Saturday , May 18 2024
Home / ਪੰਜਾਬ / ਸੁਖਬੀਰ ਬਾਦਲ ਨੂੰ ਵੱਡਾ ਸਵਾਲ ਕੀਤਾ ਸੁਨੀਲ ਜਾਖੜ ਨੇ

ਸੁਖਬੀਰ ਬਾਦਲ ਨੂੰ ਵੱਡਾ ਸਵਾਲ ਕੀਤਾ ਸੁਨੀਲ ਜਾਖੜ ਨੇ

ਕੇਂਦਰ ਸਰਕਾਰ ਵੱਲੋਂ  ਸਾਲ 2019-20 ਲਈ ਪੇਸ਼ ਕੀਤੇ ਅੰਤ੍ਰਿਮ ਬਜਟ ਮਗਰੋਂ ਕਾਂਗਰਸ ਨੇ ਅਕਾਲੀ ਦਲ ਨੂੰ ਘੇਰਿਆ ਹੈ। ਪੰਜਾਬ ਦੀ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਸੁਖਬੀਰ ਬਾਦਲ ਨੂੰ ਕੇਂਦਰ ਦੀ ਕਿਸਾਨਾਂ ਨੂੰ 6,000 ਰੁਪਏ ਦੀ ਰਾਸ਼ੀ ‘ਤੇ ਸਵਾਲ ਕੀਤੇ। ਇਸ ਦੇ ਨਾਲ ਹੀ ਜਾਖੜ ਨੇ ਕੇਂਦਰ ਸਰਕਾਰ ਦੇ ਬਜਟ ਵਿੱਚ ਕਰਤਾਰਪੁਰ ਸਾਹਿਬ ਕੌਰੀਡੋਰ ਬਾਰੇ ਕੋਈ ਫੰਡ ਨਾ ਹੋਣ ‘ਤੇ  ਵੀ ਤਿੱਖਾ ਪ੍ਰਤੀਕਰਮ ਜ਼ਾਹਰ ਕੀਤਾ।

ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਦਾ ਦੋ ਲੱਖ ਰੁਪਏ ਤਕ ਦਾ ਕਰਜ਼ਾ ਮੁਆਫ਼ ਕੀਤੇ ਜਾਣ ‘ਤੇ ਸੁਖਬੀਰ ਬਾਦਲ ਨੇ ਸਵਾਲ ਚੁੱਕੇ ਸੀ ਅਤੇ ਹੁਣ ਕੇਂਦਰ ਸਰਕਾਰ ਨੇ ਸਾਲ ਦੇ 6,000 ਰੁਪਏ ਕਿਸਾਨ ਨੂੰ ਦੇਣ ‘ਤੇ ਉਨ੍ਹਾਂ ਦਾ ਕੋਈ ਬਿਆਨ ਕਿਉਂ ਨਹੀਂ ਆ ਰਿਹਾ।

ਜਾਖੜ ਨੇ ਸਵਾਲੀਆ ਲਹਿਜ਼ੇ ‘ਚ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੂੰ ਸਾਹਮਣੇ ਆ ਕੇ ਇਸ ਗੱਲ ਦਾ ਜਵਾਬ ਦੇਣਾ ਚਾਹੀਦਾ ਹੈ ਕਿ ਪੰਜਾਬ ਸਰਕਾਰ ਦੀ ਕਿਸਾਨਾਂ ਪ੍ਰਤੀ ਨੀਤੀ ਵਧੀਆ ਹੈ ਜਾਂ ਕੇਂਦਰ ਸਰਕਾਰ ਦੀ ਤਾਰੀਫ ਦੇ ਕਾਬਲ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਬਜਟ ਵਿੱਚ ਕਰਤਾਰਪੁਰ ਸਾਹਿਬ ਗਲਿਆਰੇ ਦਾ ਜ਼ਿਕਰ ਤਕ ਵੀ ਨਹੀਂ ਕੀਤਾ। ਜਾਖੜ ਨੇ ਕਿਹਾ ਕਿ ਅਕਾਲੀ ਦਲ ਵੱਲੋਂ ਅਜਿਹੇ ਬਜਟ ‘ਤੇ ਧਾਰੀ ਚੁੱਪ ਨੇ ਉਨ੍ਹਾਂ ਦੀ ਪੋਲ ਖੋਲ੍ਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਬਜਟ ‘ਚ ਕਿਸਾਨਾਂ ਲਈ ਕੁਝ ਵੀ ਨਹੀਂ ਹੈ, ਇਸ ਲਈ ਸੁਖਬੀਰ ਬਾਦਲ ਅਸਤੀਫ਼ਾ ਦੇਣ। ਪਾਰਟੀ ਦੇ ਪੰਜਾਬ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ ਨੇ ਬਜਟ ‘ਤੇ ਟਿੱਪਣੀ ਕਰਦੇ ਹੋਏ ਕਿਹਾ ਕਿ ਸਰਕਾਰ ਨੇ ਬਜਟ ‘ਚ ਕਿਸਾਨਾਂ ਨੂੰ ਭੁੱਲ ਕੇ ਅਡਾਨੀਆਂ ਤੇ ਅੰਬਾਨੀਆਂ ਦਾ ਧਿਆਨ ਰੱਖਿਆ ਹੈ।

About Admin

Check Also

ਖੇਤਾਂ ‘ਚ ਸ਼ੁਰੂ ਕੀਤੀ ਫੁੱਲਾਂ ਦੀ ਕਾਸ਼ਤ ਬੇਰੁਜ਼ਗਾਰ ਨੌਜਵਾਨਾਂ ਨੇ

ਪੰਜਾਬ ਖੇਤੀ ਪ੍ਰਧਾਨ ਸੂਬਾ ਹੈ, ਇਥੇ ਦੀ ਧਰਤੀ ਵਿੱਚ ਤਰ੍ਹਾਂ-ਤਰ੍ਹਾਂ ਦੀ ਫਸਲਾਂ ਤਿਆਰ ਕਰਕੇ ਇਥੋਂ ਦਾ ਕਿਸਾਨ …

WP Facebook Auto Publish Powered By : XYZScripts.com