ ਕਿ ਤਿੰਨਾਂ ਦਰਿਆਵਾਂ ਦਾ ਪਾਣੀ ਮੋੜਨ ਦੇ ਕੇਂਦਰ ਦੇ ਕਦਮ ਨਾਲ ਪੰਜਾਬ ਦੀ ਅਰਥਵਿਵਸਥਾ ਤਬਾਹ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਅਜਿਹਾ ਕਦਮ ਰਿਪੇਰੀਅਨ ਕਾਨੂੰਨਾਂ ਦੀ ਉਲੰਘਣਾ ਹੋਵੇਗੀ ਕਿਉਂਕਿ ਪੰਜਾਬ ਕੋਲ ਸਿਰਫ ਪਾਣੀ ਦਾ ਹੀ ਕੁਦਰਤੀ ਸਰੋਤ ਹੈ।

About Admin

Check Also

ਖੇਤਾਂ ‘ਚ ਸ਼ੁਰੂ ਕੀਤੀ ਫੁੱਲਾਂ ਦੀ ਕਾਸ਼ਤ ਬੇਰੁਜ਼ਗਾਰ ਨੌਜਵਾਨਾਂ ਨੇ

ਪੰਜਾਬ ਖੇਤੀ ਪ੍ਰਧਾਨ ਸੂਬਾ ਹੈ, ਇਥੇ ਦੀ ਧਰਤੀ ਵਿੱਚ ਤਰ੍ਹਾਂ-ਤਰ੍ਹਾਂ ਦੀ ਫਸਲਾਂ ਤਿਆਰ ਕਰਕੇ ਇਥੋਂ ਦਾ ਕਿਸਾਨ …

WP Facebook Auto Publish Powered By : XYZScripts.com